ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਕਲੋਨਾਇਜ਼ਰਾਂ ਨੇ ਸਰਕਾਰ ਨੂੰ ਯਾਦ ਕਰਵਾਏ ਵਾਅਦੇ

Posted On March - 19 - 2017
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਲੋਨਾਇਜ਼ਰ।-ਫੋਟੋ: ਪੰਜਾਬੀ ਟਿ੍ਰਬਿਊਨ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਲੋਨਾਇਜ਼ਰ।-ਫੋਟੋ: ਪੰਜਾਬੀ ਟਿ੍ਰਬਿਊਨ

ਖੇਤਰੀ ਪ੍ਰਤੀਨਿਧ
ਜਲੰਧਰ, 18 ਮਾਰਚ
ਪੰਜਾਬ ਕਲੋਨਾਈਜਰਜ਼ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਨਵੀਂ ਸਰਕਾਰ ਨੂੰ ਕੀਤੇ ਵਾਅਦੇ ਜਲਦੀ ਪੂਰੇ ਕਰਨ ਦੀ ਮੰਗ ਕੀਤੀ ਹੈ। ਪ੍ਰਾਪਰਟੀ ਡੀਲਰਾਂ ਨੇ ਦੋ ਦਿਨ ਪਹਿਲਾਂ ਹੀ ਸੱਤਾ ਸੰਭਾਲਣ ਵਾਲੀ ਕਾਂਗਰਸ ਸਰਕਾਰ ਨੂੰ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਯਾਦ ਕਰਵਾਏ ਹਨ। ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਯੋਗੀ ਨੇ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਜਾਇਦਾਦ ਦੀ ਖਰੀਦੋ ਫ਼ਰੋਖਤ ਦਾ ਕੰਮ ਬੇਹੱਦ ਮਾੜੇ ਹਾਲਾਤ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਇਸ ਵਪਾਰ ਨਾਲ ਜੁੜੇ ਲੋਕ ਜਿੱਥੇ ਵਿਹਲੇ ਬੈਠੇ ਹਨ ਉੱਥੇ ਹੀ ਨਿਵੇਸ਼ਕਾਂ ਦਾ ਵੀ ਕਾਫੀ ਨੁਕਸਾਨ ਹੋ ਚੁੱਕਾ ਹੈ।  ਕੁਲਤਾਰ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਜਾਰੀ ਕੀਤੇ ਆਪਣੇ ਮੈਨੀਫੈਸਟੋ ਦੇ ਪੰਨਾ ਨੰਬਰ 95 ਉੱਤੇ ਨਜਾਇਜ਼ ਕਲੋਨੀਆਂ ਨੂੰ ਰੈਗੂਲਰ ਕਰਨ, ਸਟੇਟ ਬੋਰਡ ਬਣਾਉਣ ਅਤੇ ਸਿੰਗਲ ਵਿੰਡੋ ਸਿਸਟਮ ਕਰਨ ਦੇ ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਕਲੋਨਾਈਜ਼ਰਾਂ ਵੱਲੋਂ ਨਜਾਇਜ਼ ਕਲੋਨੀਆਂ ਰੈਗੂਲਰ ਕਰਵਾਉਣ ਲਈ ਵੱਡੇ ਪੱਧਰ ’ਤੇ ਅਰਜ਼ੀਆਂ ਅਫਸਰਾਂ ਕੋਲ ਪੈਂਡਿੰਗ ਪਈਆਂ ਹਨ ਅਤੇ ਪਿਛਲੀ ਸਰਕਾਰ ਦੇ ਹੁਕਮਾਂ ਕਾਰਨ ਇਨ੍ਹਾਂ ਨੂੰ ਅਫਸਰਸ਼ਾਹੀ ਨੇ ਪਾਸ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਨਵੀਂ ਬਣੀ ਸਰਕਾਰ ਤੁਰੰਤ ਅਫਸਰਸ਼ਾਹੀ ਨੂੰ ਸਾਰੀਆਂ ਬੇਨਤੀਆਂ ਪ੍ਰਵਾਨ ਕਰਨ ਦੇ ਹੁਕਮ ਜਾਰੀ ਕਰੇ।  ਉਨ੍ਹਾਂ ਕਿਹਾ ਕਿ ਵੱਡੇ ਪੱਧਰ ’ਤੇ ਵਪਾਰੀ ਵਰਗ ਨੇ ਕਾਂਗਰਸ ਦੇ ਕੀਤੇ ਵਾਅਦਿਆਂ ’ਤੇ ਭਰੋਸਾ ਕੀਤਾ ਹੈ ਅਤੇ ਹੁਣ ਸਰਕਾਰ ਦੀ ਵਾਰੀ ਹੈ ਕਿ ਆਪਣੇ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ। ਇਸ ਮੌਕੇ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।


Comments Off on ਕਲੋਨਾਇਜ਼ਰਾਂ ਨੇ ਸਰਕਾਰ ਨੂੰ ਯਾਦ ਕਰਵਾਏ ਵਾਅਦੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.