ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਕਾਂਗਰਸ ਸਰਕਾਰ ਦੇ ਫ਼ੈਸਲੇ ਮਗਰੋਂ ਇਕਜੁੱਟ ਹੋਏ ਸ਼ਰਾਬ ਦੇ ਠੇਕੇਦਾਰ

Posted On March - 21 - 2017

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਮਾਰਚ
ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਪਹਿਲੀ ਬੈਠਕ ’ਚ ਸ਼ਰਾਬ ਦੇ ਠੇਕੇ ਘੱਟ ਕਰਨ ਦੇ ਫੈਸਲੇ ਅਤੇ ਸ਼ਰਾਬ ਦੇ ਠੇਕਿਆਂ ਨੂੰ ਨੈਸ਼ਨਲ ਹਾਈਵੇਅ ਤੇ ਸੂਬਾ ਪੱਧਰੀ ਹਾਈਵੇਅ ਤੋਂ ਹਟਾਉਣ ਤੇ ਪੰਜ ਮੀਟਰ ਦੇ ਦਾਇਰੇ ’ਚ ਕਰਨ ਦੇ ਫੈਸਲੇ ਦੇ ਖਿਲਾਫ਼ ਪੰਜਾਬ ਭਰ ਦੇ ਠੇਕੇਦਾਰ ਇੱਕਜੁੱਟ ਹੋ ਗਏ ਹਨ। ਠੇਕੇਦਾਰਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।  ਠੇਕੇਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਕਰੀਬ 11 ਸੌ ਕਰੋੜ ਰੁਪਏ ਦਾ ਘਾਟਾ ਪਵੇਗਾ। ਠੇਕੇਦਾਰਾਂ ਨੇ ਸਰਕਾਰ ਤੋਂ ਰਿਲੀਫ਼ ਦੀ ਮੰਗ ਕੀਤੀ ਹੈ। ਮੰਗਲਵਾਰ ਨੂੰ ਠੇਕੇਦਾਰਾਂ ਦੀ ਮੁਹਾਲੀ ’ਚ ਈਟੀਪੀ ਨਾਲ ਬੈਠਕ ਹੈ। ਉਸ ਬੈਠਕ ਦੇ ਬਾਅਦ ਹੀ ਠੇਕੇਦਾਰ ਕੋਈ ਫੈਸਲਾ ਲੈਣਗੇ। ਠੇਕੇਦਾਰਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਰਿਲੀਫ਼ ਨਾ ਦਿੱਤੀ ਗਈ ਤਾਂ ਠੇਕੇਦਾਰ ਇਸ ਵਾਰ ਹੋਣ ਵਾਲੀ ਠੇਕਿਆਂ ਦੀ ਬੋਲੀ ’ਚ ਡਰਾਅ ਨਹੀਂ ਪਾਉਣਗੇ। ਫਿਰੋਜ਼ਪੁਰ ਰੋਡ ਸਥਿਤ ਇੱਕ ਹੋਟਲ ’ਚ ਲੁਧਿਆਣਾ ਵਾਈਨ ਐਸੋਸੀਏਸ਼ਨ ਦੇ ਬੈਨਰ ਹੇਠ ਇਕੱਠੇ ਹੋਏ ਲੁਧਿਆਣਾ ਜ਼ਿਲ੍ਹੇ ਦੇ ਸ਼ਰਾਬ ਠੇਕੇਦਾਰਾਂ ਦੀ ਬੈਠਕ ’ਚ ਕਈ ਸਾਂਝੇ ਫੈਸਲੇ ਲਏ ਗਏ। ਠੇਕੇਦਾਰਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਕਈ ਠੇਕੇ ਬੰਦ ਹੋ ਜਾਣਗੇ। ਇਸ ਤੋਂ ਇਲਾਵਾ ਕਈ ਠੇਕੇ ਦੂਸਰੇ ਪਾਸੇ ਕਰਨੇ ਪੈਣਗੇ ਜਿਸ ਕਾਰਨ ਠੇਕੇਦਾਰਾਂ ਨੂੰ ਇੱਕ ਹਜ਼ਾਰ ਤੋਂ 1100 ਕਰੋੜ ਰੁਪਏ ਤੱਕ ਦਾ ਘਾਟਾ ਪਵੇਗਾ, ਜੋ ਉਹ ਪੂਰਾ ਨਹੀਂ ਕਰ ਸਕਣਗੇ। ਬੁਲਾਰਿਆਂ ਨੇ ਕਿਹਾ ਕਿ ਪਹਿਲਾਂ ਹੀ ਸ਼ਰਾਬ ਠੇਕੇਦਾਰ ਡਰਾਅ ਦੇ ਪੈਸੇ ਪੂਰਾ ਕਰਨ ’ਚ ਅਸਮਰੱਥ ਹਨ।  ਠੇਕੇਦਾਰਾਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਾ ਹੋਈਆਂ ਤਾਂ ਅਗਲੀ ਵਾਰ ਬੋਲੀ ’ਚ ਡਰਾਅ ਨਹੀਂ ਪਾਉਣਗੇ।


Comments Off on ਕਾਂਗਰਸ ਸਰਕਾਰ ਦੇ ਫ਼ੈਸਲੇ ਮਗਰੋਂ ਇਕਜੁੱਟ ਹੋਏ ਸ਼ਰਾਬ ਦੇ ਠੇਕੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.