ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਕਿਵੇਂ ਕਰੀਏ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ

Posted On March - 17 - 2017

ਡਾ. ਅਮਰੀਕ ਸਿੰਘ
11703cd _Mung_beanਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਅਪਣਾਉਣ ਕਾਰਨ ਦਾਲਾਂ ਹੇਠ ਰਕਬਾ ਬਹੁਤ ਘਟ ਗਿਆ ਹੈ। ਵਸੋਂ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਦਾਲਾਂ ਦੀ ਪੈਦਾਵਾਰ ਵਿੱਚ ਆਈ ਖੜੋਤ ਕਾਰਨ ਪ੍ਰਤੀ ਵਿਅਕਤੀ ਦਾਲਾਂ ਦੀ ਖ਼ਪਤ 70 ਗ੍ਰਾਮ ਤੋਂ ਘਟ ਕੇ 27 ਗ੍ਰਾਮ ਰਹਿ ਗਈ ਹੈ ਜੋ ਕਿ ਵਿਸ਼ਵ ਸਿਹਤ ਸੰਸਥਾ ਦੇ ਮਿਥੇ ਰੋਜ਼ਾਨਾ ਪ੍ਰਤੀ ਵਿਅਕਤੀ ਖ਼ਪਤ 80 ਗ੍ਰਾਮ ਪ੍ਰਤੀ ਵਿਅਕਤੀ ਤੋਂ ਕਾਫ਼ੀ ਘੱਟ ਹੈ। ਸਾਲ 2011-12 ਦੌਰਾਨ ਪੰਜਾਬ ਵਿੱਚ ਝੋਨੇ ਲਵਾਈ 10 ਜੂਨ ਤੋਂ ਪਹਿਲਾਂ ਕਰਨ ਦੀ ਮਨਾਹੀ ਕਾਰਨ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ 7800 ਹੈਕਟੇਅਰ ਰਕਬੇ ਵਿੱਚ ਕੀਤੀ ਗਈ। ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਕੌਮੀ ਅੰਨ ਸੁਰੱਖਿਆ ਮਿਸ਼ਨ ਵਿੱਚ ਦਾਲਾਂ ਦੀ ਕਾਸ਼ਤ ਹੇਠਾਂ ਰਕਬਾ ਅਤੇ ਪੈਦਾਵਾਰ ਵਿੱਚ ਵਾਧਾ ਕਰਨ ਲਈ 25 ਰੁਪਏ ਪ੍ਰਤੀ ਕਿਲੋ ਮੂੰਗੀ ਦੇ ਬੀਜ ’ਤੇ ਸਬਸਿਡੀ ਦਿੱਤੀ ਜਾਵੇਗੀ। ਇਹ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ। ਕਿਸਾਨ ਪਨਸੀਡ, ਪੀ.ਏ.ਯੂ. ਜਾਂ ਕਿਸੇ ਹੋਰ ਏਜੰਸੀਆਂ ਤੋਂ ਮੂੰਗੀ ਦਾ ਬੀਜ ਖ਼ਰੀਦ ਸਕਦਾ ਹੈ।
ਮੂੰਗੀ ਦੀ ਕਾਸ਼ਤ ਕਮਾਦ ਦੀ ਫ਼ਸਲ ਵਿੱਚ ਅੰਤਰ ਫ਼ਸਲ ਵੱਜੋਂ ਵੀ ਕੀਤੀ ਜਾ ਸਕਦੀ ਹੈ। ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ, ਖ਼ਾਸ ਕਰਕੇ ਬਾਸਮਤੀ ਦੀ ਲਵਾਈ ਤੋਂ ਪਹਿਲਾਂ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਕੇ ਕਿਸਾਨ ਜਿੱਥੇ ਵਧੇਰੇ ਆਮਦਨ ਲੈ ਸਕਦੇ ਹਨ, ਉੱਥੇ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕਦੀ ਹੈ। ਗਰਮੀ ਰੁੱਤ ਦੀ ਮੂੰਗੀ ਤੋਂ ਵਧੇਰੇ ਪੈਦਾਵਾਰ ਲੈਣ ਲਈ ਹੇਠ ਲਿਖੀਆ ਤਕਨੀਕਾਂ ਅਪਨਾਉਣੀਆਂ ਚਾਹੀਦੀਆਂ ਹਨ।
ਮੂੰਗੀ ਦੀ ਫ਼ਸਲ ਹੋਰਨਾਂ ਦਾਲਾਂ ਨਾਲੋਂ ਵਧੇਰੇ ਗਰਮੀ ਸਹਾਰ ਸਕਣ ਕਾਰਨ ਇਸ ਦੀ ਕਾਸ਼ਤ ਲਈ ਗਰਮ ਜਲਵਾਯੂ ਦੀ ਜ਼ਰੂਰਤ ਹੈ। ਇਸ ਦੀ ਕਾਸ਼ਤ ਲਈ ਚੰਗੇ ਪਾਣੀ ਦੇ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਬਹੁਤ ਹੀ ਢੁਕਵੀਂ ਹੈ। ਮੂੰਗੀ ਦੀ ਕਾਸ਼ਤ ਲਈ ਦੋ ਕਿਸਮਾਂ ਐੱਸ.ਐੱਮ.ਐੱਲ. 832 ਅਤੇ ਐੱਸ.ਐੱਮ.ਐੱਲ. 668 ਦੀ ਸਿਫ਼ਾਰਸ਼ ਕੀਤੀ ਗਈ ਹੈ। ਐੱਸ.ਐੱਮ.ਐੱਲ. 832 ਕਿਸਮ ਨੂੰ ਫਲੀਆਂ ਗੁੱਛਿਆਂ ਵਿੱਚ ਲਗਦੀਆਂ ਹਨ ਅਤੇ ਇਕਸਾਰ ਪੱਕਦੀਆਂ ਹਨ ਅਤੇ ਇਹ ਤਕਰੀਬਨ 61 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 4.6 ਕੁਇੰਟਲ ਪ੍ਰਤੀ ਏਕੜ ਹੈ। ਐੱਸ.ਐੱਮ.ਐੱਲ. 668 ਕਿਸਮ ਤਕਰੀਬਨ 60 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਔਸਤਨ ਪੈਦਾਵਾਰ 4.5 ਕੁਇੰਟਲ ਪਰਤੀ ਏਕੜ ਹੈ। ਇਹ ਕਿਸਮ ਥਰਿੱਪ ਕੀੜੇ ਅਤੇ ਪੀਲੀ ਚਿੱਤਕਬਰੀ ਰੋਗ ਦਾ ਟਾਕਰਾ ਕਰ ਸਕਦੀ ਹੈ।
ਕਣਕ ਦੀ ਕਟਾਈ ਤੋਂ ਬਾਅਦ ਖੇਤ ਨੂੰ ਵਾਹੁਣ ਤੋਂ ਬਗੈਰ ਮੂੰਗੀ ਦੀ ਕਾਸ਼ਤ ਜ਼ੀਰੋ ਟਿਲ ਡਰਿਲ ਨਾਲ ਕੀਤੀ ਜਾ ਸਕਦੀ ਹੈ। ਐੱਸ.ਐੱਮ.ਐੱਲ. 832 ਕਿਸਮ ਲਈ 12 ਕਿਲੋ ਅਤੇ ਐੱਸ.ਐੱਮ.ਐੱਲ. 668 ਲਈ 15 ਕਿਲੋ ਬੀਜ ਪ੍ਰਤੀ ਏਕੜ ਬੀਜ ਵਰਤਣਾ ਚਾਹੀਦਾ ਹੈ। ਬੀਜ ਨੂੰ ਬੀਜਣ ਤੋਂ ਪਹਿਲਾਂ ਕੈਪਟਾਨ ਜਾਂ ਥਿਰਮ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ। ਜੇਕਰ ਕਣਕ ਦੀ ਕਟਾਈ ਕੰਬਾਈਨ ਨਾਲ ਕੀਤੀ ਗਈ ਹੋਵੇ ਤਾਂ ਮੂੰਗੀ ਦੀ ਕਾਸ਼ਤ ਹੈਪੀ ਸੀਡਰ ਨਾਲ ਵੀ ਕੀਤੀ ਜਾ ਸਕਦੀ ਹੈ। ਇਸ ਦੀ ਬਿਜਾਈ 20 ਮਾਰਚ ਤੋਂ 10 ਅਪਰੈਲ ਤਕ 22.5 ਸੈਂਟੀਮੀਟਰ ਚੌੜੀਆਂ ਕਤਾਰਾਂ ਵਿੱਚ ਤੇ 4 ਤੋਂ 6 ਸੈਂਟੀਮੀਟਰ ਡੂੰਘਾਈ ’ਤੇ ਕਰਨੀ ਚਾਹੀਦੀ ਹੈ। ਬੂਟੇ ਤੋਂ ਬੂਟੇ ਦਾ ਫ਼ਾਸਲਾ 7 ਸੈਂਟੀਮੀਟਰ ਰੱਖਣਾ ਚਾਹੀਦਾ ਹੈ। ਬਿਜਾਈ ਸਮੇਂ 11 ਕਿਲੋ ਯੂਰੀਆ ਅਤੇ 35 ਕਿਲੋ ਡਾਇਆ ਖਾਦ ਡਰਿਲ ਕਰ ਦੇਣੀ ਚਾਹੀਦੀ ਹੈ। ਆਲੂਆਂ ਦੀ ਪੁਟਾਈ ਤੋਂ ਬਾਅਦ ਮੂੰਗੀ ਦੀ ਕਾਸ਼ਤ ਬਿਨਾਂ ਕੋਈ ਖਾਦ ਦੀ ਵਰਤੋਂ ਕੀਤਿਆਂ ਵੀ ਕੀਤੀ ਜਾ ਸਕਦੀ ਹੈ।
ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿੱਚ ਮੂੰਗੀ ਦੀ ਕਾਸ਼ਤ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ (37.5 ਸੈਂਟੀਮੀਟਰ ਬੈੱਡ ਅਤੇ 30.0 ਸੈਂਟੀਮੀਟਰ ਖਾਲੀ) ਚੌੜਾਈ ਵਾਲੇ ਬੈੱਡ ਤਿਆਰ ਕਰਕੇ ਦੋ ਕਤਾਰਾ ਪ੍ਰਤੀ ਬੈੱਡ 20 ਸੈਂਟੀਮੀਟਰ ਦੀ ਦੂਰੀ ’ਤੇ ਕੀਤੀ ਜਾ ਸਕਦੀ ਹੈ। ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੁਡਾਈ ਬਿਜਾਈ ਤੋਂ 4 ਹਫ਼ਤੇ ਅਤੇ ਦੂਜੀ ਉਸ ਤੋਂ 2 ਹਫ਼ਤੇ ਬਾਅਦ ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮੌਸਮੀ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਨਦੀਨਨਾਸ਼ਕ ਦਵਾਈ ਬਾਸਾਲਿਨ 45 ਈ ਸੀ 600 ਮਿਲੀਲਿਟਰ ਪ੍ਰਤੀ ਏਕੜ ਨੂੰ ਚੰਗੇ ਤਿਆਰ ਕੀਤੇ ਖੇਤ ਵਿੱਚ ਬਿਜਾਈ ਤੋਂ ਪਹਿਲਾਂ ਛਿੜਕਾਅ ਕਰਕੇ ਕੀਤੀ ਜਾ ਸਕਦੀ ਹੈ। ਦਵਾਈ ਦੇ ਛਿੜਕਾਅ ਤੋਂ ਬਾਅਦ ਉਸੇ ਦਿਨ ਮੂੰਗੀ ਦੀ ਬਿਜਾਈ ਕਰ ਦੇਣੀ ਚਾਹੀਦੀ ਹੈ। ਬਿਜਾਈ ਤੋਂ ਦੋ ਦਿਨਾਂ ਦੇ ਅੰਦਰ ਇੱਕ ਲਿਟਰ ਪੈਂਡੀਮੈਥਾਲਿਨ 30 ਈ ਸੀ ਨੂੰ 150-200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਲੰਮੀ ਉਮਰ ਦੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਚਾਰ ਹਫ਼ਤਿਆਂ ਬਾਅਦ ਗੁਡਾਈ ਕਰਨੀ ਚਾਹੀਦੀ ਹੈ।
ਮੌਸਮ ਅਤੇ ਜ਼ਮੀਨ ਦੀ ਕਿਸਮ ਦੇ ਅਨੁਸਾਰ ਮੂੰਗੀ ਦੀ ਫ਼ਸਲ ਨੂੰ 3-5 ਪਾਣੀ ਲਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਫ਼ਸਲ ਨੂੰ ਪਹਿਲਾ ਪਾਣੀ ਬਿਜਾਈ ਤੋਂ 25 ਅਤੇ ਆਖ਼ਰੀ ਪਾਣੀ 55 ਦਿਨਾਂ ਬਾਅਦ ਲਾਉਣਾ ਚਾਹੀਦਾ ਹੈ। ਫ਼ਸਲ ਦੀ ਕਟਾਈ ਜੇਕਰ ਕੰਬਾਈਨ ਨਾਲ ਕਰਨੀ ਹੋਵੇ ਤਾਂ 80 ਫ਼ੀਸਦੀ ਫਲੀਆਂ ਪੱਕਣ ਤੋਂ ਬਾਅਦ 800 ਮਿਲੀਲਿਟਰ ਗਰਾਮਾਕਸੋਨ (ਪੈਰਾਕੁਇਟ) ਪ੍ਰਤੀ ਏਕੜ 150-200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਪੱਤੇ ਅਤੇ ਤਣੇ ਜਲਦੀ ਸੁੱਕ ਜਾਂਦੇ ਹਨ ਅਤੇ ਕਟਾਈ ਸੌਖੀ ਹੋ ਜਾਂਦੀ ਹੈ। ਅਗੇਤੀ ਬਰਸਾਤ ਨਾਲ ਫ਼ਸਲ ਦੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਕੀੜੇ-ਮਕੌੜੇ-
ਥਰਿੱਪ ਸੁੰਡੀ: ਇਸ ਦਾ ਹਮਲਾ ਫੁੱਲ ਨਿਕਲਣ ਸਮੇਂ ਹੁੰਦਾ ਹੈ ਜਿਸ ਨਾਲ ਫੁੱਲ ਖੁੱਲ੍ਹਣ ਤੋਂ ਪਹਿਲਾਂ ਹੀ ਝੜ ਜਾਂਦੇ ਹਨ। ਇਹ ਕੀੜਾ ਬਹੁਤ ਛੋਟਾ ਗੂੜੇ ਭੂਰੇ ਰੰਗ ਦਾ ਹੁੰਦਾ ਹੈ। ਇਸ ਕੀੜੇ ਦੀ ਰੋਕਥਾਮ ਲਈ 600 ਮਿਲੀਲਿਟਰ ਟ੍ਰਾਈਜ਼ੋਫਾਸ 40 ਈ ਸੀ ਜਾਂ 100 ਮਿਲੀਲਿਟਰ ਡਾਈਮੈਥੋਏਟ ਜਾਂ 100 ਮਿਲੀਲਿਟਰ ਮੈਲਾਥੀਆਨ ਜਾਂ 120 ਮਿਲੀਲਿਟਰ ਐਕਸੀਡੈਮੀਟਾਨ ਮੀਥਾਈਲ 25 ਈ ਸੀ ਨੂੰ 80 ਤੋਂ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ।
ਫਲੀ ਛੇਦਕ ਸੁੰਡੀ: ਇਹ ਮੂੰਗੀ ਦੇ ਪੱਤਿਆਂ, ਫਲੀਆਂ ਅਤੇ ਫੁੱਲਾਂ ਨੂੰ ਖਾ ਕੇ ਨੁਕਸਾਨ ਕਰਦੀ ਹੈ। ਇਸ ਦੇ ਹਮਲੇ ਦਾ ਪਤਾ ਨੁਕਸਾਨ ਵਾਲੇ ਪੱਤੇ, ਫਲੀਆਂ ਵਿੱਚ ਮੋਰੀਆਂ, ਬੂਟਿਆਂ ਹੇਠ ਜ਼ਮੀਨ ਉੱਤੇ ਗੂੜੇ ਹਰੇ ਰੰਗ ਦੀਆਂ ਵਿੱਠਾਂ ਤੋਂ ਲੱਗ ਜਾਂਦਾ ਹੈ। ਇਸ ਕੀੜੇ ਦੀ ਰੋਕਥਾਮ ਹਮਲਾ ਸ਼ੁਰੂ ਹੋਣ ਤੇ ਸਪਾਈਨੋਸੈਡ 45 ਐਸ ਸੀ ਜਾਂ 200 ਮਿਲੀਲਿਟਰ ਐਂਡੋਸਕਾਰਬ 14.5 ਐਸ ਸੀ ਜਾਂ 800 ਗ੍ਰਾਮ ਐਸੀਫੇਟ 75 ਐਸ ਪੀ ਪ੍ਰਤੀ ਏਕੜ ਨੂੰ 80-100 ਲਿਟਰ ਪਾਣੀ ਦੇ ਘੋਲ ਵਿੱਚ ਨੈਪਸੈਕ ਪੰਪ ਨਾਲ ਛਿੜਕਾਅ ਕਰਨ ਨਾਲ ਕੀਤੀ ਜਾ ਸਕਦੀ ਹੈ। ਜੇ ਜ਼ਰੂਰਤ ਪਵੇ ਤਾਂ ਛਿੜਕਾਅ ਦੁਬਾਰਾ ਕਰੋ।
dr amrik singh gurdaspurਤੰਬਾਕੂ ਸੁੰਡੀ: ਇਹ ਛੋਟੀਆਂ ਸੁੰਡੀਆਂ ਕਾਲੇ ਰੰਗ ਅਤੇ ਵੱਡੀਆਂ ਗੂੜੇ ਹਰੇ ਰੰਗ ਦੀਆਂ ਹੁੰਦੀਆਂ ਹਨ। ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਪੱਤਿਆਂ ਦਾ ਹਰਾ ਮਾਦਾ ਖਾ ਕੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ। ਵੱਡੀਆਂ ਸੁੰਡੀਆਂ ਪੱਤਿਆਂ ਦੇ ਨਾਲ ਨਾਲ ਡੋਡੀਆਂ, ਫੁੱਲ ਅਤੇ ਫਲੀਆਂ ਦਾ ਨੁਕਸਾਨ ਕਰਦੀਆਂ ਹਨ। ਇਸ ਕੀੜੇ ਦੀ ਰੋਕਥਾਮ ਲਈ ਫ਼ਸਲ ਦੀ ਬਿਜਾਈ ਸਮੇਂ ਸਿਰ ਕਰੋ। ਨਦੀਨਾਂ ਖ਼ਾਸ ਕਰਕੇ ਇੱਟਸਿਟ/ਚੁਪੱਤੀ ਦੀ ਰੋਕਥਾਮ ਕਰੋ। ਸ਼ੁਰੂਆਤੀ ਹਮਲੇ ਸਮੇਂ ਪ੍ਰਭਾਵਿਤ ਬੂਟੇ ਨੂੰ ਨਸ਼ਟ ਕਰਕੇ ਸੁੰਢੀਆਂ ਦਾ ਖ਼ਾਤਮਾ ਕਰੋ। ਜੇਕਰ ਹਮਲਾ ਜ਼ਿਆਦਾ ਹੁੰਦਾ ਹੈ ਤਾਂ 150 ਮਿਲੀਲਿਟਰ ਨੁਵਾਕਰੋਨ 10 ਈ ਸੀ ਜਾਂ 800 ਗਰਾਮ ਐਸੀਫੇਟ 75 ਐਸ ਪੀ ਜਾਂ 1.5 ਲਿਟਰ ਕਲੋਰੋਪਾਈਰੀਫਾਸ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਓ ਜੇ ਲੋੜ ਪਵੇ ਤਾਂ ਛਿੜਕਾਅ ਦੁਬਾਰਾ ਕਰੋ।
*ਬਲਾਕ ਖੇਤੀਬਾੜੀ ਅਫ਼ਸਰ, ਪਠਾਨਕੋਟ।
ਸੰਪਰਕ: 94630-71919


Comments Off on ਕਿਵੇਂ ਕਰੀਏ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.