ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਕੀ ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰਨ ਦੀ ਸਚਮੁੱਚ ਲੋੜ ਹੈ ?

Posted On March - 20 - 2017

ਚਲੰਤ ਮਸਲਾ
ਨਵਕਿਰਨ ਸਿੰਘ ਸੋਢੀ*
12003CD _PATIALA_BHUSHAN_IMPROVEMENT_OCTOBER_HINDUSTAN_OCTOBER_PATIALA_0EACFE66_9A9E_11E6_84CD_7AFCC7591AA7ਪੰਜਾਬ ਕੈਬਨਿਟ ਦੀ ਪਲੇਠੀ ਮੀਟਿੰਗ ਦੇ ਵਿੱਚ ਰੱਖੇ ਗਏ ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰਨ ਦੇ ਮੁੱਦੇ ਨੂੰ ਹਾਲ ਦੀ ਘੜੀ ਪਾਸ ਨਹੀਂ ਕੀਤਾ ਗਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮੁੱਦੇ ’ਤੇ ਅੰਤਿਮ ਫ਼ੈਸਲੇ ਲਈ ਅਜੇ ਸਮਾਂ ਮੰਗਿਆ ਹੈ ਅਤੇ ਉਨ੍ਹਾਂ ਦੇ ਵਿਚਾਰ ਅਨੁਸਾਰ ਨਗਰ ਸੁਧਾਰ ਟਰੱਸਟ ਵਿਕਾਸ ਲਈ ਜ਼ਰੂਰੀ ਹਨ। ਇਸ ਤੋਂ ਇਹ ਗੱਲ ਤਾਂ ਸਪਸ਼ਟ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਕੋਈ ਵੀ ਫ਼ੈਸਲਾ ਲਾਗੂ ਕਰਵਾਉਣ ਤੋਂ ਪਹਿਲਾਂ ਹਰ ਪੱਖ ਦੀ ਘੋਖ ਕਰਨਾ ਚਾਹੁੰਦੇ ਹਨ, ਜੋ ਉਨ੍ਹਾਂ ਦੀ ਪੰਜਾਬ ਦਾ ਵਿਕਾਸ ਕਰਨ ਦੀ ਆਪਣੀ ਜ਼ਿੰਮੇਵਾਰੀ ਦੇ ਪ੍ਰਤੀ ਤਨਦੇਹੀ ਦਾ ਪ੍ਰਗਟਾਵਾ ਕਰਦੀ ਹੈ। ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰਨਾ ਆਸਾਨ ਕੰਮ ਨਹੀਂ, ਜੇ ਆਪਣੇ ਸਰੀਰ ਦਾ ਕੋਈ ਵੀ ਅੰਗ ਸਹੀ ਕੰਮ ਨਹੀਂ ਕਰ ਰਿਹਾ ਤਾਂ ਉਸ ਨੂੰ ਵੱਡਣ ਦੀ ਥਾਂ ਪਹਿਲ ਇਸ ਗੱਲ ਦੀ ਹੋਣੀ ਚਾਹੀਦੀ ਹੈ ਕਿ ਉਸ ਨੂੰ ਦਰੁਸਤ ਕਰ ਲਿਆ ਜਾਵੇ। ਨਵਜੋਤ ਸਿੰਘ ਸਿੱਧੂ ਦੀ ਪਹੁੰਚ ਵੀ ਅਜਿਹੀ ਜਾਪਦੀ ਹੈ।
ਨਗਰ ਸੁਧਾਰ ਟਰੱਸਟਾਂ ਦਾ ਜਨਮ ਟਾਊਨ ਇੰਪਰੂਵਮੈਂਟ ਐਕਟ, 1922 ਦੇ ਅਧੀਨ ਹੋਇਆ ਜੋ ਕਿ ਆਜ਼ਾਦੀ ਤੋਂ ਪਹਿਲਾਂ ਦਾ ਕਾਨੂੰਨ ਹੈ। ਇਸ ਐਕਟ ਦੀਆਂ ਧਾਰਾਵਾਂ ਵਿੱਚ ਕੋਈ ਅਜਿਹੀ ਕਮੀ ਨਹੀਂ ਜਾਪਦੀ ਜਿਸ ਕਰਕੇ ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰ ਦਿੱਤਾ ਜਾਵੇ ਜਾਂ ਇਨ੍ਹਾਂ ਨੂੰ ਵਿਕਾਸ ਕਰਨ ਦੇ ਸਮਰੱਥ ਨਾ ਸਮਝਿਆ ਜਾਵੇ। ਨਗਰ ਸੁਧਾਰ ਟਰੱਸਟਾਂ ਦਾ ਕੰਮ ਵਿਕਾਸ ਅਤੇ ਵਿਸਥਾਰ ਕਰਨ ਦਾ ਹੈ ਜਿਸ ਅਨੁਸਾਰ ਨਗਰਾਂ ਵਿੱਚ ਵਿਕਾਸ ਸਕੀਮਾਂ ਤਿਆਰ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਾਂ ਤਾਂ ਟਰੱਸਟ ਆਪ ਸਕੀਮ ਨੂੰ ਚਲਾਉਂਦੇ ਹਨ ਜਾਂ ਲੋਕਲ ਅਥਾਰਟੀ ਨੂੰ ਵੀ ਦੇ ਸਕਦੇ ਹਨ।
ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨਾਲੋਂ ਇਸ ਲਈ ਵੀ ਭਿੰਨ ਹਨ ਕਿਉਂਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਸਥਾਨਕ ਸਰਕਾਰਾਂ ਦੀ ਤਰ੍ਹਾਂ ਕੰਮ ਕਰਦੀਆਂ ਹਨ ਅਤੇ ਇਸ ਕੋਲ ਵਿਕਾਸ ਤੋਂ ਇਲਾਵਾ ਅਨੇਕ ਤਰ੍ਹਾਂ ਦੀਆਂ ਹੋਰ ਜ਼ਿੰਮੇਵਾਰੀਆਂ ਹਨ, ਪਰ ਨਗਰ ਸੁਧਾਰ ਟਰੱਸਟਾਂ ਨੂੰ ਸਿਰਫ਼ ਵਿਕਾਸ ਦੀ ਜ਼ਿੰਮੇਵਾਰੀ ਹੋਣ ਕਾਰਨ ਨਗਰ ਸੁਧਾਰ ਟਰੱਸਟਾਂ ਲਈ ਵਿਕਾਸ ਕਰਨਾ ਆਸਾਨ ਹੋਵੇਗਾ। ਫਿਰ ਕਿਸੇ ਵੀ ਸਕੀਮ ਲਈ ਜ਼ਮੀਨ ਲੈਣ, ਲੋਕਾਂ ਨੂੰ ਮੁਆਵਜ਼ਾ ਅਤੇ ਹੋਰ ਫ਼ਾਇਦੇ ਦੇਣ ਆਦਿ ਲਈ ਖ਼ਾਸ ਸੰਸਥਾ ਦਾ ਹੋਣਾ ਜ਼ਰੂਰੀ ਹੈ। ਇਸ ਲਈ ਟਰੱਸਟ ਖ਼ਤਮ ਕਰਨ ਦਾ ਫ਼ੈਸਲਾ ਕੋਈ ਆਸਾਨ ਕੰਮ ਨਹੀਂ ਅਤੇ ਇਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਨਗਰ ਸੁਧਾਰ ਟਰੱਸਟਾਂ ਰਾਹੀਂ ਗ਼ਰੀਬ ਲੋਕਾਂ ਲਈ ਮਕਾਨ ਅਤੇ ਰੁਜ਼ਗਾਰ ਦੇਣ ਲਈ ਵੀ ਸਕੀਮਾਂ ਉਲੀਕੀਆਂ ਜਾ ਸਕਦੀਆਂ ਹਨ, ਜੋ ਬੇਰੁਜ਼ਗਾਰੀ ਨੂੰ ਠੱਲ੍ਹ ਪਾ ਸਕਦੀਆਂ ਹਨ। ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰਨ ਦੀ ਬਜਾਏ ਇਸ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਤੋਂ ਸਖ਼ਤੀ ਨਾਲ ਕਾਨੂੰਨਾਂ ਦੀ ਪਾਲਣਾ ਕਰਵਾਉਣ ਨਾਲ ਇਨ੍ਹਾਂ ਨੂੰ ਸੁਚੱਜੇ ਅਦਾਰਿਆਂ ਵਜੋਂ ਉਭਾਰਿਆ ਜਾ ਸਕਦਾ ਹੈ।
ਨਵਜੋਤ ਸਿੰਘ ਸਿੱਧੂ ਨੇ 17 ਮਾਰਚ ਨੂੰ ਪਹਿਲੀ ਵਾਰ ਕੀਤੇ ਗਏ ਆਪਣੇ ਸਥਾਨਕ ਸਰਕਾਰਾਂ ਵਿਭਾਗ ਦੇ ਦੌਰੇ ਵਿੱਚ ਇਹ ਸਪਸ਼ਟ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਦਾ ਸਥਾਨਕ ਸਰਕਾਰਾਂ ਵਿਭਾਗ ਲੈਣ ਦਾ ਮਕਸਦ ਸਾਰੇ ਪੰਜਾਬ ਦਾ ਵਿਕਾਸ ਕਰਨਾ ਹੈ। ਉਨ੍ਹਾਂ ਦੇ ਤੇਵਰ ਤੋਂ ਜਾਪਦਾ ਹੈ ਕਿ ਉਹ ਵਿਕਾਸ ਕਰਨ ਲਈ ਦਿਲੋਂ ਚਾਹਵਾਨ ਹਨ। ਉਂਜ, ਨਗਰ ਸੁਧਾਰ ਟਰੱਸਟ ਦੇ ਕੰਮ-ਢੰਗ ਬਾਰੇ ਜਿਸ ਕਿਸਮ ਦੇ ਦੋਸ਼ ਲਗਦੇ ਆਏ ਹਨ, ਉਨ੍ਹਾਂ ਦੇ ਮੱਦੇਨਜ਼ਰ ਸੁਧਾਰ ਦੀ ਵੱਡੀ ਗੁੰਜਾਇਸ਼ ਮੌਜੂਦ ਹੈ ਅਤੇ ਸੁਧਾਰ ਦਾ ਅਮਲ ਜੇ ਸਿਖਰ ਤੋਂ ਸ਼ੁਰੂ ਹੋਵੇ ਤਾਂ ਸੁਨੇਹਾ ਹੇਠਲੇ ਪੱਧਰ ਤਕ ਬਹੁਤ ਛੇਤੀ ਪਹੁੰਚਦਾ ਹੈ।
*ਕਾਨੂੰਨੀ ਅਫ਼ਸਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ
ਸੰਪਰਕ: 89685-00014


Comments Off on ਕੀ ਨਗਰ ਸੁਧਾਰ ਟਰੱਸਟਾਂ ਨੂੰ ਖ਼ਤਮ ਕਰਨ ਦੀ ਸਚਮੁੱਚ ਲੋੜ ਹੈ ?
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.