ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਕੋਟਭਾਈ ਵਿੱਚ ਕਾਂਗਰਸੀ ਸਾਬਕਾ ਸਰਪੰਚ ’ਤੇ ਹਮਲਾ

Posted On March - 21 - 2017
ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਇਲਾਜ ਅਧੀਨ ਸਾਬਕਾ ਸਰਪੰਚ ਬਾਬੂ ਸਿੰਘ।

ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਇਲਾਜ ਅਧੀਨ ਸਾਬਕਾ ਸਰਪੰਚ ਬਾਬੂ ਸਿੰਘ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 20 ਮਾਰਚ
ਪਿੰਡ ਕੋਟਭਾਈ ਦੇ ਸਾਬਕਾ ਸਰਪੰਚ ਤੇ ਕਾਂਗਰਸੀ ਆਗੂ ਬਾਬੂ ਸਿੰਘ ’ਤੇ ਅੱਜ ਅਕਾਲੀ ਦਲ ਨਾਲ ਸਬੰਧਤ ਕੁਝ ਵਿਅਕਤੀਆਂ ਨੇ ਉਸ ਵੇਲੇ ਕਥਿਤ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਦੋਂ ਉਹ ਪਿੰਡ ’ਚ ਸਥਿਤ ਬੈਂਕ ਤੋਂ ਪੈਸੇ ਕਢਵਾ ਰਹੇ ਸਨ। ਹਮਲਾਵਰਾਂ ਨੇ ਕਾਂਗਰਸੀ ਆਗੂ ’ਤੇ ਰਾਡਾਂ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ। ਘਟਨਾ ਦੌਰਾਨ ਬੈਂਕ ਵਿੱਚ ਭਗਦੜ ਮੱਚ ਗਈ ਅਤੇ ਕਰਮਚਾਰੀ ਆਪਣੀ ਜਾਨ ਬਚਾਉਣ ਲਈ ਬੈਂਕ ਨੂੰ ਤਾਲਾ ਲਾ ਬਾਹਰ ਭੱਜ ਗਏ। ਪਤਾ ਲੱਗਿਆ ਹੈ ਕਿ ਇਹ ਕਾਂਗਰਸੀ ਆਗੂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਨਜ਼ਦੀਕੀ ਸਾਥੀ ਹੈ।
ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਜ਼ੇਰੇ ਇਲਾਜ ਪਿੰਡ ਕੋਟਭਾਈ ਦੇ ਸਾਬਕਾ ਸਰਪੰਚ ਬਾਬੂ ਸਿੰਘ ਨੇ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਸਟੇਟ ਬੈਂਕ ਆਫ ਪਟਿਆਲਾ ਦੀ ਪਿੰਡ ਵਿਚਲੀ ਸ਼ਾਖਾ ’ਚੋਂ ਅੱਜ ਦੁਪਿਹਰ ਸਮੇਂ  ਕੈਸ਼ ਕਢਵਾਉਣ ਲਈ ਗਿਆ ਸੀ। ਇਸੇ ਦੌਰਾਨ ਕੋਠੇ ਜਗੜਿਆ ਵਾਲੇ ਦਾ ਇਕ ਅਕਾਲੀ ਆਗੂ ਆਪਣੇ ਲੜਕੇ ਅਤੇ 3 ਹੋਰ ਵਿਅਕਤੀਆਂ ਨਾਲ ਬੈਂਕ ਵਿੱਚ ਆਇਆ ਅਤੇ ਉਸ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਾਬੂ ਸਿੰਘ ਦੇ ਬਚਾਅ ਵਿੱਚ ਆਏ ਉਸ ਦੇ ਲੜਕੇ ਨੂੰ ਜ਼ਖਮੀ ਕਰ ਦਿੱਤਾ। ਬਾਬੂ ਸਿੰਘ ਨੇ ਦੱਸਿਆ ਕਿ ਹਮਲਾਵਰ ਉਸ ਨਾਲ ਕਾਂਗਰਸ ਪਾਰਟੀ ਨਾਲ ਸਬੰਧਤ ਹੋਣ ਕਾਰਨ ਰੰਜਿਸ਼ ਰੱਖਦੇ ਸਨ। ਬੈਂਕ ਵਿੱਚ ਦੋਹਾਂ ਧਿਰਾਂ ਦੀ ਲੜਾਈ ਦੌਰਾਨ ਬੈਂਕ ਸਟਾਫ ਤੇ ਮੌਜੂਦ ਲੋਕਾਂ ਵਿੱਚ ਅਫਰਾ ਤਫਰੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਬੈਂਕ ਸਟਾਫ਼ ਡਰਦਿਆਂ ਬੈਂਕ ਨੂੰ ਤਾਲਾ ਲਗਾ ਬਾਹਰ ਭੱਜ ਗਿਆ।
ਪੁਲੀਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਹਾਦਸੇ ਦੌਰਾਨ ਬੈਂਕ ਦੇ ਮੇਨ ਗੇਟ ਦਾ ਸ਼ੀਸ਼ਾ ਵੀ ਭੰਨਿਆ ਗਿਆ। ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਦੀਪਕ ਰਾਏ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਸਿਵਲ ਹਸਪਤਾਲ ਦੋਦਾ ਵਿੱਚ ਇਲਾਜ ਲਈ ਭੇਜ ਦਿੱਤਾ ਹੈ।

ਜਾਂਚ ਮਗਰੋਂ ਕਾਰਵਾਈ ਕਰਾਂਗੇ: ਡੀਐਸਪੀ
ਡੀਐੱਸਪੀ ਰਾਜਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


Comments Off on ਕੋਟਭਾਈ ਵਿੱਚ ਕਾਂਗਰਸੀ ਸਾਬਕਾ ਸਰਪੰਚ ’ਤੇ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.