ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਗੁਰੂ ਗੋਬਿੰਦ ਸਿੰਘ ਗਰੁੱਪ ਆਫ ਕਾਲਜਿਜ਼ ਵੱਲੋਂ ਅਥਲੈਟਿਕ ਮੀਟ

Posted On March - 20 - 2017

ਪੱਤਰ ਪ੍ਰੇਰਕ
ਗੜ੍ਹਸ਼ੰਕਰ, 19 ਮਾਰਚ

ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਸੇਖੋਂ

ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਸੇਖੋਂ

ਗੁਰੂ ਗੋਬਿੰਦ ਸਿੰਘ ਗਰੁੱਪ ਆਫ ਕਾਲਜਿਜ਼ ਹੁਸ਼ਿਆਰਪੁਰ ਨੇ ਦੋ ਦਿਨਾਂ  ਇੰਟਰ ਕਾਲਜ ਅਥਲੈਟਿਕ ਮੀਟ ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨਜਮੈਂਟ ਅਤੇ ਆਈ ਟੀ ਮਾਹਿਲਪੁਰ ਵਿਖੇ ਇੰਜਨੀਅਰ ਪ੍ਰਤੀਕ ਦੀ ਅਗਵਾਈ ਹੇਠ ਕਰਵਾਈ।
ਇਸ ਅਥਲੈਟਿਕ ਮੀਟ ਵਿੱਚ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਪ੍ਰਧਾਨਗੀ ਚੇਅਰਪਰਸਨ ਸਤਵਿੰਦਰ ਕੌਰ, ਡਾਇਰੈਕਟਰ ਡਾ. ਨਿਰਮਲ ਸਿੰਘ , ਪ੍ਰਿੰ. ਡਾ. ਬੀ ਐਸ ਅਟਵਾਲ ਅਤੇ ਪ੍ਰਿੰ. ਮਨਦੀਪ ਸਿੰਘ ਰਾਣਾ ਹੰਦੋਵਾਲ ਕਲਾਂ ਨੇ ਸਾਂਝੇ ਤੌਰ ’ਤੇ ਕੀਤੀ।  ਇਸ ਮੌਕੇ ਮੁੱਖ ਮਹਿਮਾਨ ਰਮਿੰਦਰ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਅਜਿਹੇ ਖੇਡ ਸਮਾਰੋਹਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਪ੍ਰੇਰਨਾ ਦਿੱਤੀ। ਮੀਟ ਦੀ ਸਮਾਪਤੀ ਮੌਕੇ ਲੜਕੇ ਅਤੇ ਲੜਕਿਆਂ ਨੇ ਕਬੱਡੀ, ਵਾਲੀਬਾਲ, ਫੁੱਟਬਾਲ, ਰਿਲੇਅ ਦੌੜਾ, ਸ਼ੌਟਪੁੱਟ ਆਦਿ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੌਕੇ ਕਬੱਡੀ, ਵਾਲੀਬਾਲ ਅਤੇ ਫੁੱਟਬਾਲ ਵਿੱਚ ਹੰਦੋਵਾਲ ਕਲਾਂ ਕਾਲਜ ਨੇ ਜਿੱਤਾਂ ਪ੍ਰਾਪਤ ਕੀਤੀਆਂ।
ਇਸ ਮੀਟ ਵਿੱਚ ਵਧੀਆ ਅਥਲੀਟ ਐਲਾਨੇ ਗਏ ਕੁਲਦੀਪ ਸਿੰਘ ਹੰਦੋਵਾਲ ਕਲਾਂ ਅਤੇ ਵਧੀਆ ਖਿਡਾਰਨ ਨਿੱਧੀ ਮਾਹਿਲਪੁਰ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓਵਰਆਲ ਟਰਾਫੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨਜਮੈਂਟ ਅਤੇ ਆਈ ਟੀ ਮਾਹਿਲਪੁਰ ਨੂੰ ਦਿੱਤੀ ਗਈ।
ਇਸ ਮੌਕੇ ਇੰਜੀ. ਦੁਪਵਿੰਦਰ ਕੌਰ, ਇੰਜ ਸੋਨੀਆ, ਸੁਰਿੰਦਰ ਸਿੰਘ, ਸਿਮਰਜੀਤ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਰੋਹਿਤ ਕੁਮਾਰ, ਅਮਰਜੀਤ ਕੌਰ,  ਗੁਰਚਰਨ ਸਿੰਘ, ਪ੍ਰਦੀਪ ਸਿੰਘ, ਸੁਖਵਿੰਦਰ ਸਿੰਘ, ਡਾ. ਰਾਜਪ੍ਰੀਤ ਕੌਰ, ਸੰਦੀਪ ਕੌਰ, ਜਗਦੀਪ ਕੌਰ, ਅਮਰਪ੍ਰੀਤ ਕੌਰ ਹਾਜ਼ਰ ਸਨ।


Comments Off on ਗੁਰੂ ਗੋਬਿੰਦ ਸਿੰਘ ਗਰੁੱਪ ਆਫ ਕਾਲਜਿਜ਼ ਵੱਲੋਂ ਅਥਲੈਟਿਕ ਮੀਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.