ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਗੁਰੂ ਗੋਬਿੰਦ ਸਿੰਘ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Posted On March - 20 - 2017

ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 20 ਮਾਰਚ

ਮੁੱਖ ਮਹਿਮਾਨ ਅਮਰਜੀਤ ਸਿੰਘ ਚਾਵਲਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਪ੍ਰਿੰਸੀਪਲ ਤੇ ਸਟਾਫ ਮੈਂਬਰ। -ਫੋਟੋ: ਮਹਿਤਾ

ਮੁੱਖ ਮਹਿਮਾਨ ਅਮਰਜੀਤ ਸਿੰਘ ਚਾਵਲਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਪ੍ਰਿੰਸੀਪਲ ਤੇ ਸਟਾਫ ਮੈਂਬਰ। -ਫੋਟੋ: ਮਹਿਤਾ

ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਪਿ੍ੰਸੀਪਲ ਸਾਹਿਬ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ   ਸਿੰਘ ਚਾਵਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਵਿਧਾਇਕ ਪਵਨ ਟੀਨੂੰ, ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਅਤੇ ਪਿ੍ੰਸੀਪਲ ਪ੍ਰੀਤਮਹਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਸੈਮੀਨਾਰ ਦੌਰਾਨ ਡਾ.ਬਲਵੰਤ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਬਲਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ.ਦਰਸ਼ਨ ਸਿੰਘ ਗੁਰੂ ਨਾਨਕ ਸਟੱਡੀ ਸੈਂਟਰ ਬਤੌਰ ਰਿਸੋਰਸ ਪਰਸਨ ਵਜੋਂ ਹਾਜ਼ਰ ਹੋਏ।
ਸੈਮੀਨਾਰ ਦੌਰਾਨ ਪ੍ਰੋ.ਰਾਜਪਿੰਦਰਪਾਲ ਸਿੰਘ, ਪ੍ਰੋ.ਵਿਨੋਦ ਕੁਮਾਰ, ਡਾ.ਬਲਵਿੰਦਰ ਸਿੰਘ ਥਿੰਦ, ਪ੍ਰੋ.ਅਮਰਪਾਲ ਕੌਰ, ਡਾ.ਸੁਰਜੀਤ ਕੌਰ, ਡਾ.ਸੋਹਣ ਸਿੰਘ ਅਤੇ ਹੋਰ ਬੁੱਧੀਜੀਵੀਆਂ ਨੇ ਆਪਣਾ ਖੋਜ  ਪੱਤਰ ਪੜ੍ਹਦਿਆਂ ਗੁਰੂ ਜੀ ਦੇ   ਜੀਵਨ ਬਾਰੇ ਅਤੇ ਹੋਰ ਸਬੰਧਤ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਵਿਧਾਇਕ ਪਵਨ ਟੀਨੂੰ ਨੇ ਸੈਮੀਨਾਰ ਦੇ ਵਿਸ਼ੇ ਉੱਤੇ ਬੋਲਦਿਆਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦੀ ਪ੍ਰੇਰਣਾਂ ਦਿੱਤੀ ਉਨ੍ਹਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵੀ ਢੁਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ। ਬੀਬੀ ਦਵਿੰਦਰ ਕੌਰ ਕਾਲਰਾ ਨੇ ਕਿਹਾ ਕਿ ਸੈਮੀਨਾਰ ਕਰਵਾਉਣਾ ਤਾਂ ਹੀ ਸਾਰਥਕ ਹੋਵੇਗਾ ਜੇ ਅਸੀ ਵਿਦਿਆਰਥੀਆਂ ਅੰਦਰ ਧਰਮ ਪ੍ਰਤੀ ਆਸਥਾ ਦੀ ਚਿਣਗ ਜਗਾ ਸਕੀਏ। ਉਨ੍ਹਾਂ ਗੁਰੂ ਜੀ ਦੇ ਪਰਿਵਾਰ ਵੱਲੋਂ ਕੀਤੀਆਂ ਸ਼ਹੀਦੀਆਂ ਦੀ ਜਾਣਕਾਰੀ ਵੀ ਦਿੱਤੀ।
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਆਏ ਹੋਏ ਸਮੂਹ ਬੁੱਧੀਜੀਵੀਆਂ ਨੂੰ ਅਪੀਲ ਕੀਤੀ    ਕਿ ਉਹ ਵਿਦਿਆਰਥੀਆਂ ਨੂੰ ਸੱਚ     ਦੇ ਮਾਰਗ ਉੱਤੇ ਚੱਲਣ ਲਈ    ਪ੍ਰੇਰਿਤ ਕਰਨ। ਪ੍ਰਬੰਧਕਾਂ ਵੱਲੋਂ     ਆਏ ਹੋਏ ਬੁੱਧੀਜੀਵੀਆਂ ਅਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ   ਡਾ.ਹਰਜੀਤ ਸਿੰਘ, ਪ੍ਰੋ.ਰਣਜੀਤ ਸਿੰਘ, ਪ੍ਰੋ.ਅਮਰਪਾਲ ਕੌਰ, ਪ੍ਰੋ.ਦਮਨਜੀਤ ਕੌਰ, ਪ੍ਰੋ.ਸੁਰਿੰਦਰ ਕੌਰ ਬੈਂਸ, ਪ੍ਰੋ.ਸੁਖਦੇਵ ਸਿੰਘ ਕਨਵੀਨਰ, ਪ੍ਰੋ. ਦਵਿੰਦਰ ਸਿੰਘ, ਪ੍ਰੋ.ਰਚਨਾ ਤੁਲੀ, ਪ੍ਰੋ.ਸ਼ਰਨਬੀਰ ਕੌਰ, ਪ੍ਰੋ.ਰਾਕੇਸ਼ ਬਾਵਾ, ਪ੍ਰੋ.ਸਿਮਰਨਜੋਤ ਕੌਰ, ਜਸਬੀਰ ਸਿੰਘ, ਕਮਲਜੀਤ ਸਿੰਘ, ਦਲਜਿੰਦਰ ਸਿੰਘ, ਗਗਨਦੀਪ ਸਿੰਘ, ਮੈਡਮ ਲਖਵਿੰਦਰ ਕੌਰ, ਮੈਡਮ ਕੁਲਵੰਤ ਕੌਰ, ਕੁਲਵਿੰਦਰ ਕੌਰ, ਭਗਵੰਤ ਸਿੰਘ ਕੋਚ, ਸੁਰਿੰਦਰਪਾਲ ਕੌਰ, ਪ੍ਰੋ.ਗੁਲਬਹਾਰ ਸਿੰਘ, ਪ੍ਰੋ.ਪਰਮਜੀਤ ਕੋਰ, ਪ੍ਰੋ.ਜੋਗਿੰਦਰ ਸਿੰਘ ਔਜਲਾ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।


Comments Off on ਗੁਰੂ ਗੋਬਿੰਦ ਸਿੰਘ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.