ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਚੋਣਾਂ ਜਿਤਾਉਣ ਵਿੱਚ ਵਿਰੋਧੀ ਧਿਰ ਨੇ ਕੀਤੀ ਮਦਦ: ਜੀਕੇ

Posted On March - 19 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਮਾਰਚ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ’ਚ ਦਿੱਲੀ ਕਮੇਟੀ ਚੋਣਾਂ ’ਚ ਸਫਲਤਾ ਪ੍ਰਾਪਤ ਕਰਨ ਵਾਲੇ ਜੇਤੂ ਮੈਂਬਰਾਂ ਨੂੰ ਆਲ ਇੰਡੀਆ ਪੰਥਕ ਫੋਰਮ ਵੱਲੋਂ ਸਨਮਾਨਿਤ ਕੀਤਾ ਗਿਆ| ਦਿੱਲੀ ਦੇ ਕਾਂਸਟੀਚਿਊਟ ਕਲੱਬ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਮਨਜੀਤ ਸਿੰਘ ਜੀ.ਕੇ., ਅਵਤਾਰ ਸਿੰਘ ਹਿੱਤ ਤੇ ਹੋਰਨਾਂ ਮੈਂਬਰਾਂ ਸਮੇਤ ਪਟਿਆਲਾ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਸਿਆਸੀ ਜ਼ਿੰਦਗੀ ਨਾਲ ਜੁੜੇ ਕਈ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ ’ਚ ਅਜਿਹਾ ਸਮਾਂ ਵੀ ਆਇਆ ਸੀ ਜਦ ਕਈ ਲੋਕ ਸਾਥ ਛੱਡ ਗਏ ਸਨ ਪਰ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ’ਚ ਤੁਰਦੇ ਰਹਿਣ ਤੇ ਅਕਾਲ ਪੁਰਖ ਦੀ ਬਖਸ਼ਿਸ਼ ਸਦਕਾ ਹੀ ਉਹ ਅੱਜ ਇਸ ਮੁਕਾਮ ’ਤੇ ਪੁੱਜਣ ’ਚ ਕਾਮਯਾਬ ਹੋਏ ਹਨ| ਗੁਰਦੁਆਰਾ ਚੋਣਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਜਿਤਵਾਉਣ ’ਚ ਵਿਰੋਧੀ ਧਿਰ ਨੇ ਉਨ੍ਹਾਂ ਦੀ ਬੜੀ ਮਦਦ ਕੀਤੀ ਕਿਉਂਕਿ ਵਿਰੋਧੀ ਧਿਰ ਵਾਲੇ ਬੇਸ਼ਕ ਸਾਡੇ ਖਿਲਾਫ ਬੋਲਦੇ ਸਨ ਪਰ ਉਹ ਜੋ ਕੁੱਝ ਵੀ ਬੋਲਦੇ ਸਨ ਉਸ ਨਾਲ ਸਾਡੀਆਂ ਵੋਟਾਂ ’ਚ ਹੋਰ ਵਾਧਾ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸੰਗਤਾਂ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਕੰਮ ਕਰਨ ਤੋਂ ਕਦੀ ਵੀ ਪਿੱਛੇ ਨਹੀਂ ਹਟਾਂਗੇ| ਉਨ੍ਹਾਂ ਕਿਹਾ ਕਿ ਬਾਬਾ ਬਘੇਲ ਸਿੰਘ ਨੂੰ ਦਿੱਲੀ ਵਿਚ ਇਤਿਹਾਸਕ ਗੁਰਧਾਮਾਂ ਦੀ ਜ਼ਮੀਨਾਂ ਦੀ ਨਿਸ਼ਾਨ-ਦੇਹੀ ਕਰਨ, ਜੱਥੇਦਾਰ ਸੰਤੋਖ ਸਿੰਘ ਨੂੰ ਗੁਰਧਾਮਾਂ ਦੀਆਂ ਜਾਇਦਾਦਾਂ ਬਣਾਉਣ ਅਤੇ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਨੂੰ ਗੁਰਧਾਮਾਂ ਦੀ ਇਮਾਰਤਾਂ ਬਣਾਉਣ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ|
ਜੀ.ਕੇ. ਨੇ ਆਲ ਇੰਡੀਆ ਪੰਥਕ ਫੋਰਮ ਸੰਸਥਾ ਦੇ ਸਾਰੇ ਅਹੁਦੇਦਾਰ ਡਾ. ਹਰਮੀਤ ਸਿੰਘ, ਬਲਦੇਵ ਸਿੰਘ ਗੁਜਰਾਲ, ਪਿ੍ਤਪਾਲ ਸਿੰਘ ਕਪੂਰ, ਕੁਲਬੀਰ ਸਿੰਘ ਦਿੱਲੀ,ਜਤਿੰਦਰ ਸਿੰਘ ਸਾਹਨੀ, ਗੁਰਮਿੰਦਰ ਸਿੰਘ ਮਠਾਰੂ, ਪਿ੍ੰਸੀਪਲ ਅੰਮਿ੍ਤ ਸਿੰਘ ਤੇ ਹੋਰਨਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਕਾਰਜ ਦੀ ਸ਼ਲਾਘਾ ਕੀਤੀ| ਇਸ ਤੋਂ ਪਹਿਲਾਂ ਪਟਿਆਲਾ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਗੁਰਦੁਆਰਾ ਚੋਣਾਂ ’ਚ ਬੇਮਿਸਾਲ ਜਿੱਤ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ| ਉਨ੍ਹਾਂ ਕਿਹਾ ਕਿ ਜਿਸ ਵੇਲੇ ਪਾਰਟੀ ਸੰਕਟ ਦੇ ਦੌਰ ਵਿਚੋਂ ਲੰਘ ਰਹੀ ਸੀ ਉਸ ਵੇਲੇ ਪੰਜਾਬ ਤੋਂ ਬਾਹਰਲੇ ਸਿੱਖਾਂ ਵਿਸ਼ੇਸ਼ ਕਰਕੇ ਦਿੱਲੀ ਵਾਲਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਪਾਰਟੀ ਨੂੰ ਮੁੜ ਸਥਾਪਿਤ ਕਰ ਦਿੱਤਾ ਹੈ| ਡਾ. ਜਸਪਾਲ ਸਿੰਘ ਨੇ ਆਖਿਆ ਕਿ ਪਿਛਲੀਆਂ ਕਮੇਟੀਆਂ ਨੇ ਵੀ ਕਈ ਕਾਰਜ ਕੀਤੇ ਹਨ ਪਰ ਮੌਜੂਦਾ ਕਮੇਟੀ ਵੱਲੋਂ ਕੀਤੇ ਗਏ ਕਈ ਕਾਰਜ ਬਿਲਕੁਲ ਹੀ ਨਿਵੇਕਲੇ ਹਨ| ਜੱਥੇਦਾਰ ਹਿੱਤ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਇਕਜੁਟਤਾ ਨਾਲ ਚੋਣ ਜੰਗ ਲੜੀ ਜਿਸ ਕਾਰਨ ਵਿਰੋਧੀ ਧਿਰ ਬਿਲਕੁਲ ਹੀ ਢਹਿ ਢੇਰੀ ਹੋ ਗਈ|


Comments Off on ਚੋਣਾਂ ਜਿਤਾਉਣ ਵਿੱਚ ਵਿਰੋਧੀ ਧਿਰ ਨੇ ਕੀਤੀ ਮਦਦ: ਜੀਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.