ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਜਲੂਰ ਕਾਂਡ ’ਚ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਧਰਨੇ ਦੇਣ ਦਾ ਐਲਾਨ

Posted On March - 21 - 2017

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਮਾਰਚ
ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਿਸ਼ੌਰਾ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮਹਿਲ ਮੁਬਾਰਕ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਕਿਸਾਨੀ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਜਲੂਰ ਕਾਂਡ ਵਿਚ ਗ੍ਰਿਫ਼ਤਾਰ ਬੇਕਸੂਰ ਕਿਸਾਨਾਂ ਦੀ ਰਿਹਾਈ ਕਰਾਉਣ ਲਈ 3 ਅਪਰੈਲ ਨੂੰ ਪੁਲੀਸ ਥਾਣਾ ਲਹਿਰਾਗਾਗਾ ਵਿਚ ਧਰਨਾ ਦੇਣ ਦਾ ਫੈਸਲਾ ਲਿਆ ਗਿਆ।
ਸੂਬਾ ਪ੍ਰਧਾਨ ਪਿਸ਼ੌਰਾ ਸਿੰਘ ਸਿੱਧੂਪੁਰ ਨੇ ਕਿਹਾ ਕਿ ਜਲੂਰ ਕਾਂਡ ਸਬੰਧੀ ਪੁਲੀਸ ਵਲੋਂ ਜਾਂਚ ਰਿਪੋਰਟ ਪੇਸ਼ ਨਹੀਂ ਕੀਤੀ ਜਾ ਰਹੀ ਜਿਸ ਨੂੰ ਲਾਗੂ ਕੀਤੇ ਜਾਣਾ ਕਿਸਾਨਾਂ ਦੀ ਰਿਹਾਈ ਲਈ ਜ਼ਰੂਰੀ ਹੈ। ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਲੌਂਗੋਵਾਲ ਤੇ ਹੋਰ ਜ਼ਿਲ੍ਹਾ ਪ੍ਰਧਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਸ਼ਮੂਲੀਅਤ ਕਰਾਉਣਗੇ। ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਮੰਗ ਕੀਤੀ ਕਿ ਕਣਕ ਦੀ ਖਰੀਦ 1 ਅਪਰੈਲ ਤੋਂ ਸ਼ੁਰੂ ਕੀਤੀ ਜਾਵੇ, ਲਾਵਾਰਸ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦਾ ਸਥਾਈ ਹੱਲ ਕੀਤਾ ਜਾਵੇ, ਆਲੂ ਦੀ ਫਸਲ ਦੀ ਹੋ ਰਹੀ ਬੇਕਦਰੀ ਬੰਦ ਕਰਕੇ ਤੁਰੰਤ ਯੋਗ ਭਾਅ ਦੇਣ ਦਾ ਪ੍ਰਬੰਧ ਕੀਤਾ ਜਾਵੇ।


Comments Off on ਜਲੂਰ ਕਾਂਡ ’ਚ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਧਰਨੇ ਦੇਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.