ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਜੰਗਲਾਤ ਮੰਤਰੀ ਧਰਮਸੋਤ ਨੇ ਕਾਂਗਰਸ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ

Posted On March - 20 - 2017
ਪੰਜਾਬ ਦੇ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਰਕਰਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ। -ਫੋਟੋ: ਸੂਦ

ਪੰਜਾਬ ਦੇ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਰਕਰਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 20 ਮਾਰਚ
ਪੰਜਾਬ ਦੇ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਹ ਅੱਜ ਇੱਥੇ ਆਪਣੇ ਨਿਵਾਸ ਉੱਪਰ ਕਾਂਗਰਸ ਵਰਕਰਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਜਿਨ੍ਹਾਂ ਦੀ ਮਿਹਨਤ ਸਦਕਾ ਹੀ ਕਾਂਗਰਸ ਸੱਤਾ ਵਿਚ ਆਈ ਹੈ ਅਤੇ ਅਮਲੋਹ ਹਲਕੇ ਵਿਚ ਮੁੜ ਕਾਕਾ ਰਣਦੀਪ ਸਿੰਘ ਨੂੰ ਜਿੱਤ ਹਾਸਲ ਹੋਈ ਹੈ। ਇਸ ਲਈ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਪਿਛਲੀ ਅਕਾਲੀ-ਭਾਜਪਾ ਸਰਕਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਥਿਤ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੈ ਪ੍ਰੰਤੂ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਜਿਸ ਲਈ ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਲੰਬਰਦਾਰ ਕਰਮਜੀਤ ਸਿੰਘ, ਪਿੰਡ ਅੰਨੀਆਂ ਦੇ ਸਰਪੰਚ ਪ੍ਰਗਟ ਸਿੰਘ, ਲੰਬਰਦਾਰ ਮੇਵਾ ਸਿੰਘ ਭਗਵਾਨਪੁਰਾ, ਰਜਿੰਦਰ ਕੁਮਾਰ ਮਿੱਤਲ, ਬਿੱਲੂ ਵੜੈਚਾਂ ਆਦਿ ਮੌਜੂਦ ਸਨ।
ਇਸੇ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅੱਜ ਉਨ੍ਹਾਂ ਦੇ ਗ੍ਰਹਿ ਅਮਲੋਹ ਵਿਖੇ ਪਿੰਡ ਅੰਨੀਆਂ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਅਤੇ ਸ਼ਮਸ਼ੇਰ ਸਿੰਘ ਅੰਨੀਆ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਪਹਿਲ ਦੇ ਆਧਾਰ ਉਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਨੂੰ ਮੁੜ ਤੋਂ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲਿਜਾਣਾ ਅਤੇ ਸੂਬੇ ਵਿਚੋਂ ਬੇਰੁਜ਼ਗਾਰੀ ਤੇ ਨਸ਼ੇ ਨੂੰ ਖ਼ਤਮ ਕਰਨਾ ਹੈ।


Comments Off on ਜੰਗਲਾਤ ਮੰਤਰੀ ਧਰਮਸੋਤ ਨੇ ਕਾਂਗਰਸ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.