ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਜੱਟ ਸਿੱਖ ਕਰਨ ਜਾਟ ਅੰਦੋਲਨ ਦਾ ਸਮਰਥਨ: ਰਾਮੂਵਾਲੀਆ

Posted On March - 19 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਮਾਰਚ
ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ,‘ਭਾਵੇਂ ਮੈਂ ਸਮਾਜਵਾਦੀ ਪਾਰਟੀ ਵਿੱਚ ਹਾਂ ਪਰ ਮੇਰੀ ਇਹ ਨਿੱਜੀ ਰਾਏ ਹੈ ਕਿ ਜੇ ਹਰਿਆਣਾ ਦੇ ਜਾਟਾਂ ਨੂੰ ਰਾਖਵਾਂਕਰਨ ਮਿਲ ਗਿਆ ਤਾਂ ਹਾਲਾਤ ਇਹ ਹੋਣਗੇ ਕਿ ਹਿੰਦੂ ਜਾਟਾਂ ਨੂੰ ਤਾਂ ਸਹੂਲਤਾਂ ਮਿਲਣਗੀਆਂ ਪਰ ਸਿੱਖ ਜੱਟ ਹੱਥ ਮਲਦੇ ਰਹਿ ਜਾਣਗੇ ਜਿਸ ਦੇ ਜ਼ਿੰਮੇਵਾਰ ਜੱਟ ਸਿੱਖ ਖੁਦ ਹੋਣਗੇ। ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਜੱਟ ਸਿੱਖਾਂ ਨੂੰ ਨਾਲ ਲੈ ਕੇ ਇਸ ਅੰਦੋਲਨ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਜਾਟਾਂ ਨੂੰ ਮਿਲਣ ਵਾਲੀਆ ਸਹੂਲਤਾਂ ਵਾਲਾ ਸਰਟੀਫਿਕੇਟ ਜੱਟ ਸਿੱਖਾਂ ਨੂੰ ਵੀ ਦਿੱਤਾ ਜਾਂਦਾ ਹੈ।


Comments Off on ਜੱਟ ਸਿੱਖ ਕਰਨ ਜਾਟ ਅੰਦੋਲਨ ਦਾ ਸਮਰਥਨ: ਰਾਮੂਵਾਲੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.