ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਜੱਲ੍ਹਿਆਂਵਾਲਾ ਬਾਗ ’ਚ ਆਵਾਜ਼ ਤੇ ਰੌਸ਼ਨੀ ਸ਼ੋਅ ਤਕਨੀਕੀ ਖਰਾਬੀ ਕਾਰਨ ਖਾਮੋਸ਼

Posted On March - 21 - 2017
ਜੱਲ੍ਹਿਆਂਵਾਲਾ ਬਾਗ ਵਿੱਚ ਤਕਨੀਕੀ ਖਰਾਬੀ ਕਾਰਨ ਬੰਦ ਪਏ ਆਵਾਜ਼ ਤੇ ਰੌਸ਼ਨੀ ਸ਼ੋਅ ਦੇ ਯੰਤਰਾਂ ਦਾ ਦ੍ਰਿਸ਼। -ਫੋਟੋ: ਵਿਸ਼ਾਲ ਕੁਮਾਰ

ਜੱਲ੍ਹਿਆਂਵਾਲਾ ਬਾਗ ਵਿੱਚ ਤਕਨੀਕੀ ਖਰਾਬੀ ਕਾਰਨ ਬੰਦ ਪਏ ਆਵਾਜ਼ ਤੇ ਰੌਸ਼ਨੀ ਸ਼ੋਅ ਦੇ ਯੰਤਰਾਂ ਦਾ ਦ੍ਰਿਸ਼। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਾਰਚ
ਅੰਮ੍ਰਿਤਸਰ ਘੁੰਮਣ ਆਉਣ ਵਾਲੇ ਯਾਤਰੂਆਂ ਨੂੰ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਵਾਪਰੇ ਖੂਨੀ ਕਾਂਡ ਦੀ ਦਾਸਤਾਨ ਸੁਣਾਉਣ ਵਾਲਾ ਰੌਸ਼ਨੀ ਤੇ ਆਵਾਜ਼ ਆਧਾਰਿਤ ਸ਼ੋਅ ਲਗਭਗ 4 ਸਾਲ ਤੱਕ ਠੀਕ-ਠਾਕ ਚੱਲਣ ਤੋਂ ਬਾਅਦ ਤਕਨੀਕੀ ਖਰਾਬੀ ਕਾਰਨ 2014 ਤੋਂ ਬੰਦ ਪਿਆ ਹੈ। ਇਹ ਪ੍ਰੋਗਰਾਮ ਉੱਘੇ ਫ਼ਿਲਮ ਕਲਾਕਾਰ ਅਮਿਤਾਭ ਬੱਚਨ ਦੀ ਆਵਾਜ਼ ਵਿੱਚ ਰਿਕਾਰਡ ਕੀਤਾ ਹੋਇਆ ਹੈ, ਜਿਸ ਨੂੰ 2010 ਵਿੱਚ ਵਿਸਾਖੀ ਮੌਕੇ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ ਕਿਸੇ ਵੀ ਸਰਕਾਰ ਨੇ ਇਸ ਨੂੰ ਠੀਕ ਕਰਵਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਇੱਥੇ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦੀ ਆਸ ਰੱਖ ਕੇ ਆਉਣ ਵਾਲੇ ਬਹੁਤੇ ਯਾਤਰੀਆਂ
ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਹਾ ਹੈ। ਕੇਂਦਰ ਸਰਕਾਰ ਵੱਲੋਂ 52 ਮਿੰਟ ਦਾ ਇਹ ਰੌਸ਼ਨੀ ਤੇ ਆਵਾਜ਼ ਆਧਾਰਿਤ ਸ਼ੋਅ 14 ਅਪਰੈਲ 2010 ਵਿੱਚ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ ਸੀ। ਰਾਤ ਸਮੇਂ ਦਿਖਾਏ ਜਾਣ ਵੇਲੇ ਸ਼ੋਅ ਦੀ ਸ਼ੁਰੂਆਤ ਉਸ ਵੇਲੇ ਦੇ ਰੱਖਿਆ ਮੰਤਰੀ ਏ.ਕੇ. ਐਂਟਨੀ ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅੰਬਿਕਾ ਸੋਨੀ ਵੱਲੋਂ ਕੀਤੀ ਗਈ ਸੀ। ਤਕਨੀਕੀ ਖਰਾਬੀ ਨੂੰ ਦੂਰ ਕਰਨ ਲਈ ਪ੍ਰਬੰਧਕਾਂ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਵੀ ਲਿਖਿਆ ਗਿਆ ਹੈ, ਪਰ ਕੋਈ ਕਾਰਵਾਈ ਨਹੀਂ ਹੋਈ।  ਇਸ ਸਮੁੱਚੀ ਪ੍ਰਣਾਲੀ ਦੀ ਸਾਂਭ-ਸੰਭਾਲ ਕਰ ਰਹੇ ਤਕਨੀਕੀ ਮਾਹਿਰ ਸਿਮਰਨਜੀਤ ਸਿੰਘ ਰੋਮੀ ਨੇ ਦੱਸਿਆ ਕਿ ਸ਼ੋਅ ਵਾਸਤੇ ਅਮਰੀਕਾ ਆਧਾਰਿਤ ਮਾਈਕਰੋਸੌਫਟ ਕੰਪਨੀ ਕੋਲੋਂ ਸੌਫ਼ਟਵੇਅਰ ਖਰੀਦਿਆ ਗਿਆ ਸੀ, ਜਿਸ ’ਚ ਤਕਨੀਕੀ ਖਰਾਬੀ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੌਫ਼ਟਵੇਅਰ ਨੂੰ ਅਪਡੇਟ ਕਰਨ ਦੀ ਲੋੜ ਹੈ ਤੇ ਵੈਸੇ ਵੀ ਅੱਜਕਲ ਥ੍ਰੀ-ਡੀ ਤਕਨੋਲੌਜੀ ਦਾ ਚਲਣ ਹੈ।
ਜੱਲ੍ਹਿਆਂਵਾਲਾ ਬਾਗ ਦਾ ਕਾਫ਼ੀ ਰੱਖ-ਰਖਾਅ ਪ੍ਰਧਾਨ ਮੰਤਰੀ ਦੀ ਚੇਅਰਮੈਨੀ ਵਾਲੇ ਨੈਸ਼ਨਲ ਮੈਮੋਰੀਅਲ ਟਰਸੱਟ ਨਾਂ ਦੀ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ। ਟਰੱਸਟ ਦੇ ਸੈਕਟਰੀ ਐਸਕੇ ਮੁਖ਼ਰਜੀ ਵੀ ਇਸ ਸਬੰਧੀ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨੂੰ ਸੂਚਿਤ ਕਰ ਚੁੱਕੇ ਹਨ, ਪਰ ਕੋਈ ਜਵਾਬ ਨਹੀਂ ਆਇਆ।


Comments Off on ਜੱਲ੍ਹਿਆਂਵਾਲਾ ਬਾਗ ’ਚ ਆਵਾਜ਼ ਤੇ ਰੌਸ਼ਨੀ ਸ਼ੋਅ ਤਕਨੀਕੀ ਖਰਾਬੀ ਕਾਰਨ ਖਾਮੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.