ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਦਸਵੀਂ ਦੀ ਪ੍ਰੀਖਿਆ: ਤਰਨ ਤਾਰਨ ਅਤੇ ਲੁਧਿਆਣਾ ’ਚ ਨਕਲ ਦੇ ਚਾਰ ਕੇਸ ਫੜੇ

Posted On March - 21 - 2017
ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਮੁਹਾਲੀ ਦੇ ਸ਼ਾਸਤਰੀ ਮਾਡਲ ਸਕੂਲ ਵਿੱਚ ਪ੍ਰੀਖਿਆ ਕੇਂਦਰ ਦਾ ਨਿਰੀਖਣ ਕਰਦੇ ਹੋਏ। –ਫੋਟੋ: ਸੋਢੀ

ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਮੁਹਾਲੀ ਦੇ ਸ਼ਾਸਤਰੀ ਮਾਡਲ ਸਕੂਲ ਵਿੱਚ ਪ੍ਰੀਖਿਆ ਕੇਂਦਰ ਦਾ ਨਿਰੀਖਣ ਕਰਦੇ ਹੋਏ। –ਫੋਟੋ: ਸੋਢੀ

ਪੱਤਰ ਪੇ੍ਰਕ
ਐਸ.ਏ.ਐਸ. ਨਗਰ (ਮੁਹਾਲੀ), 20 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਰ੍ਹੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਦਸਵੀਂ ਜਮਾਤ ਦੇ ਪੰਜਾਬੀ-ਬੀ ਅਤੇ ਪੰਜਾਬ ਦਾ ਇਤਿਹਾਸ ਅਤੇ ਸਭਿਆਚਾਰ ਵਿਸ਼ੇ ਦੀ ਪ੍ਰੀਖਿਆ ਦੌਰਾਨ ਚਾਰ ਨਕਲ ਕੇਸ ਫੜੇ ਗਏ ਹਨ।
ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ-ਪੂਈ ਵਿੱਚ ਤਿੰਨ ਵਿਦਿਆਰਥੀਆਂ ਨੂੰ ਨਕਲ ਕਰਦੇ ਹੋਏ ਫੜਿਆ ਗਿਆ ਹੈ। ਇੰਝ ਹੀ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ ਵਿੱਚ ਇੱਕ ਨਕਲ ਕੇਸ ਸਾਹਮਣੇ ਆਇਆ ਹੈ।
ਉਂਜ ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਨਾਲੋਂ ਐਤਕੀਂ ਨਕਲ ਦੇ ਘੱਟ ਹੀ ਕੇਸ ਸਾਹਮਣੇ ਆ ਰਹੇ ਹਨ ਜਦੋਂ ਕਿ ਪਹਿਲਾਂ ਕਾਫੀ ਮਾਤਰਾ ਵਿੱਚ ਨਕਲ ਦੇ ਕੇਸ ਫੜੇ ਜਾਂਦੇ ਸੀ।
ਸ੍ਰੀ ਢੋਲ ਨੇ ਦਾਅਵਾ ਕੀਤਾ ਕਿ ਇਸ ਸਾਲ ਬੋਰਡ ਦੀ ਸਖ਼ਤੀ ਕਾਰਨ ਬਾਰਡਰ ਏਰੀਆ ਵਿੱਚ ਨਕਲ ’ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਦੇ ਵੱਧ ਮਾਮਲੇ ਸਾਹਮਣੇ ਆਉਂਦੇ ਸਨ ਅਤੇ ਪਿਛਲੇ ਸਮੇਂ ਦੌਰਾਨ ਪੁਲੀਸ ਥਾਣਿਆਂ ਵਿੱਚ ਪ੍ਰੀਖਿਆਰਥੀਆਂ ਤੇ ਪ੍ਰੀਖਿਆ ਅਮਲੇ ਦੇ ਖ਼ਿਲਾਫ਼ ਕੇਸ ਦਰਜ ਹੋਏ ਹਨ ਪਰ ਐਤਕੀਂ ਨਕਲ ਦੇ ਰੁਝਾਨ ਵਿੱਚ ਕਾਫੀ ਕਮੀ ਆਈ ਹੈ ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਸ੍ਰੀ ਢੋਲ ਨੇ ਦੱਸਿਆ ਕਿ ਅੱਜ 3 ਲੱਖ 63 ਹਜ਼ਾਰ 041 ਵਿਦਿਆਰਥੀਆਂ ਨੇ 2463 ਪ੍ਰੀਖਿਆ ਕੇਂਦਰਾਂ ਵਿੱਚ ਦਸਵੀਂ ਦੀ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਕਲ ਕਾਰਨ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ-ਪੂਈ ਦੇ ਸਬੰਧਤ ਪ੍ਰੀਖਿਆ ਕੇਂਦਰ ਦੇ ਨਿਗਰਾਨ ਅਮਲੇ ਨੂੰ ਤੁਰੰਤ ਪ੍ਰਭਾਵ ਨਾਲ ਇੱਥੋਂ ਬਦਲ ਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਲਈ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੇ ਇਕਨਾਮਿਕਸ ਅਤੇ ਫੰਡਾਮੈਂਟਲਜਆਫਈ ਬਿਜ਼ਨਸ ਵਿਸ਼ੇ ਦੇ 58 ਹਜ਼ਾਰ 189 ਵਿਦਿਆਰਥੀਆਂ ਨੇ 2173 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦਿੱਤੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਬਾਰ੍ਹਵੀਂ ਦੀ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਹੈ।
ਇਸ ਤੋਂ ਪਹਿਲਾਂ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਅੱਜ ਸ਼ਾਸਤਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-1, ਮੁਹਾਲੀ ਅਤੇ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੇ ਬਾਰ੍ਹਵੀਂ ਸ਼੍ਰੇਣੀ ਦੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ  ਇਨ੍ਹਾਂ ਕੇਂਦਰਾਂ ਵਿੱਚ ਕੋਈ ਵੀ ਨਕਲ ਦਾ ਕੇਸ ਸਾਹਮਣੇ ਨਹੀਂ ਆਇਆ ਹੈ।


Comments Off on ਦਸਵੀਂ ਦੀ ਪ੍ਰੀਖਿਆ: ਤਰਨ ਤਾਰਨ ਅਤੇ ਲੁਧਿਆਣਾ ’ਚ ਨਕਲ ਦੇ ਚਾਰ ਕੇਸ ਫੜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.