ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਦਿੱਲੀ ਕਮੇਟੀ ਦੀ ਕਾਰਜਕਾਰਨੀ ਦੇ ਗਠਨ ’ਤੇ ਤਲਵਾਰ ਲਟਕੀ

Posted On March - 20 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ
ਦਿੱਲੀ ਦੀ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਦੇ ਗਠਨ ਬਾਰੇ ਲਾਈ ਅੰਤ੍ਰਿਮ ਰੋਕ ਨੂੰ ਹੀ ਅੱਗੇ ਵਧਾਉਂਦੇ ਹੋਏ ਅਗਲੀ ਸੁਣਵਾਈ ਪਹਿਲੀ ਅਪਰੈਲ ‘ਤੇ ਪਾ ਦਿੱਤੀ ਹੈ। ਪੰਥਕ ਸੇਵਾ ਦਲ ਦੇ ਹਾਰੇ ਹੋਏ ਉਮੀਦਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜੇਤੂ ਜਾਂ ਹਾਰੇ ਹੋਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਨੂੰ ਲੈ ਕੇ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਖ਼ਿਲਾਫ਼ ਪਟੀਸ਼ਨਾਂ ਪਾਈਆਂ ਹੋਈਆਂ ਹਨ। ਇਸ ਤਰ੍ਹਾਂ ਹੁਣ ਗੁਰਦੁਆਰਾ ਬੋਰਡ ਵੱਲੋਂ 30 ਮਾਰਚ ਤੱਕ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੇ ਗਠਨ ਕਰਨ ‘ਤੇ ਤਲਵਾਰ ਲਟਕ ਗਈ ਹੈ। ਇਸ ਤੋਂ ਪਹਿਲਾਂ ਕੁੱਲ 9 ਮੈਂਬਰਾਂ ਨੂੰ ਨਾਮਜ਼ਦ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ ਤੇ ਸਿਰਫ਼ 5 ਮੁੱਖ ਅਹੁਦੇਦਾਰ ਤੇ ਕਾਰਜਕਾਰਨੀ ਮੈਂਬਰ ਹੀ ਚੁਣਨੇ ਹਨ। ਪੰਥਕ ਸੇਵਾ ਦਲ ਦੇ ਜਨਰਲ ਸਕੱਤਰ ਕਰਤਾਰ ਸਿੰਘ ਕੋਛੜ ਨੇ ਉਪਰੋਕਤ ਅਦਾਲਤੀ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਦਾਲਤ ਨੇ ਆਪਣੇ ਅੰਤ੍ਰਿਮ ਹੁਕਮ ਤਹਿਤ ਪਹਿਲਾਂ ਕੀਤੀ ਹਦਾਇਤ ਨੂੰ ਇਕ ਅਪਰੈਲ ਦੀ ਤਾਰੀਕ ਤੱਕ ਜਾਰੀ ਰੱਖਿਆ ਹੈ। ਇਸ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਉਪਰ ਕੁਝ ਸਮਾਂ ਲੱਗਣ ਦੇ ਆਸਾਰ ਹਨ।


Comments Off on ਦਿੱਲੀ ਕਮੇਟੀ ਦੀ ਕਾਰਜਕਾਰਨੀ ਦੇ ਗਠਨ ’ਤੇ ਤਲਵਾਰ ਲਟਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.