ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਦੰਦਾਂ ਦੀਆਂ ਬਿਮਾਰੀ ਦੀ ਰੋਕਥਾਮ ਬਾਰੇ ਪ੍ਰਦਰਸ਼ਨੀ

Posted On March - 20 - 2017
ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨਾਲ ਜ਼ਿਲ੍ਹਾ ਡੈਂਟਲ ਅਫ਼ਸਰ ਕਮਲਦੀਪ ਕੌਰ ਅਤੇ ਐਸ.ਐਮ.ਓ. ਢੁੱਡੀਕੇ ਡਾ. ਸ਼ਿੰਗਾਰਾ ਸਿੰਘ।

ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨਾਲ ਜ਼ਿਲ੍ਹਾ ਡੈਂਟਲ ਅਫ਼ਸਰ ਕਮਲਦੀਪ ਕੌਰ ਅਤੇ ਐਸ.ਐਮ.ਓ. ਢੁੱਡੀਕੇ ਡਾ. ਸ਼ਿੰਗਾਰਾ ਸਿੰਘ।

ਪੱਤਰ ਪ੍ਰੇਰਕ
ਅਜੀਤਵਾਲ, 20 ਮਾਰਚ
ਵਿਸ਼ਵ ਓਰਲ ਸਿਹਤ ਦਿਵਸ ਦੇ  ਮੌਕੇ ’ਤੇ ਸਿਵਲ ਸਰਜਨ ਮੋਗਾ ਡਾ. ਨਗਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਡੈਂਟਲ ਅਫਸਰ ਕਮਲਦੀਪ ਕੌਰ ਅਤੇ ਐਸ.ਐਮ.ਓ. ਢੁੱਡੀਕੇ ਡਾ. ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਬਾਬੇ ਕੇ ਕਾਲਜ ਦੌਧਰ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਕਰਨਦੀਪ ਕੌਰ, ਅਮਨਦੀਪ ਕੌਰ ਅਤੇ ਨਵਸ਼ਰਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਪ੍ਰਾਪਤ ਕੀਤਾ। ਇਸ ਮੌਕੇ ’ਤੇ ਡੈਂਟਲ ਡਾਕਟਰ ਗੌਤਮਬੀਰ ਸਿੰਘ ਨੇ ਕਿਹਾ ਕਿ ਸਾਨੂੰ ਖਾਣੇ ਤੋਂ ਬਾਅਦ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ। ਮੂੰਹ ਅਤੇ ਦੰਦਾਂ ਦੇ ਕੈਂਸਰ ਤੋਂ ਬਚਣ ਲਈ ਸ਼ੀਸ਼ੇ ਅੱਗੇ ਖੜ੍ਹਾ ਹੋ ਕੇ ਆਪਣੇ ਮੂੰਹ ਅਤੇ ਦੰਦਾਂ ਨੂੰ ਦੇਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਸਿਗਰਟ, ਤੰਬਾਕੂ ਅਤੇ ਹੋਰ ਇਸ ਤਰ੍ਹਾਂ ਦੇ ਪਦਾਰਥ ਲੈਣ ਨਾਲ ਮੂੰਹ ਦਾ ਕੈਂਸਰ ਬਹੁਤ ਹੁੰਦਾ ਹੈ ਅਤੇ ਇਸ ਨਾਲ ਮੌਤਾਂ ਦੀ ਗਿਣਤੀ ਬਹੁਤ ਵਧ ਰਹੀ ਹੈ।
ਡਾ. ਸ਼ਿੰਗਾਰਾ ਸਿੰਘ ਨੇ ਕਿਹਾ ਕਿ  ਜੇ ਦੰਦ ਅਤੇ ਮੂੰਹ ਸਾਫ ਹਨ ਤਾਂ ਸਾਨੂੰ ਪੇਟ ਦੀਆਂ ਬਿਮਾਰੀਆਂ ਨਹੀਂ ਲੱਗ ਸਕਦੀਆਂ। ਸਾਨੂੰ ਜ਼ਿਆਦਾ ਮਿੱਠੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਮਿੱਠਾ ਖਾਣ ਨਾਲ ਪਹਿਲਾਂ ਬੈਕਟੀਰੀਆ ਅਤੇ ਗੈਸ ਬਣਦੀ ਹੈ ਜੋ ਬਾਅਦ ਵਿੱਚ ਕੈਂਸਰ ਦਾ ਰੂਪ ਧਾਰਨ ਕਰ ਲੈਂਦੀ ਹੈ। ਇਸ ਮੌਕੇ ’ਤੇ ਮਾਸ ਮੀਡੀਆ ਅਫ਼ਸਰ ਮੈਡਮ     ਕ੍ਰਿਸ਼ਨਾ ਸ਼ਰਮਾ, ਅੰਮ੍ਰਿਤ ਸ਼ਰਮਾ, ਰਾਜਕੁਮਾਰ ਤੋਂ ਇਲਾਵਾ ਕਾਲਜ ਦਾ ਸਟਾਫ ਹਾਜ਼ਰ ਸੀ।


Comments Off on ਦੰਦਾਂ ਦੀਆਂ ਬਿਮਾਰੀ ਦੀ ਰੋਕਥਾਮ ਬਾਰੇ ਪ੍ਰਦਰਸ਼ਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.