ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਨਗਰ ਨਿਗਮ ਚੋਣਾਂ: ‘ਆਪ’ ਨੇ ਭਖ਼ਾਇਆ ਚੋਣ ਪ੍ਰਚਾਰ

Posted On March - 19 - 2017
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਲਈ ਪ੍ਰਚਾਰ ਮੁਹਿੰਮ ਦੌਰਾਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਲਈ ਪ੍ਰਚਾਰ ਮੁਹਿੰਮ ਦੌਰਾਨ।

ਕੁਲਵਿੰਦਰ ਦਿਓਲ
ਨਵੀਂ ਦਿੱਲੀ, 19 ਮਾਰਚ
ਦਿੱਲੀ ਨਗਰ ਨਿਗਮ ਦੀਆਂ ਚੋਣਾਂ ਲਈ ਸਭ ਤੋਂ ਪਹਿਲਾਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਨੇ ਨਿਗਮ ਚੋਣਾਂ ਲਈ ਦਿੱਲੀ ਦੇ ਵੱਖ-ਵੱਖ ਵਾਰਡਾਂ ਵਿੱਚ ਪ੍ਰਚਾਰ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਸ ਤੋਂ ਕਿਤੇ ਘੱਟ ਪ੍ਰਦਰਸ਼ਨ ਕਰਕੇ ਚੌਕਸ ਹੋਈ ‘ਆਪ’ ਦੇ ਮੰਤਰੀਆਂ ਨੇ ਆਪਣੀ ਤਾਕਤ ਇਸ ਵਾਰ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਝੋਕ ਦਿੱਤੀ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਆਪਣੇ ਵਿਧਾਨ ਸਭਾ ਹਲਕੇ ਪੜਪੜ ਗੰਜ ਦੇ ਇਲਾਕਿਆਂ ਵਿੱਚ ਪੈਦਲ ਯਾਤਰਾ ਕਰਕੇ ਸਥਾਨਕ ਨਿਵਾਸੀਆਂ ਨਾਲ ਸੰਪਰਕ ਬਣਾਇਆ ਤੇ ਲੋਕਾਂ ਨੂੰ ‘ਆਪ’ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਵਰਗੇ ਹੀ ਹੁੰਗਾਰੇ ਦੀ ਅਪੀਲ ਕੀਤੀ। ਉਨ੍ਹਾਂ ਨਾਲ ਸਥਾਨਕ ਨਿਗਮ ਉਮੀਦਵਾਰ ਤੇ ਵਾਲੰਟੀਅਰ ਵੀ ਪੈਦਲ ਯਾਤਰਾ ਵਿੱਚ ਸ਼ਾਮਲ ਹੋਏ। ‘ਆਪ’ ਵੱਲੋਂ ਆਪਣੇ ਦੋ ਸਾਲ ਦੇ ਕਾਰਜਾਂ ਦਾ ਜ਼ਿਕਰ ਵੋਟਰਾਂ ਕੋਲ ਕੀਤਾ ਜਾ ਰਿਹਾ ਹੈ ਤੇ ਦਿੱਲੀ ਨਗਰ ਨਿਗਮ ਨੂੰ ਰਾਜਧਾਨੀ ਵਿੱਚ ਸਫ਼ਾਈ ਵਿਵਸਥਾ ਨੂੰ ਖਰਾਬ ਕਰਨ ਤੇ ਨਿਗਮ ਨੂੰ ਭ੍ਰਿਸ਼ਟਾਚਾਰ ਦਾ ਕਥਿਤ ਅੱਡਾ ਗਰਦਾਨਿਆ ਜਾ ਰਿਹਾ ਹੈ।
‘ਆਪ’ ਨੇ 248 ਉਮੀਦਵਾਰ ਦਾ ਐਲਾਨ ਕੀਤਾ ਹੋਇਆ ਹੈ ਤੇ ਬਾਕੀ ਰਹਿੰਦੇ 24 ਵਾਰਡਾਂ ਲਈ ਛੇਤੀ ਹੀ ਐਲਾਨ ਕੀਤਾ ਜਾਵੇਗਾ। ਐਲਾਨੇ ਉਮੀਦਵਾਰਾਂ ਵਿੱਚੋਂ ਕਈਆਂ ਨੇ ਅੱਜ ਆਪਣੇ ਦਫ਼ਤਰ ਖੋਲ੍ਹੇ। ਓਖਲਾ ਤੋਂ ‘ਆਪ’ ਉਮੀਦਵਾਰ ਅਹਿਮਦ ਵੱਲੋਂ ਅੱਜ ਆਪਣੇ ਇਲਾਕੇ ਵਿੱਚ ਦੌਰਾ ਕੀਤਾ ਤੇ ਦਫ਼ਤਰ ਦਾ ਉਦਘਾਟਨ ਕੀਤਾ। ਤਿਲਕ ਨਗਰ ਦੇ ਵਾਰਡਾਂ ਦੇ ਉਮੀਦਵਾਰਾਂ ਮਨਪ੍ਰੀਤ ਸਿੰਘ ਤੇ ਗੁਰਮੁਖ ਸਿੰਘ ਵੱਲੋਂ ਘਰ-ਘਰ ਜਾਣ ਦਾ ਪ੍ਰੋਗਰਾਮ ਪਿਛਲੇ ਦਿਨਾਂ ਤੋਂ ਸ਼ੁਰੂ ਕੀਤਾ ਹੋਇਆ ਹੈ। ਉਹ ਸਵੇਰੇ ਸ਼ਾਮ ਪਾਰਕਾਂ ਵਿੱਚ ਵੀ ਜਾਂਦੇ ਹਨ ਤੇ ਉਨ੍ਹਾਂ ਦਾ ਸਾਥ ਸਥਾਨਕ ਵਿਧਾਇਕ ਜਰਨੈਲ ਸਿੰਘ ਵੀ ਦੇ ਰਹੇ ਹਨ। 17 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੇ 66 ਵਿਧਾਇਕਾਂ ਸਮੇਤ ਮੰਤਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਵਾਰਡਾਂ ਵਿੱਚ ਐਲਾਨੇ ਗਏ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਤੇ ਸ਼ਾਮ ਵੇਲੇ ਉਹ ਇਲਾਕਿਆਂ ਵਿੱਚ ਨਿਕਲਣ। ਉਮੀਦਵਾਰਾਂ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਧਾਇਕਾਂ ਨੇ ਨੁੱਕੜ ਬੈਠਕਾਂ ਕੀਤੀਆਂ ਤੇ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਅੱਜ ਐਤਵਾਰ ਦੀ ਛੁੱਟੀ ਦਾ ਲਾਹਾ ਲੈਂਦਿਆਂ ਉਮੀਦਵਾਰਾਂ ਨੇ ਪ੍ਰਚਾਰ ਨੂੰ ਰਫ਼ਤਾਰ ਦਿੱਤੀ। 22 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਭਾਜਪਾ, ਕਾਂਗਰਸ ਤੇ ਸਵਰਾਜ ਇੰਡੀਆ ਵੱਲੋਂ ਵੀ ਕਮਰ ਕੱਸੀ ਜਾ ਰਹੀ ਹੈ।


Comments Off on ਨਗਰ ਨਿਗਮ ਚੋਣਾਂ: ‘ਆਪ’ ਨੇ ਭਖ਼ਾਇਆ ਚੋਣ ਪ੍ਰਚਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.