ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਨਗਰ ਪੰਚਾਇਤ ਨੇ ਬਜ਼ਾਰਾਂ ’ਚੋਂ ਹਟਾਏ ਨਾਜਾਇਜ਼ ਕਬਜ਼ੇ

Posted On March - 20 - 2017

ਪੱਤਰ ਪ੍ਰੇਰਕ
ਤਲਵੰਡੀ ਸਾਬੋ, 20 ਮਾਰਚ

ਨਾਜਾਇਜ਼ ਕਬਜ਼ੇ ਹਟਾ ਰਹੇ ਨਗਰ ਪੰਚਾਇਤ ਕਮੇਟੀ ਦੇ ਮੁਲਾਜ਼ਮ। -ਫੋਟੋ: ਜਗਜੀਤ

ਨਾਜਾਇਜ਼ ਕਬਜ਼ੇ ਹਟਾ ਰਹੇ ਨਗਰ ਪੰਚਾਇਤ ਕਮੇਟੀ ਦੇ ਮੁਲਾਜ਼ਮ। -ਫੋਟੋ: ਜਗਜੀਤ

ਨਗਰ ਪੰਚਾਇਤ ਨੇ ਅੱਜ ਪੁਲੀਸ ਦੀ ਮਦਦ ਨਾਲ ਮੁਹਿੰਮ ਵਿੱਢ ਕੇ ਸ਼ਹਿਰ ਦੇ ਬਜ਼ਾਰਾਂ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ।   ਦੱਸਣਯੋਗ ਹੈ ਕਿ ਸਥਾਨਕ ਬਜ਼ਾਰਾਂ ਅੰਦਰ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਕਾਰਨ ਰਸਤੇ ਤੰਗ ਹੋਣ ਕਰਕੇ ਜ਼ਿਆਦਾ ਭੀੜ ਜੁੜ ਜਾਂਦੀ ਸੀ ਤੇ ਬਜ਼ਾਰਾਂ ਵਿੱਚੋਂ ਲੰਘਣ ਵਾਲੇ ਰਾਹਗੀਰਾਂ ਤੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਲਈ ਸਾਂਝੀ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ  ਅਤੇ ਕਈ ਵਾਰ ਧਰਨੇ ਵੀ ਦਿੱਤੇ ਜਾ ਚੁੱਕੇ ਸਨ।
ਜਾਣਕਾਰੀ ਮੁਤਾਬਕ ਅੱਜ ਸ਼ਹਿਰ ਵਿੱਚ ਪੁਲੀਸ ਦੀ ਮਦਦ ਨਾਲ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਢੀ ਗਈ ਜਿਸ ਤਹਿਤ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ। ਕਬਜ਼ੇ ਹਟਾਉਣ ਸਮੇਂ ਕੁਝ ਪ੍ਰਾਈਵੇਟ ਅਦਾਰਿਆਂ ਵੱਲੋਂ ਨਾਜਾਇਜ਼ ਤੌਰ ‘ਤੇ ਸੜਕਾਂ ‘ਤੇ ਲਾਏ ਬੋਰਡ ਵੀ ਪੁੱਟੇ ਗਏ।    ਇਸ ਸਬੰਧੀ ਕਾਰਜਸਾਧਕ ਅਫ਼ਸਰ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਰਕੇ ਇਹ ਨਾਜਾਇਜ਼ ਕਬਜ਼ੇ ਹਟਾਏ ਹਨ।


Comments Off on ਨਗਰ ਪੰਚਾਇਤ ਨੇ ਬਜ਼ਾਰਾਂ ’ਚੋਂ ਹਟਾਏ ਨਾਜਾਇਜ਼ ਕਬਜ਼ੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.