ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਨਵਚੇਤਨਾ ਕਮੇਟੀ ਦਾ ਵਫ਼ਦ ਵਿਧਾਇਕ ਨੂੰ ਮਿਲਿਆ

Posted On March - 20 - 2017
ਨਵਚੇਤਨਾ ਬਾਲ ਭਲਾਈ ਕਮੇਟੀ ਦੇ ਮੈਂਬਰ ਵਿਧਾਇਕ ਦਾ ਸਨਮਾਨ ਕਰਦੇ।

ਨਵਚੇਤਨਾ ਬਾਲ ਭਲਾਈ ਕਮੇਟੀ ਦੇ ਮੈਂਬਰ ਵਿਧਾਇਕ ਦਾ ਸਨਮਾਨ ਕਰਦੇ।

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਮਾਰਚ
ਨਵਚੇਤਨਾ ਬਾਲ ਭਲਾਈ ਕਮੇਟੀ ਦੇ ਵਫਦ ਨੇ ਲੁਧਿਆਣਾ ਤੋਂ ਕਾਂਗਰਸ ਦੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਨਾਲ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ। ਵਫਦ ਵਿੱਚ ਕਮੇਟੀ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ,  ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ, ਲੀਗਲ ਐਡਵਾਈਜ਼ਰ ਐਡਵੋਕੇਟ ਵਿਕਰਮਜੀਤ ਸਿੰਘ, ਨਵਚੇਤਨਾ ਵਿਮੈਨ ਫਰੰਟ ਅਤੇ ਨਵਚੇਤਨਾ ਯੂਥ ਵਿੰਗ ਦੇ ਮੈਂਬਰ ਸ਼ਾਮਿਲ ਸਨ। ਸ੍ਰੀ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ, ਸਮਾਜ ਵਿੱਚੋਂ ਬਾਲ ਮਜ਼ਦੂਰੀ ਖਤਮ ਕਰਨ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਵਫ਼ਦ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਕਾਬਲੇ ਦੌਰਾਨ ਪਹਿਲੇ ਸਥਾਨ ਲਈ ਚੁਣੀ ਹੋਈ ਪੇਂਟਿੰਗ ਦੀ ਇੱਕ ਕਾਪੀ ਵਿਧਾਇਕ ਨੂੰ ਭੇਟ ਕੀਤੀ ਗਈ। ਵਫਦ ਨੇ ਪੇਸ਼ ਆਉਂਦੀਆਂ ਕਈ ਮੁਸ਼ਕਲਾਂ ਅਤੇ ਆਪਣੇ ਸੁਝਾਵਾਂ ਤੋਂ ਵੀ ਵਿਧਾਇਕ ਨੂੰ ਜਾਣੂ ਕਰਵਾਇਆ।
ਹੋਰਨਾਂ ਤੋਂ ਇਲਾਵਾ ਐਡਵੋਕੇਟ ਵਿਕਰਮ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬਿੱਕਰ ਸਿੰਘ, ਗੁਰਨਾਮ ਸਿੰਘ, ਗਗਨ ਗਿੱਲ, ਪੂਨਮ ਅਰੋੜਾ, ਰਮਾ ਰਾਣੀ, ਰਜਵੰਤ ਕੌਰ, ਨੀਲਮ, ਰਿਤੂ, ਸੀਮਾ, ਅਨੂ, ਬਲਜੀਤ ਕੌਰ, ਹਰਮੀਤ ਕੌਰ, ਦਲਜੀਤ ਸਿੰਘ, ਰੋਹਿਤ ਕੁਮਾਰ, ਬਲਵਿੰਦਰ ਸਿੰਘ ਆਦਿ ਸ਼ਾਮਿਲ ਸਨ।


Comments Off on ਨਵਚੇਤਨਾ ਕਮੇਟੀ ਦਾ ਵਫ਼ਦ ਵਿਧਾਇਕ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.