ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਨਸ਼ਾ ਤੇ ਖਣਨ ਮਾਫ਼ੀਆ ਨੂੰ ਕਾਂਗਰਸ ਦੀ ਸ਼ਹਿ: ਧੂਮਲ

Posted On March - 19 - 2017

ਪੱਤਰ ਪ੍ਰੇਰਕ
ਊਨਾ, 18 ਮਾਰਚ

ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ। -ਫੋਟੋ :ਸੇਠੀ

ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ। -ਫੋਟੋ :ਸੇਠੀ

ਭਾਜਪਾ ਨੇਤਾ ਤੇ ਸਾਬਕਾ ਮੁੱਖ ਮੰਤਰੀ ਪ੍ਰੋ. ਪ੍ਰੇਮ ਕੁਮਾਰ ਧੂਮਲ ਨੇ ਕਿਹਾ ਕਿ ਹਰੋਲੀ ਮਾਫ਼ੀਆ ਦਾ ਗੜ੍ਹ ਬਣ ਗਿਆ ਹੈ।  ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਨੂੰ ਮਾਫ਼ੀਆ ਮੁਕਤ ਕਰਨ ਲਈ ਲੋਕਾਂ ਨੂੰ ਸੰਘਰਸ਼ ਕਰਨਾ ਪਵੇਗਾ।
ਇਸ ਮੌਕੇ ਸੰਸਦ ਮੈਂਬਰ ਅਨੁਰਾਗ ਠਾਕੁਰ, ਪ੍ਰਦੇਸ਼ ਭਾਜਪਾ ਪ੍ਰਧਾਨ ਸਤਪਾਲ ਸਿੰਘ  ਸੱਤੀ, ਹਰੋਲੀ ਭਾਜਪਾ ਨੇਤਾ ਪ੍ਰੋ. ਰਾਮ ਕੁਮਾਰ, ਜ਼ਿਲ੍ਹਾ ਭਾਜਪਾ ਪ੍ਰਧਾਨ ਬਲਵੀਰ ਬੱਗਾ, ਸਾਬਕਾ ਵਿਧਾਇਕ ਬਲਵੀਰ ਚੌਧਰੀ ਮੌਜੂਦ ਸਨ।  ਧੂਮਲ ਨੇ ਦੋਸ਼ ਲਾਇਆ ਕਿ ਧਰਤੀ, ਜੰਗਲ, ਖਣਨ ਤੇ ਨਸ਼ਾ ਮਾਫੀਆ ਨੇ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੀ ਸ਼ਹਿ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ। ਪੁਲੀਸ ਨੂੰ ਦਬਾਅ ਪਾ ਕੇ ਮਾਮਲੇ ਦਰਜ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾਫੀਆ ਨੇ ਵੀ ਇਲਾਕੇ ’ਚ ਪੈਰ ਪਸਾਰ ਲਏ ਹਨ।
ਧੂਮਲ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਕਾਂਗਰਸ ਨੂੰ ਨਕਾਰ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰਦੇਸ਼ ਨੂੰ ਭ੍ਰਿਸ਼ਟਾਚਾਰ ਤੇ ਮਾਫੀਆ ਤੋਂ ਮੁਕਤ ਕਰੇਗੀ।  ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ ਦੇ ਏਜੰਡੇ ਨੂੰ ਮੁੱਖ ਰੱਖ ਕੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪ੍ਰਦੇਸ਼ ’ਚ ਉਦਯੋਗ ਬੰਦ ਹੋ ਰਿਹਾ ਹੈ ਤੇ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਈ ਰਾਜਾਂ ’ਚ ਭਾਜਪਾ ਦੀ ਜਿੱਤ ਹੋਣ ਤੋਂ ਬਾਅਦ ਹੁਣ ਹਿਮਾਚਲ ਦੀ ਵਾਰੀ ਹੈ।


Comments Off on ਨਸ਼ਾ ਤੇ ਖਣਨ ਮਾਫ਼ੀਆ ਨੂੰ ਕਾਂਗਰਸ ਦੀ ਸ਼ਹਿ: ਧੂਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.