ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਨਿਗਮ ਚੋਣਾਂ ਦੇ ਪ੍ਰਚਾਰ ਵਿੱਚ ਜੁੱਟੇ ’ਆਪ’ ਦੇ ਸੀਨੀਅਰ ਆਗੂ

Posted On March - 20 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ

‘ਆਪ’ ਦੇ ਉਮੀਦਵਾਰ ਗੁਰਮੁਖ ਸਿੰਘ (ਵਾਰਡ-13 ਐਸ) ਦੇ ਦਫ਼ਤਰ ਦਾ ਉਦਘਾਟਨ ਸੀਨੀਅਰ ਆਗੂ ਸੰਜੇ ਸਿੰਘ ਤੇ ਵਿਧਾਇਕ ਜਰਨੈਲ ਸਿੰਘ ਕਰਦੇ ਹੋਏ।

‘ਆਪ’ ਦੇ ਉਮੀਦਵਾਰ ਗੁਰਮੁਖ ਸਿੰਘ (ਵਾਰਡ-13 ਐਸ) ਦੇ ਦਫ਼ਤਰ ਦਾ ਉਦਘਾਟਨ ਸੀਨੀਅਰ ਆਗੂ ਸੰਜੇ ਸਿੰਘ ਤੇ ਵਿਧਾਇਕ ਜਰਨੈਲ ਸਿੰਘ ਕਰਦੇ ਹੋਏ।

ਆਮ ਆਦਮੀ ਪਾਰਟੀ ਦੇ ਵਾਰਡ 13 ਐਸ ਤੋਂ ਉਮੀਦਵਾਰ ਗੁਰਮੁੱਖ ਦੇ ਚੋਣ ਦਫ਼ਤਰ ਦਾ ਉਦਘਾਟਨ ਆਮ ਆਦਮੀ  ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਕੀਤਾ।
ਸੰਜੇ ਸਿੰਘ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਕਾਰਜਾਂ ਦਾ ਜ਼ਿਕਰ ਕੀਤਾ ਤੇ ਸਥਾਨਕ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਨੂੰ ਉਸੇ ਤਰ੍ਹਾਂ ਜਿੱਤ ਦਿਵਾਉਣ ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਸਭ ਨੂੰ ਪਛਾੜ ਦਿੱਤਾ ਸੀ। ਉਨ੍ਹਾਂ ਕੇਸ਼ੋਪੁਰ ਵਾਰਡ-12 ਐਸ ਤੋਂ ‘ਆਪ’ ਦੀ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਲਈ ਉਮੀਦਵਾਰ ਨਰਿੰਦਰਪਾਲ ਕੌਰ ਦੇ ਹੱਕ ਵਿੱਚ ਚੋਣ ਸਭਾ ਨੂੰ ਸੰਬੋਧਨ ਕੀਤਾ ਤੇ ਸਥਾਨਕ ਲੋਕਾਂ ਨਾਲ ਸੰਵਾਦ ਰਚਾਇਆ।
ਇਸੇ ਦੌਰਾਨ ਜਰਨੈਲ ਸਿੰਘ ਨੇ ਵਿਕਾਸਕੁੰਜ  ਤੇ ਬ੍ਰਦਰਹੁੱਡ ਸੁਸਾਇਟੀ ਤੋਂ ਉਮੀਦਵਾਰ ਦੇ ਹੱਕ ਵਿੱਚ ਵੀ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਵਿਧਾਇਕ ਨੇ ਕਿਹਾ ਕਿ ‘ਆਪ’ ਦੀ ਸਰਕਾਰ ਤੋਂ ਪਹਿਲਾਂ ਵੀ ਸਰਕਾਰਾਂ ਆਈਆਂ ਪਰ ਉਨ੍ਹਾਂ ਸੁਸਾਇਟੀਆਂ ਲਈ ਕੁਝ ਨਹੀਂ ਕੀਤਾ  ਜਦੋਂ ਕਿ ਕੇਜਰੀਵਾਲ ਸਰਕਾਰ ਨੇ ਗ਼ਰੀਬ ਤੇ ਮੱਧ ਵਰਗ ਲਈ ਅਨੇਕਾਂ ਕੰਮ ਕੀਤੇ ਹਨ। ਬੀਤੇ ਦਿਨੀਂ ਸ੍ਰੀ ਕੇਜਰੀਵਾਲ ਨੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਨਿਗਮ ਕੌਂਸਲਰਾਂ ਲਈ ਪ੍ਰਚਾਰ ਕਰਨ।


Comments Off on ਨਿਗਮ ਚੋਣਾਂ ਦੇ ਪ੍ਰਚਾਰ ਵਿੱਚ ਜੁੱਟੇ ’ਆਪ’ ਦੇ ਸੀਨੀਅਰ ਆਗੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.