ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਪੈਰਾਂ ਸਿਰ ਕਰਾਂਗੇ: ਚੰਨੀ

Posted On March - 21 - 2017

11312cd _Charanjit_channi_1ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਹੁਦਾ ਸੰਭਾਲਣ ਪਿੱਛੋਂ ਕਿਹਾ ਕਿ ਉਨ੍ਹਾਂ ਦੀ  ਤਰਜੀਹ ਹੋਵੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਮੌਜੂਦਾ ਲਾਗੂ ਸਿਲੇਬਸ ਦਾ ਮੁਲਾਂਕਣ ਕਰਨ ਮਗਰੋਂ ਅਜੋਕੇ ਸਮੇਂ ਦੇ ਹਾਣ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ ਜੋ  ਦੇਸ਼ ਦੀਆਂ ਹੋਰਨਾਂ ਨਾਮਵਰ ਸੰਸਥਾਵਾਂ ਤੇ ਆਈ.ਆਈ.ਟੀ. ਦੇ ਪੱਧਰ ਦਾ ਹੋਵੇਗਾ।
ਸ੍ਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਦੀ  ਕੋਸ਼ਿਸ਼ ਹੋਵੇਗੀ ਕਿ ਵੇਲਾ ਵਿਹਾਅ  ਚੁੱਕੇ ਕੋਰਸਾਂ ਦੀ ਥਾਂ ਨਵੇਂ ਕਿੱਤਾਮੁਖੀ ਕੋਰਸ ਸ਼ੁਰੂ ਕੀਤੇ ਜਾਣ ਜਿਨ੍ਹਾਂ ਸਦਕਾ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਮਿਲਣ ’ਚ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸਰਕਾਰੀ ਤੌਰ ’ਤੇ ਵਿਦੇਸ਼ਾਂ ’ਚ ਪੜ੍ਹਾਈ ਲਈ ਭੇਜੇ ਜਾਣ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਉਹ ਏਜੰਟਾਂ ਦੀ ਲੁੱਟ ਤੋਂ ਬਚ ਸਕਣ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਭਿਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦਾ ਪ੍ਰਣ ਕਰਦਿਆਂ ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਦਿ ਸਬੰਧੀ ਵਿਭਾਗੀ ਕਮੇਟੀ ਰਾਹੀਂ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਤਕਨੀਕੀ ਸਿੱਖਿਆ ਸੰਸਥਾਵਾਂ ’ਚ ਮਿਆਰੀ, ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਤੇ ਪੜ੍ਹਾਈ ਦਾ ਸਾਜ਼ਗਾਰ ਮਾਹੌਲ ਪੈਦਾ ਕੀਤਾ ਜਾਵੇਗਾ। ਅੱਜ  ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ. ਬਲਵਿੰਦਰ ਸਿੰਘ ਲਾਡੀ,  ਅੰਗਦ ਸਿੰਘ ਸੈਣੀ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ  ਮਨਮੋਹਨ ਸਿੰਘ ਦੀ ਹਾਜ਼ਰੀ ’ਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।


Comments Off on ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਪੈਰਾਂ ਸਿਰ ਕਰਾਂਗੇ: ਚੰਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.