ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪਸ਼ੂ ਪਾਲਣ ਮੇਲਿਆਂ ਦੀ ਅਹਿਮੀਅਤ

Posted On March - 17 - 2017

ਹਰਪ੍ਰੀਤ ਸਿੰਘ ਹੀਰੋ
ਮੇਲਿਆਂ ਦੇ ਸਰੂਪ ਭਾਵੇਂ ਬਦਲ ਗਏ ਹਨ ਪਰ ਮੇਲੇ ਅੱਜ ਵੀ ਲੱਗਦੇ ਹਨ। ਮੇਲਿਆਂ ਵਿੱਚ ਵਿਗਿਆਨ, ਪਸ਼ੂ ਪਾਲਣ ਅਤੇ ਖੇਤੀ ਮੇਲਿਆਂ ਦਾ ਨਵਾਂ ਰੂਪ ਜੁੜ ਗਿਆ ਹੈ। ਅੱਜ ਦੇ ਦੌਰ ਵਿੱਚ ਗਿਆਨ ਅਤੇ ਵਿਗਿਆਨ ਨੂੰ ਪ੍ਰਦਰਸ਼ਿਤ ਕਰਨ ਵਾਲੇ ਮੇਲਿਆਂ ਵਿੱਚੋਂ ਹੀ ਇੱਕ ਹੈ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਾਲ ਵਿੱਚ ਦੋ ਵਾਰ ਮਾਰਚ ਅਤੇ ਸਤੰਬਰ ਦੇ ਮਹੀਨੇ ਲਗਾਇਆ ਜਾਣ ਵਾਲਾ ‘ਪਸ਼ੂ ਪਾਲਣ ਮੇਲਾ’। ਇਸ ਵਾਰ ਦਾ ਮੇਲਾ 24-25 ਮਾਰਚ ਨੂੰ ਲਗਾਇਆ ਜਾ ਰਿਹਾ ਹੈ।
ਇਹ ਮੇਲਾ ਯੂਨੀਵਰਸਿਟੀ ਦੇ ਕੈਂਪਸ ਲੁਧਿਆਣਾ ਵਿਖੇ ਲਗਾਇਆ ਜਾਂਦਾ ਹੈ। ਮਾਰਚ ਮਹੀਨੇ ਦਾ ਮੇਲਾ 24 ਅਤੇ 25 ਤਾਰੀਖ਼ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਪਸ਼ੂ ਪਾਲਣ ਕਿੱਤਿਆਂ ਨਾਲ ਜੁੜੇ ਪਸ਼ੂ ਪਾਲਕਾਂ ਦੀ ਹਰ ਲੋੜ, ਸਮੱਸਿਆ ਅਤੇ ਜਗਿਆਸਾ ਨੂੰ ਪੂਰਿਆਂ ਕਰਨ ਲਈ ਭਿੰਨ ਭਿੰਨ ਵਸਤਾਂ ਅਤੇ ਜਾਣਕਾਰੀਆਂ ਪ੍ਰਦਰਸ਼ਿਤ ਕੀਤੀ ਜਾਂਦੀਆਂ ਹਨ।
ਯੂਨੀਵਰਸਿਟੀ ਦੇ ਵਧੀਆ ਪਸ਼ੂ ਜਿਨ੍ਹਾਂ ਵਿੱਚ ਮੱਝਾਂ, ਗਾਂਵਾਂ, ਬੱਕਰੀਆਂ, ਮੁਰਗੀਆਂ, ਬਟੇਰ, ਖ਼ਰਗੋਸ਼, ਸੂਰ ਅਤੇ ਮੱਛੀਆਂ ਦੀਆਂ ਵੱਖ ਵੱਖ ਕਿਸਮਾਂ ਮੇਲੇ ਦਾ ਸ਼ਿੰਗਾਰ ਹੁੰਦੇ ਹਨ। ਪਸ਼ੂਆਂ ਦੇ ਵਧੀਆ ਨਸਲ ਦੇ ਬੱਚੇ ਲੈਣ ਲਈ ਵੀ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਪਸ਼ੂਆਂ ਦੇ ਬਿਹਤਰ ਖ਼ੁਰਾਕੀ ਪ੍ਰਬੰਧ ਲਈ ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਬਣਾਉਣ ਲਈ ਪੂਰਨ ਸਮੱਗਰੀ ਦਾ ਵੇਰਵਾ ਦੱਸਿਆ ਜਾਂਦਾ ਹੈ। ਪਸ਼ੂਆਂ ਲਈ ਖ਼ੁਰਾਕੀ ਵਸਤਾਂ ਦਾ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਯੂਨੀਵਰਸਿਟੀ ਦੇ ਤਿੰਨ ਕਾਲਜ, ਕਾਲਜ ਆਫ ਵੈਟਨਰੀ ਸਾਇੰਸ, ਕਾਲਜ ਆਫ ਫ਼ਿਸ਼ਰੀਜ਼ ਅਤੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਡਾਕਟਰ ਅਤੇ ਸਾਇੰਸਦਾਨ ਆਪੋ ਆਪਣੇ ਵਿਭਾਗਾਂ ਦੀ ਨੁਮਾਇਸ਼ ਲਗਾਉਂਦੇ ਹਨ। ਇਸ ਨੁਮਾਇਸ਼ ਵਿੱਚ ਪਸ਼ੂਆਂ ਦੀ ਜਾਂਚ ਤੋਂ ਇਲਾਵਾ ਉਨ੍ਹਾਂ ਦੇ ਗੋਹੇ, ਥੁੱਕ, ਖ਼ੂਨ ਅਤੇ ਪਿਸ਼ਾਬ ਦੀ ਜਾਂਚ ਵੀ ਕੀਤੀ ਜਾਂਦੀ ਹੈ। ਇਸ ਜਾਂਚ ਰਾਹੀਂ ਬਿਮਾਰੀ ਦਾ ਪਤਾ ਲੱਗਣ ’ਤੇ ਉਨ੍ਹਾਂ ਨੂੰ ਸਹੀ ਤੇ ਸਟੀਕ ਇਲਾਜ ਬਾਰੇ ਮਾਹਿਰ ਡਾਕਟਰ ਆਪ ਦਵਾਈ ਦਸਦੇ ਹਨ। ਪਸ਼ੂ ਪਾਲਣ ਸਬੰਧੀ ਗਿਆਨ ਨੂੰ ਵਧਾਉਣ ਵਾਸਤੇ ਯੂਨੀਵਰਸਿਟੀ ਵੱਲੋਂ ਕਈ ਕਿਤਾਬਾਂ ਛਾਪੀਆਂ ਗਈਆਂ ਹਨ। ਉਹ ਕਿਤਾਬਾਂ ਬੜੀ ਸੌਖੀ ਪੰਜਾਬੀ ਅਤੇ ਘੱਟ ਕੀਮਤ ’ਤੇ ਇਸ ਮੇਲੇ ਵਿੱਚ ਮਿਲ ਜਾਂਦੀਆਂ ਹਨ। ਯੂਨੀਵਰਸਿਟੀ ਵੱਲੋਂ ਛਾਪਿਆ ਜਾਂਦਾ ਮਹੀਨੇਵਾਰ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਪਸ਼ੂ ਪਾਲਕ ਇੱਥੋਂ ਖ਼ਰੀਦ ਸਕਦੇ ਹਨ। ਪਸ਼ੂਆਂ ਦੇ ਦੁੱਧ ਅਤੇ ਮੀਟ ਤੋਂ ਨਵੀਆਂ ਵਸਤਾਂ ਤਿਆਰ ਕਰਕੇ ਉਨ੍ਹਾਂ ਨੂੰ ਬਾਜ਼ਾਰ ਵਿੱਚ ਵੇਚਣ ਸਬੰਧੀ ਸਿਖਲਾਈ ਦੀ ਨੁਮਾਇਸ਼ ਵੀ ਲਗਾਈ ਜਾਂਦੀ ਹੈ। ਪਸ਼ੂ ਪਾਲਕ, ਪਸ਼ੂ ਪਾਲਣ ਦੇ ਕਿਸੇ ਵੀ ਕਿੱਤੇ ਸਬੰਧੀ ਸਿਖਲਾਈ ਲੈਣ ਲਈ ਮੇਲੇ ਵਿੱਚ ਬਿਨਾਂ ਕਿਸੇ ਖ਼ਰਚ ਤੋਂ ਆਪਣਾ ਨਾਂ ਵੀ ਦਰਜ ਕਰਵਾ ਸਕਦੇ ਹਨ।
ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗ ਜਿਵੇਂ ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ ਵਿਭਾਗ, ਮਿਲਕਫੈੱਡ, ਮਾਰਕਫੈੱਡ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਉਚੇਚੇ ਤੌਰ ’ਤੇ ਇੱਥੇ ਪਹੁੰਚਦੇ ਹਨ ਅਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਸਬੰਧੀ ਰੌਸ਼ਨੀ ਪਾਉਂਦੇ ਹਨ। ਪਸ਼ੂ ਪਾਲਕਾਂ ਦੇ ਇਲਾਜ ਅਤੇ ਖ਼ੁਰਾਕ ਨਾਲ ਜੁੜੀਆਂ ਕੰਪਨੀਆਂ ਆਪਣੀਆਂ ਦਵਾਈਆਂ ਅਤੇ ਉਤਪਾਦਾਂ ਦੀ ਨੁਮਾਇਸ਼ ਲਾਉਂਦੀਆਂ ਹਨ। ਇੱਥੋਂ  ਇਹ ਬਾਜ਼ਾਰ ਤੋਂ ਘੱਟ ਕੀਮਤ ’ਤੇ ਅਤੇ ਇੱਕੋ ਥਾਂ ਤੋਂ ਪ੍ਰਾਪਤ ਹੋ ਜਾਂਦੇ ਹਨ। ਪਸ਼ੂ ਪਾਲਣ ਮੇਲੇ ਵਿੱਚ ਹਰ ਉਮਰ ਵਰਗ ਦੇ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਰੁਚੀ ਦਾ ਕੁਝ ਨਾ ਕੁਝ ਜ਼ਰੂਰ ਪ੍ਰਦਾਨ ਕਰਦਾ ਹੈ।
*ਸੰਪਾਦਕ ਅਤੇ ਲੋਕ ਸੰਪਰਕ ਅਧਿਕਾਰੀ, ਗਡਵਾਸੂ।
ਸੰਪਰਕ: 98159-09003


Comments Off on ਪਸ਼ੂ ਪਾਲਣ ਮੇਲਿਆਂ ਦੀ ਅਹਿਮੀਅਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.