ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਪਾਕਿ ਵਿੱਚ ਲਾਪਤਾ ਹੋਏ ਭਾਰਤੀ ਮੌਲਵੀ ਵਤਨ ਪਰਤੇ

Posted On March - 20 - 2017

ਨਵੀਂ ਦਿੱਲੀ, 20 ਮਾਰਚ

ਪਾਕਿਸਤਾਨ ਤੋਂ ਪਰਤੇ ਭਾਰਤੀ ਮੌਲਵੀ ਸਈਦ ਆਸਿਫ਼ ਨਿਜ਼ਾਮੀ ਅਤੇ ਨਾਜ਼ਿਮ ਅਲੀ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਪਾਕਿਸਤਾਨ ਤੋਂ ਪਰਤੇ ਭਾਰਤੀ ਮੌਲਵੀ ਸਈਦ ਆਸਿਫ਼ ਨਿਜ਼ਾਮੀ ਅਤੇ ਨਾਜ਼ਿਮ ਅਲੀ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਹਜ਼ਰਤ ਨਿਜ਼ਾਮੂਦੀਨ ਦਰਗਾਹ ਦਾ ਮੁੱਖ ਮੌਲਵੀ ਤੇ ਉਸ ਦਾ ਭਤੀਜਾ, ਜੋ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਗਏ ਸਨ ਤੇ ਉੱਥੇ ਲਾਪਤਾ ਹੋ ਗਏ ਸਨ, ਅੱਜ ਪਾਕਿਸਤਾਨ ਤੋਂ ਰਾਜਧਾਨੀ ਨਵੀਂ ਦਿੱਲੀ ਪਰਤ ਆਏ ਹਨ। ਉਨ੍ਹਾਂ ਆਪਣੀ ਵਾਪਸੀ ਵਿੱਚ ਮਦਦ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।
ਹਜ਼ਰਤ ਨਿਜ਼ਾਮੂਦੀਨ ਦਰਗਾਹ ਦੇ ਸਜਦਾਨਸ਼ੀਨ ਸੱਯਦ ਆਸਿਫ਼ ਨਿਜ਼ਾਮੀ (80) ਤੇ ਇੱਕ ਹੋਰ ਸੀਨੀਅਰ ਸੂਫ਼ੀ ਮੌਲਵੀ ਨਾਜ਼ਿਮ ਅਲੀ ਨਿਜ਼ਾਮੀ ਅੱਜ ਪਾਕਿਸਤਾਨ ਕੌਮਾਂਤਰੀ ਏਅਰਲਾਈਨਜ਼ ਦੀ ਉਡਾਨ ਰਾਹੀਂ ਭਾਰਤ ਪੁੱਜੇ ਤੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਇਸਲਾਮਾਬਾਦ ਨਾਲ ਉਨ੍ਹਾਂ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ ਸੀ।
ਆਸਿਫ਼ ਨਿਜ਼ਾਮੀ ਦੇ ਲੜਕੇ ਸਾਜਿਦ ਨਿਜ਼ਾਮੀ ਨੇ ਦੋਸ਼ ਲਾਇਆ ਕਿ ਦੋਵੇਂ ਕਰਾਚੀ ਦੇ ਇੱਕ ਉਰਦੂ ਅਖ਼ਬਾਰ ਵਿੱਚ ਛਪੀ ਖ਼ਬਰ ਕਿ ਇਨ੍ਹਾਂ ਦੋਵਾਂ ਦਾ ਸਬੰਧ ਭਾਰਤੀ ਇੰਟੈਲੀਜੈਂਸ ਏਜੰਸੀ (ਰਾਅ) ਨਾਲ ਹੈ, ਤੋਂ ਬਾਅਦ ਲਾਪਤਾ ਹੋਏ ਸਨ। ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਸਿੰਧ ਦੇ ਅੰਦਰੂਨੀ ਖੇਤਰ ਵਿੱਚ ਹੋਣ ਕਾਰਨ ਸੰਪਰਕ ਵਿੱਚ ਨਾ ਰਹਿਣ ਸਬੰਧੀ ਰਿਪੋਰਟਾਂ ਬਾਰੇ ਪੁੱਛਿਆ ਗਿਆ ਤਾਂ ਨਾਜ਼ਿਮ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ। ਜਦੋਂ ਉਨ੍ਹਾਂ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਉਨ੍ਹਾਂ ਦੀ ਗੁੰਮਸ਼ੁਦਗੀ ਵਿੱਚ ਹੱਥ ਹੋਣ ਬਾਰੇ ਪੁੱਛਿਆ ਤਾਂ ਸਾਜਿਦ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਸੁਸ਼ਮਾ ਸਵਰਾਜ ਨੂੰ ਮਿਲਣ ਮਗਰੋਂ ਨਾਜ਼ਿਮ ਨੇ ਆਪਣੀ ਸੁਰੱਖਅਤ ਵਾਪਸੀ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਗੁਆਂਢੀ ਮੁਲਕ ਵਿੱਚ ਸ਼ਾਂਤੀ ਤੇ ਪਿਆਰ ਦਾ ਸੁਨੇਹਾ ਲੈ ਕੇ ਗਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਵਿੱਚ ਮੁਹੱਬਤ ਦਾ ਸਿਲਸਿਲਾ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਸਹਿਯੋਗ ਲਈ ਪਾਕਿ ਸਰਕਾਰ ਦਾ ਵੀ ਧੰਨਵਾਦ ਕੀਤਾ।ਜ਼ਿਕਰਯੋਗ ਹੈ ਕਿ ਦੋਵੇਂ ਮੌਲਵੀ 8 ਮਾਰਚ ਨੂੰ ਲਾਹੌਰ ਵਿੱਚ ਆਸਿਫ਼ ਦੀ ਭੈਣ ਨੂੰ ਮਿਲਣ ਗਏ ਸਨ ਤੇ ਕੁਝ ਦਿਨ ਪਿੱਛੋਂ ਗਾਇਬ ਹੋ ਗਏ ਸਨ। ਅੱਜ ਨਿਜ਼ਾਮੂਦੀਨ ਦਰਗਾਹ ਪੁੱਜਣ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।-ਪੀਟੀਆਈ


Comments Off on ਪਾਕਿ ਵਿੱਚ ਲਾਪਤਾ ਹੋਏ ਭਾਰਤੀ ਮੌਲਵੀ ਵਤਨ ਪਰਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.