ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਪੀੜਤ ਪਰਿਵਾਰ ਦੀ ਮਦਦ ਦਾ ਫ਼ੈਸਲਾ

Posted On March - 20 - 2017
ਅੱਖਾਂ ਦੀ ਰੋਸ਼ਨੀ ਗੁਆ ਚੁੱਕੇ ਵਿਅਕਤੀ ਨਾਲ ਸੁਸਾਇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਤੇ ਮੈਂਬਰ।

ਅੱਖਾਂ ਦੀ ਰੋਸ਼ਨੀ ਗੁਆ ਚੁੱਕੇ ਵਿਅਕਤੀ ਨਾਲ ਸੁਸਾਇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਤੇ ਮੈਂਬਰ।

ਪੱਤਰ ਪ੍ਰੇਰਕ
ਪਾਤੜਾਂ, 20 ਮਾਰਚ
ਕਸਬਾ ਘੱਗਾ ਦਾ ਦੋਵੇਂ ਅੱਖਾਂ ਤੋਂ ਨਿਕਾਰਾ ਹੋ ਚੁੱਕਿਆ ਵਿਅਕਤੀ ਆਪਣੀ ਦਵਾਈ ਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹੈ। ਉਸ ਦਾ ਸਰਕਾਰ ਦੇ ਕਿਸੇ ਵੀ ਵਿਭਾਗ ਨੇ ਸਾਥ ਨਾ ਦਿੱਤਾ। ਹੁਣ ਇਹ ਪਰਿਵਾਰ ਗ਼ਰੀਬੀ ਦੀ ਦਲ ਦਲ ਵਿੱਚ ਧੱਸ ਚੁੱਕਿਆ ਹੈ। ਮਾਨਵ ਸੇਵਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਇਸ ਵਿਅਕਤੀ ਦੇ ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਬੀੜਾ ਚੁੱਕਿਆ ਹੈ। ਪਿੰਡ ਹਰਿਆਊ ਖੁਰਦ ਦੇ ਕੁਝ ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਚਲਾਈ ਜਾ ਰਹੀ ਮਾਨਵ ਸੇਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਨੇ ਦੱਸਿਆ ਕਿ ਕਸਬਾ ਘੱਗੇ ਦਾ ਰਹਿਣ ਵਾਲਾ ਮਿੱਠੂ ਸਿੰਘ ਕਿਸੇ ਵੇਲੇ ਕਬਾੜ ਦਾ ਕੰਮ ਕਰਦਾ ਸੀ। ਅੱਖਾਂ ਵਿੱਚ ਸਰੀਆ ਵੱਜਣ ਨਾਲ ਉਸ ਦੀਆਂ ਦੋਵੇਂ ਅੱਖਾਂ ਦੀ ਨਿਗਾਹ ਚਲੀ ਗਈ ਸੀ। ਗ਼ਰੀਬ ਪਰਿਵਾਰ ਵੱਲੋਂ ਇਲਾਜ ਕਰਵਾਉਣ ’ਤੇ ਉਸ ਦੀਆਂ ਅੱਖਾਂ ਦੀ ਰੋਸ਼ਨੀ ਵਾਪਸ ਨਹੀਂ ਆਈ। ਉਨ੍ਹਾਂ ਕਿਹਾ ਕਿ ਸੁਸਾਇਟੀ ਨੇ ਇਸ ਪਰਿਵਾਰ ਦੀ ਆਰਥਿਕ ਮੱਦਦ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਉਸ ਦੀਆਂ ਅੱਖਾਂ ਦੀ ਰੋਸ਼ਨੀ ਵਾਪਸ ਆ ਸਕੇ।


Comments Off on ਪੀੜਤ ਪਰਿਵਾਰ ਦੀ ਮਦਦ ਦਾ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.