ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪ੍ਰਾਈਵੇਟ ਸਕੂਲਾਂ ਦੀ ‘ਲੁੱਟ’ ਬੰਦ ਕਰਵਾਉਣ ਲਈ ਸੰਘਰਸ਼ ਦਾ ਐਲਾਨ

Posted On March - 20 - 2017
ਮੀਟਿੰਗ ਨੂੰ ਸੰਬੋਧਨ ਕਰ ਰਹੇ ਸੰਘਰਸ਼ ਕਮੇਟੀ ਦੇ ਆਗੂ।

ਮੀਟਿੰਗ ਨੂੰ ਸੰਬੋਧਨ ਕਰ ਰਹੇ ਸੰਘਰਸ਼ ਕਮੇਟੀ ਦੇ ਆਗੂ।

ਜਸਬੀਰ ਸ਼ੇਤਰਾ
ਜਗਰਾਉਂ, 20 ਮਾਰਚ
ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿੱਚ ਅੱਜ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਵੱਖ ਵੱਖ ਨਿੱਜੀ ਸਕੂਲਾਂ ਵਿੱਚ  ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕੀਤੀ। ਹਾਜ਼ਰ ਮਾਪਿਆਂ ਨੇ ਕੁਝ ਨਿੱਜੀ ਸਕੂਲਾਂ ਵੱਲੋਂ ਜੇਬਾਂ ‘ਤੇ ਮਾਰੇ ਜਾ ਰਹੇ ਡਾਕੇ ਪ੍ਰਤੀ ਤਿੱਖੇ ਰੋਸ ਦਾ ਇਜ਼ਹਾਰ ਕੀਤਾ।
ਮੀਟਿੰਗ ਵਿੱਚ ਹਾਜ਼ਰ ਮਾਪਿਆਂ ਨੇ ਦੱਸਿਆ ਕਿ ਸਾਲਾਨਾ, ਰੱਖ-ਰਖਾਅ, ਵਿਕਾਸ, ਸਮਾਰਟ ਕਲਾਸ ਆਦਿ ਦੇ ਨਾਂ ‘ਤੇ ਹਰ ਸਾਲ ਦਾਖਲੇ ਮੌਕੇ ਅਤੇ ਮਹੀਨਾਵਾਰ ਵਸੂਲੀ ਕੀਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਕੂਲਾਂ ਨੇ ਲੁੱਟ ਨੂੰ ਇਹ ਨਾਂ ਦੇ ਰੱਖੇ ਹਨ ਤੇ ਮਾਪਿਆਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ। ਨਿੱਜੀ ਸਕੂਲਾਂ ਦੇ ਮਾਲਕ ਤੇ ਮੈਨੇਜਮੈਂਟਾਂ ਟਿਊਸ਼ਨ ਫੀਸ ਦੇ ਨਾਂ ‘ਤੇ ਹਰ ਸਾਲ ਕਰੋੜਾਂ ਰੁਪਏ ਦੀ ਉਗਰਾਹੀ ਕਰਦੀਆਂ ਹਨ, ਪਰ ਅਧਿਆਪਕਾਂ ਤੇ ਦੂਜੇ ਸਕੂਲੀ ਸਟਾਫ਼ ਨੂੰ ਨਾਮਾਤਰ ਉਜਰਤਾਂ ਹੀ ਮਿਲਦੀਆਂ ਹਨ। ਇਸ ਤਰ੍ਹਾਂ ਸਕੂਲਾਂ ਨੂੰ ਕਾਰੋਬਾਰ ਬਣਾਈ ਬੈਠੇ ਇਹ ਲੋਕ ਸਾਲਾਨਾ ਕਰੋੜਾਂ ਰੁਪਏ ਦੀ ਕਮਾਈ ਕਰ ਰਹੇ ਹਨ।
ਸ੍ਰੀ ਖੰਨਾ ਸਮੇਤ ਹਾਜ਼ਰ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਕੂਲਾਂ ਵੱਲੋਂ ਵਿਸ਼ੇਸ਼ ਦੁਕਾਨਾਂ ਤੋਂ ਵਰਦੀਆਂ ਤੇ ਕਿਤਾਬਾਂ ਖਰੀਦਣ ਲਈ ਦਬਾਅ ਬਣਾਇਆ ਜਾਂਦਾ ਹੈ ਜੋ ਮਨਮਰਜ਼ੀ ਦੇ ਰੇਟ ਵਸੂਲਦੇ ਹਨ।
ਇਹ ਸਭ ਬਿਨਾਂ ਮਿਲੀਭੁਗਤ ਦੇ ਸੰਭਵ ਨਹੀਂ ਹੋ ਸਕਦਾ। ਇਸ ਤੋਂ ਇਲਾਵਾ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਵਿੱਚ ਸਮਰੱਥਾ ਤੋਂ ਵਧੇਰੇ ਬੱਚੇ ਚੜ੍ਹਾਏ ਜਾਂਦੇ ਹਨ ਤੇ ਕਈ ਸਕੂਲਾਂ ਦੇ ਵਾਹਨਾਂ ਦੀ ਹਾਲਤ ਵੀ ਤਰਸਯੋਗ ਹੈ। ਮੀਟਿੰਗ ਨੂੰ ਸੁਖਦੇਵ ਸਿੰਘ ਭੂੰਦੜੀ, ਕੁਲਵੰਤ ਸਿੰਘ ਸਹੋਤਾ, ਚਰਨਜੀਤ ਸਿੰਘ, ਡਾ. ਸੁਰਜੀਤ ਸਿੰਘ, ਗੁਰਦੀਪ ਬਾਸੀ ਨੇ ਸੰਬੋਧਨ ਕੀਤੀ। ਉਨ੍ਹਾਂ ਇਸ ਮੌਕੇ ਚੇਤਾਵਨੀ ਦਿੱਤੀ ਕਿ ਜੇਕਰ ਉਪ ਮੰਡਲ ਪ੍ਰਸ਼ਾਸਨ ਰਾਹੀਂ ਇਕ ਦੋ ਦਿਨਾਂ ਵਿੱਚ ਇਹ ਮਸਲਾ ਹੱਲ ਨਹੀਂ ਹੁੰਦਾ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸੇ ਲੜੀ ਤਹਿਤ 25 ਮਾਰਚ ਨੂੰ ਸੈਕਰਡ ਹਾਰਟ ਕਾਨਵੈਂਟ ਸਕੂਲ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਵਿਰੋਧੀ ਇਕ ਸੱਤ ਮੈਂਬਰੀ ਕਮੇਟੀ ਵੀ ਬਣਾਈ ਗਈ। ਮੀਟਿੰਗ ਵਿੱਚ ਜਗਸੀਰ ਸਿੰਘ ਸੀਰਾ, ਰਣਜੀਤ ਸਿੰਘ, ਹਾਕਮ ਸਿੰਘ ਗਾਲਿਬ, ਧਰਮ ਸਿੰਘ ਸੂਜਾਪੁਰ, ਪਰਮਿੰਦਰ ਸਿੱਧੂ, ਚਰਨਜੀਤ ਸਿੰਘ ਸੰਗਤਪੁਰਾ ਆਦਿ ਸ਼ਾਮਲ ਹੋਏ।


Comments Off on ਪ੍ਰਾਈਵੇਟ ਸਕੂਲਾਂ ਦੀ ‘ਲੁੱਟ’ ਬੰਦ ਕਰਵਾਉਣ ਲਈ ਸੰਘਰਸ਼ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.