ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਪ੍ਰੈੱਸ ਕਲੱਬ ਵੱਲੋਂ ਸਾਬਕਾ ਐਸਐਸਪੀ ਤੇ ਡੀਸੀ ਦਾ ਸਨਮਾਨ

Posted On March - 21 - 2017

ਪੱਤਰ ਪ੍ਰੇਰਕ
ਰੂਪਨਗਰ, 20 ਮਾਰਚ

ਰੂਪਨਗਰ ਦੇ ਸਾਬਕਾ ਐਸਐਸਪੀ ਵਰਿੰਦਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰੈੱਸ ਕਲੱਬ ਦੇ ਮੈਂਬਰ।-ਫੋਟੋ:ਬਹਾਦਰਜੀਤ

ਰੂਪਨਗਰ ਦੇ ਸਾਬਕਾ ਐਸਐਸਪੀ ਵਰਿੰਦਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰੈੱਸ ਕਲੱਬ ਦੇ ਮੈਂਬਰ।-ਫੋਟੋ:ਬਹਾਦਰਜੀਤ

ਰੂਪਨਗਰ ਪ੍ਰੈੱਸ ਕਲੱਬ ਵੱਲੋਂ ਜ਼ਿਲ੍ਹੇ ਤੋਂ ਬਦਲ ਕੇ ਗਏ ਡਿਪਟੀ ਕਮਿਸ਼ਨਰ ਕਰਨੇਸ਼ ਸ਼ਰਮਾ ਅਤੇ ਐਸਐਸਪੀ ਵਰਿੰਦਰਪਾਲ ਸਿੰਘ  ਦਾ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ ਸਨਮਾਨ ਕੀਤਾ ਗਿਆ।
ਸ੍ਰੀ ਸ਼ਰਮਾ ਨੇ ਕਿਹਾ ਕਿ ਰੂਪਨਗਰ ਵਿਖੇ ਤਾਇਨਾਤੀ ਦੌਰਾਨ ਉਨ੍ਹਾਂ ਨੂੰ ਜ਼ਿਲ੍ਹੇ ਦੇ ਪੱਤਰਕਾਰਾਂ ਵੱਲੋਂ ਸਦਾ ਸਹਿਯੋਗ ਮਿਲਦਾ ਰਿਹਾ ਹੈ, ਜਿਸ ਲਈ ਉਹ ਉਨ੍ਹਾਂ ਦੇ ਰਿਣੀ ਹਨ। ਪੱਤਰਕਾਰਾਂ ਨੇ ਉਸਾਰੂ ਸੋਚ ਨਾਲ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅਖ਼ਬਾਰਾਂ ਵਿੱਚ ਛਾਪਣ ਨੂੰ ਤਰਜੀਹ ਦਿੱਤੀ। ਵਰਿੰਦਰਪਾਲ ਸਿੰਘ ਨੇ ਰੂਪਨਗਰ ਪ੍ਰੈੱਸ ਦੀ ਉਸਾਰੂ ਸੋਚ  ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੈੱਸ ਵੱਲੋਂ ਹਮੇਸ਼ਾਂ ਹੀ ਪੁਲੀਸ ਨੂੰ ਸਹਿਯੋਗ ਦਿੱਤਾ ਗਿਆ, ਜਿਸ ਲਈ ਉਹ ਪ੍ਰੈੱਸ ਦੇ ਧੰਨਵਾਦੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਪ੍ਰੈੱਸ ਵੱਲੋਂ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਬਹਾਦਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਪ੍ਰੈੱਸ ਨਾਲ ਤਾਲਮੇਲ ਬਣਾਈ ਰੱਖਿਆ ਅਤੇ ਪੱਤਰਕਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ।  ਉਨ੍ਹਾਂ ਦੋਹੇਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ  ਪੱਤਰਕਾਰ  ਸਤਨਾਮ ਸਿੰਘ ਸੱਤੀ,  ਗੁਰਚਰਨ ਸਿੰਘ ਬਿੰਦਰਾ ਅਤੇ   ਸਤੀਸ਼ ਜਗੋਤਾ ਨੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਰਨੇਸ਼ ਸ਼ਰਮਾ ਅਤੇ ਵਰਿੰਦਰਪਾਲ ਸਿੰਘ ਦਾ ਰੂਪਨਗਰ ਪ੍ਰੈੱਸ ਕਲਬ  ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਕਰਨੇਸ਼ ਸ਼ਰਮਾ ਨੂੰ ਮਿੰਨੀ ਸਕੱਤਰੇਤ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਵਿਦਾਇਗੀ ਦਿੱਤੀ ਗਈ।


Comments Off on ਪ੍ਰੈੱਸ ਕਲੱਬ ਵੱਲੋਂ ਸਾਬਕਾ ਐਸਐਸਪੀ ਤੇ ਡੀਸੀ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.