ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਪੰਚਾਇਤ ਵਿਭਾਗ ਦੇ ਹਰ ਕੰਮ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ: ਬਾਜਵਾ

Posted On March - 21 - 2017

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 20 ਮਾਰਚ

ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਸਵਾਗਤ ਕਰਦੇ ਹੋਏ ਵਿਭਾਗੀ ਅਧਿਕਾਰੀ।

ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਸਵਾਗਤ ਕਰਦੇ ਹੋਏ ਵਿਭਾਗੀ ਅਧਿਕਾਰੀ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਿਭਾਗੀ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਹੇਠਲੇ ਪੱਧਰ ’ਤੇ ਸਿਸਟਮ ਦੀ ਜਵਾਬਦੇਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਭਾਗ ਦੇ ਵਿੱਤੀ ਕਮਿਸ਼ਨਰ ਐਸ ਆਰ ਲੱਧੜ ਅਤੇ ਡਾਇਰੈਕਟਰ ਜੀਕੇ ਸਿੰਘ ਦੀ ਅਗਵਾਈ ਹੇਠ ਸਮੁੱਚੇ ਅਧਿਕਾਰੀਆਂ ਨੇ ਪੰਚਾਇਤ ਮੰਤਰੀ ਦਾ ਸੁਆਗਤ ਕੀਤਾ। ਪੰਚਾਇਤ ਮੰਤਰੀ ਸ੍ਰੀ ਬਾਜਵਾ ਨੇ ਵਿਭਾਗ ਦੀਆਂ ਸਮੁੱਚੀਆਂ ਸਕੀਮਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਰਹੱਦੀ ਜ਼ਿਲ੍ਹਿਆਂ ਦੇ ਪਿੰਡਾਂ ਲਈ ਆਉਂਦੇ ਵਿਸ਼ੇਸ਼ ਫੰਡਾਂ ਬਾਰੇ ਵੀ ਅਧਿਕਾਰੀਆਂ ਕੋਲੋਂ ਮੁਕੰਮਲ ਵੇਰਵੇ ਹਾਸਲ ਕੀਤੇ ਤੇ ਮਗਨਰੇਗਾ ਸਕੀਮ ਬਾਰੇ ਵੀ ਪੂਰੀ ਪੜਚੋਲ ਕੀਤੀ। ਪੰਚਾਇਤ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸਮੁੱਚੀ ਪ੍ਰਣਾਲੀ ਨੂੰ ਹੇਠਲੇ ਪੱਧਰ ਤੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਤਰਕ ਸੰਗਤ ਬਣਾਇਆ ਜਾਵੇ। ਸ੍ਰੀ ਬਾਜਵਾ ਨੇ ਜ਼ੋਰ ਦਿੱਤਾ ਕਿ ਪੰਚਾਇਤ ਸਕੱਤਰਾਂ ਕੋਲ ਮੌਜੂਦ ਪਿੰਡਾਂ ਦੀ ਯੋਗ ਪ੍ਰਣਾਲੀ ਰਾਹੀਂ ਵੰਡ ਕੀਤੀ ਜਾਵੇ।  ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਦੇ ਕੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਇਸ ਦਾ ਲਾਭ ਛੋਟੇ ਕਿਸਾਨਾਂ ਨੂੰ ਵੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀ ਸਿਸਟਮ ਨੂੰ ਭਰੋਸੇਯੋਗ ਬਣਾਉਣ ਅਤੇ ਹਰ ਕਿਸੇ ਨੂੰ ਲੋੜੀਂਦਾ ਇਨਸਾਫ਼ ਦਿੱਤਾ ਜਾਵੇ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਨਿਯੁਕਤੀਆਂ ਬਾਰੇ ਵੀ ਸਵੱਛਤਾ ਲਿਆਉਣ ਲਈ ਆਖਿਆ। ਉਨ੍ਹਾਂ ਬੇਘਰਿਆਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾਂਦੀ ਵਿੱਤੀ ਸਹਾਇਤਾ ਦਾ ਕੰਮ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ। ਵਿਭਾਗ ਦੇ ਵਿੱਤੀ ਕਮਿਸ਼ਨਰ ਸ੍ਰੀ ਐਸ ਆਰ ਲੱਧੜ ਅਤੇ ਡਾਇਰੈਕਟਰ ਸ੍ਰੀ ਜੀਕੇ ਸਿੰਘ ਨੇ ਪੰਚਾਇਤ ਮੰਤਰੀ ਦਾ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਵਿਭਾਗ ਦੇ ਅਧਿਕਾਰੀ ਜੇਸੀ ਸਿੰਗਲਾ, ਡਾ ਰੋਜ਼ੀ ਵੈਦ, ਰਮਿੰਦਰ ਕੌਰ ਬੁੱਟਰ ਆਦਿ ਵੀ ਮੌਜੂਦ ਸਨ

ਪਲਾਟ ਦੇਣ ਦਾ ਵਾਅਦਾ ਜਲਦੀ ਹੋਵੇਗਾ ਪੂਰਾ
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜਵੰਦਾਂ ਨੂੰ ਪੰਜ ਮਰਲੇ ਦੇ ਪਲਾਟ ਮੁਹੱਈਆ ਕਰਨ ਦੇ ਅਮਲ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਆਹੇ ਹੋਏ ਬੱਚੇ ਆਪਣੇ ਮਾਪਿਆਂ ਨਾਲ ਇੱਕੋ ਛੱਤ ਥੱਲੇ ਰਹਿੰਦੇ ਹਨ, ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਜਾਵੇ।


Comments Off on ਪੰਚਾਇਤ ਵਿਭਾਗ ਦੇ ਹਰ ਕੰਮ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ: ਬਾਜਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.