ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫ਼ਦ ਵਿਧਾਇਕ ਨੂੰ ਮਿਲਿਆ

Posted On March - 20 - 2017
ਫਾਜ਼ਿਲਕਾ ’ਚ ਵਿਧਾਇਕ ਦਵਿੰਦਰ ਘੁਬਾਇਆ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਮੈਂਬਰ।-ਫੋਟੋ: ਅਬਰੋਲ

ਫਾਜ਼ਿਲਕਾ ’ਚ ਵਿਧਾਇਕ ਦਵਿੰਦਰ ਘੁਬਾਇਆ ਨੂੰ ਮੰਗ ਪੱਤਰ ਸੌਂਪਦੇ ਹੋਏ ਯੂਨੀਅਨ ਦੇ ਮੈਂਬਰ।-ਫੋਟੋ: ਅਬਰੋਲ

ਪੱਤਰ ਪ੍ਰੇਰਕ
ਫਾਜ਼ਿਲਕਾ, 20 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫ਼ਦ ਸਰਕਾਰੀ ਐਮ ਆਰ ਕਾਲਜ ਦੀਆਂ ਸਮੱਸਿਆਵਾਂ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲਿਆ ਅਤੇ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ।
ਯੂਨੀਅਨ ਦੇ ਆਗੂ ਸਤਨਾਮ ਘੱਲੂ ਅਤੇ ਮੋਨਿਕਾ ਖੰਨਾ ਨੇ ਦੱਸਿਆ ਕਿ ਸਰਕਾਰੀ ਐਮ ਆਰ ਕਾਲਜ ਜ਼ਿਲ੍ਹਾ ਫਾਜ਼ਿਲਕਾ ਦਾ ਇਕਲੌਤਾ ਸਰਕਾਰੀ ਕਾਲਜ ਹੈ ਜਿਸ ’ਚ ਕਾਫ਼ੀ ਲੰਬੇ ਸਮੇਂ ਤੋਂ ਰੈਗੂਲਰ ਪ੍ਰਿੰਸੀਪਲ ਨਹੀਂ ਹੈ ਅਤੇ ਕਾਲਜ ਦੀ ਬਿਲਡਿੰਗ ਵੀ ਸਾਲ 1940 ਦੀ ਬਣੀ ਹੋਈ ਹੈ ਅਤੇ ਵਿਦਿਆਰਥੀ ਬੀਤੇ ਲੰਬੇ ਸਮੇਂ ਤੋਂ ਨਵੀਂ ਬਿਲਡਿੰਗ ਅਤੇ ਪੱਕੇ ਪ੍ਰਿੰਸੀਪਲ ਦੀ ਮੰਗ ਕਰ ਰਹੇ ਹਨ।
ਇਸ ਮੌਕੇ ਵਿਦਿਆਰਥੀ ਆਗੂ ਰਣਜੀਤ ਸਿੰਘ ਵਾਰਵਲ ਨੇ ਕਾਲਜ ’ਚ ਐਮ ਏ, ਐਚ ਐਸ ਸੀ ਵੀ ਸ਼ੁਰੂ ਕਰਨ ਲਈ ਕਿਹਾ ਕਿ ਕਾਲਜ ’ਚ ਪੀਟੀਏ ਫੰਡ ਖ਼ਤਮ ਕਰਕੇ ਪੱਕੇ ਅਧਿਆਪਕ ਲਿਆਉਣ ਲਈ ਵੀ ਕਿਹਾ। ਜਿਸ ’ਤੇ ਵਿਧਾਇਕ ਦਵਿੰਦਰ ਘੁਬਾਇਆ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ’ਚ ਉਹ ਵਿਦਿਆਰਥੀਆਂ ਦੀ ਆਵਾਜ਼ ਪਹੁੰਚਾਉਣਗੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਮੰਗਾਂ ਸਬੰਧੀ ਵਿਧਾਇਕ ਨੂੰ ਮੰਗ ਪੱਤਰ ਵੀ ਸੌਂਪਿਆ।


Comments Off on ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫ਼ਦ ਵਿਧਾਇਕ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.