ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਫ਼ੈਸਲਿਆਂ ਨੂੰ ਅਮਲੀ ਰੂਪ ਦੇਣ ਦੀ ਲੋੜ: ਚੰਦੂਮਾਜਰਾ

Posted On March - 20 - 2017
ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪਿੰਡ ਅਬਦਲਪੁਰ ਦੇ ਸਮਾਗਮ ਮਗਰੋਂ ਲੋਕਾਂ ਨਾਲ। -ਫੋਟੋ: ਨੋਗਾਵਾਂ

ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪਿੰਡ ਅਬਦਲਪੁਰ ਦੇ ਸਮਾਗਮ ਮਗਰੋਂ ਲੋਕਾਂ ਨਾਲ। -ਫੋਟੋ: ਨੋਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 20 ਮਾਰਚ
ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਬੇਸ਼ੱਕ ਪੰਜਾਬ ਵਿੱਚ ਕਾਂਗਰਸ ਦੀ ਨਵੀਂ ਸਰਕਾਰ ਨੇ ਸਰਕਾਰ ਬਣਦਿਆਂ ਹੀ ਕਈ ਅਹਿਮ ਫੈਸਲੇ ਕੀਤੇ ਹਨ ਪਰ ਇਨ੍ਹਾਂ ਫੈਸਲਿਆਂ ਦਾ ਤਾਂ ਹੀ ਲੋਕਾਂ ਨੂੰ  ਲਾਭ ਹੋ ਸਕਦਾ ਹੈ ਜੇ ਇਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇ।
ਉਹ ਅੱਜ ਦੇਵੀਗੜ੍ਹ ਨੇੜੇ ਪਿੰਡ ਅਬਦਲਪੁਰ ਵਿੱਚ ਅਕਾਲੀ ਆਗੂ ਬਲਜਿੰਦਰ ਸਿੰਘ ਦੇ ਗ੍ਰਹਿ ਵਿੱਚ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਲਾਏ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਇਸ ਕਰਕੇ ਹੀ ਵੋਟਾਂ ਪਾਈਆਂ ਸਨ ਕਿ ਉਨ੍ਹਾਂ ਦੇ ਕਰਜ਼ੇ ਮਾਫ ਹੋਣਗੇ, ਨੌਜਵਾਨਾਂ ਨੂੰ ਨੋਕਰੀਆਂ ਮਿਲਣਗੀਆਂ, ਪਰ ਇਹ ਦੋਵੇਂ ਕੰਮ ਕਰਨੇ ਕਾਂਗਰਸ ਦੀ ਸਰਕਾਰ ਲਈ ਬਹੁਤ ਔਖੇ ਹਨ, ਕਿਉਂਕਿ ਨਾ ਤਾਂ ਸਰਕਾਰ ਕੋਲ ਐਨਾ ਪੈਸਾ ਹੈ, ਜਿਸ ਨਾਲ ਕਿਸਾਨਾਂ ਦੇ ਕਰਜ਼ੇ ਮਾਫ ਹੋ ਸਕਣ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਹੈ। ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਛੜੂ, ਗੁਰਬਖਸ਼ ਸਿੰਘ ਟਿਵਾਣਾ, ਨਿਰਮੈਲ ਸਿੰਘ ਅਰਨੌਲੀ, ਗੁਰਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਤਾਜਲਪੁਰ ਮੌਜੂਦ ਸਨ।


Comments Off on ਫ਼ੈਸਲਿਆਂ ਨੂੰ ਅਮਲੀ ਰੂਪ ਦੇਣ ਦੀ ਲੋੜ: ਚੰਦੂਮਾਜਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.