ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਫਾਰਗ ਟੀਚਰ ਦੇ ਹੱਕ ਵਿੱਚ ਨਿੱਤਰੀਆਂ ਅਧਿਆਪਕ ਜਥੇਬੰਦੀਆਂ

Posted On March - 20 - 2017
ਵੱਖ ਵੱਖ ਅਧਿਆਪਕ ਜੱਥੇਬੰਦੀਆਂ ਦੇ ਨੁਮਾਇੰਦੇ ਮੀਟਿੰਗ ਕਰਦੇ ਹੋਏ। ਫੋਟੋ: ਵਰਮਾ

ਵੱਖ ਵੱਖ ਅਧਿਆਪਕ ਜੱਥੇਬੰਦੀਆਂ ਦੇ ਨੁਮਾਇੰਦੇ ਮੀਟਿੰਗ ਕਰਦੇ ਹੋਏ। ਫੋਟੋ: ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 20 ਮਾਰਚ
ਚੰਗਾ ਪਹਿਰਾਵਾ ਨਾ ਪਾਉਣ ਅਤੇ ਕਾਰਗੁਜ਼ਾਰੀ ਤਸੱਲੀਬਖਸ਼ ਨਾ ਹੋਣ ਆਦਿ ਦੇ ਦੋਸ਼ ਲਾ ਕੇ ਨੌਕਰੀਓਂ ਹਟਾਉਣ ਵਾਲੇ ਮੈਰੀਟੋਰੀਅਸ ਸਕੂਲ ਦੇ ਇੱਕ ਅਧਿਆਪਕ ਨੂੰ ਉਸ ਸਮੇਂ ਇਨਸਾਫ ਮਿਲਣ ਦੀ ਆਸ ਬੱਝੀ ਜਦੋਂ ਹੋਰ ਅਧਿਆਪਕ ਜੱਥੇਬੰਦੀਆਂ ਨੇ ਉਸ ਦੇ ਮਾਮਲੇ ਨੂੰ ਸੂਬਾ ਪੱਧਰ ’ਤੇ ਉਠਾਉਣ ਲਈ ਹਮਾਇਤ ਦੇਣ ਦਾ ਵਾਅਦਾ ਕੀਤਾ। ਇਸ ਸਬੰਧੀ ਇਨ੍ਹਾਂ ਅਧਿਆਪਕ ਜੱਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਪੰਜਾਬੀ ਭਵਨ ਵਿੱਚ ਹੋਈ।
ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਨਾਂ ਦਾ ਅਧਿਆਪਕ ਮੈਰੀਟੋਰੀਅਸ ਸਕੂਲ ਵਿੱਚ ਅੰਗਰੇਜ਼ੀ ਦਾ ਲੈਕਚਰਾਰ ਸੀ ਪਰ ਪ੍ਰਬੰਧਕਾਂ ਵੱਲੋਂ ਉਸ ਦਾ ਕੰਟਰੈਕਟ ਇਹ ਆਖਦਿਆਂ ਨਹੀਂ ਨਵਿਆਇਆ ਕਿ ਉਸ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਹੀਂ ਹੈ ਅਤੇ ਉਸ ਦਾ ਪਹਿਰਾਵਾ ਵੀ ਚੰਗਾ ਨਹੀਂ ਸੀ। ਇਸ ਗੱਲ ਨੂੰ ਲੈ ਕੇ ਉਕਤ ਅਧਿਆਪਕ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਅਧਿਆਪਕ ਦਾ ਸਾਥ ਦਿੰਦਿਆਂ ਸਕੂਲ ਦੇ ਬਾਕੀ ਅਧਿਆਪਕਾਂ ਵੱਲੋਂ ਵੀ ਸਮੇਂ ਸਮੇਂ ’ਤੇ ਰੋਸ ਧਰਨੇ ਦਿੱਤੇ ਜਾਂਦੇ ਰਹੇ ਹਨ। ਅੱਜ ਐਸਐਸ/ਰਮਸਾ ਅਧਿਆਪਕ ਯੂਨੀਅਨ, ਡੀਐਮਐਫ, 3442 ਅਧਿਆਪਕ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਨੇ ਵੀ ਇਸ ਅਧਿਆਪਕ ਦੀ ਹਮਾਇਤ ਕਰਨ ਦੀ ਹਾਮੀ ਭਰ ਦਿੱਤੀ ਹੈ। ਇਨ੍ਹਾਂ ਜੱਥੇਬੰਦੀਆਂ ਵੱਲੋਂ ਪੰਜਾਬੀ ਭਵਨ ਵਿੱਚ ਮੀਟਿੰਗ ਕਰਕੇ ਇਸ ਮਾਮਲੇ ਨੂੰ ਸੂਬਾ ਪੱਧਰ ’ਤੇ ਉਠਾਉਣ ਦੀ ਰਣਨੀਤੀ ਤਿਆਰ ਕੀਤੀ ਗਈ। ਜਿਸ ਤਹਿਤ ਸੂਬਾ ਪੱਧਰ ’ਤੇ ਰੋਸ ਧਰਨੇ ਦੇਣ ’ਤੇ ਵਿਚਾਰਾਂ ਕੀਤੀਆਂ ਗਈਆਂ। ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਨੇ ਸਕੂਲ ਪ੍ਰਬੰਧਕਾਂ ਦੀ ਨਿਖੇਧੀ ਕੀਤੀ ਕਿ ਪ੍ਰੀਖਿਆਵਾਂ ਦਾ ਨਤੀਜਾ ਆਉਣ ਤੋਂ ਪਹਿਲਾਂ ਹੀ ਅਧਿਆਪਕ ਦੀ ਕਾਰਗੁਜ਼ਾਰੀ ਨੂੰ ਮਾੜੀ ਆਖਣਾ ਕਈ ਸਵਾਲ ਖੜ੍ਹੇ ਕਰਦੀ ਹੈ। ਅਧਿਆਪਕਾਂ ਦਾ ਵਫਦ ਡੀਈਓ ਸੈਕੰਡਰੀ ਨੂੰ ਮੰਗ ਪੱਤਰ ਸੌਂਪਦਾ ਹੋਇਆ।


Comments Off on ਫਾਰਗ ਟੀਚਰ ਦੇ ਹੱਕ ਵਿੱਚ ਨਿੱਤਰੀਆਂ ਅਧਿਆਪਕ ਜਥੇਬੰਦੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.