ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਬਡੂੰਗਰ ਵੱਲੋਂ ਖਾਲਸਾ ਕਾਲਜ ਵਿੱਚ ਨਵੇਂ ਬਲਾਕ ਤੇ ਆਡੀਟੋਰੀਅਮ ਦਾ ਨੀਂਹ ਪੱਥਰ

Posted On March - 19 - 2017

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 19 ਮਾਰਚ

ਪ੍ਰੋ. ਕਿਰਪਾਲ ਸਿੰਘ ਬਡੂੰਗਰ,  ਖ਼ਾਲਸਾ ਕਾਲਜ ਵਿੱਚ ਅਕਾਲੀ ਕੌਰ ਸਿੰਘ ਯਾਦਗਾਰੀ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਦੇ ਹੋਏ| -ਫੋਟੋ: ਭਿੰਡਰ

ਪ੍ਰੋ. ਕਿਰਪਾਲ ਸਿੰਘ ਬਡੂੰਗਰ, ਖ਼ਾਲਸਾ ਕਾਲਜ ਵਿੱਚ ਅਕਾਲੀ ਕੌਰ ਸਿੰਘ ਯਾਦਗਾਰੀ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਦੇ ਹੋਏ| -ਫੋਟੋ: ਭਿੰਡਰ

ਖ਼ਾਲਸਾ ਕਾਲਜ ਪਟਿਆਲਾ ਵਿਖੇ ਨਵੇਂ ਉਸਾਰੇ ਜਾ ਰਹੇ ਭਾਈ ਹਿੰਮਤ ਸਿੰਘ ਬਲਾਕ ਆਫ਼ ਐਗਰੀਕਲਚਰ ਐਂਡ ਐਮਰਜਿੰਗ ਟੈਕਨੋਲੋਜੀ ਅਤੇ ਅਕਾਲੀ ਕੌਰ ਸਿੰਘ ਯਾਦਗਾਰੀ ਆਡੀਟੋਰੀਅਮ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਰੱਖਿਆ|
ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਖ਼ਾਲਸਾ ਕਾਲਜ ਪਟਿਆਲਾ ਨੇ ਪਿਛਲੇ ਸਮੇਂ ਦੌਰਾਨ ਲਾਮਿਸਾਲ ਤਰੱਕੀ ਕੀਤੀ ਹੈ| ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਇਸ ਸਮੇਂ ਦੇਸ਼ ਦੇ ਸਿਖਰਲੇ ਕਾਲਜਾਂ ਵਿੱਚ ਸ਼ੁਮਾਰ ਹੈ| ਕਾਲਜ ਨੇ ਪਿਛਲੇ ਸਮੇਂ ਵਿੱਚ ਜਿੱਥੇ ਨੈਕ ਤੋਂ ‘ਏ’ ਗ੍ਰੇਡ ਅਤੇ ਯੂਜੀਸੀ ਤੋਂ ‘ਪੁਟੈਂਸ਼ੀਅਲ ਫਾਰ ਐਕਸੀਲੈਂਸ’ ਦਾ ਦਰਜਾ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਖ਼ੁਦ ਮੁਖ਼ਤਿਆਰ ਸੰਸਥਾ ਦਾ ਦਰਜਾ ਵੀ ਪ੍ਰਾਪਤ ਕੀਤਾ ਹੈ| ਉਨ੍ਹਾਂ ਕਿਹਾ ਕਿ ਕਾਲਜ ਵਿੱਚ ਵੱਧ ਰਹੀ ਵਿਦਿਆਰਥੀਆਂ ਦੀ ਗਿਣਤੀ ਦੇ ਮੱਦੇਨਜ਼ਰ ਕਾਲਜ ਵਿੱਚ ਇਕ ਨਵਾਂ ਬਲਾਕ ਭਾਈ ਹਿੰਮਤ ਸਿੰਘ ਬਲਾਕ ਆਫ਼ ਐਗਰੀਕਲਚਰ ਐਂਡ ਐਮਰਜਿੰਗ ਟੈਕਨੋਲੋਜੀ ਉਸਾਰਿਆ ਜਾ ਰਿਹਾ ਹੈ, ਜਿਸ ਵਿੱਚ ਜਿੱਥੇ ਬਾਇਓਟੈਕਨੋਲੋਜੀ, ਫੂਡ ਟੈਕਨੋਲੋਜੀ, ਖੇਤੀ, ਗ੍ਰੀਨ ਹਾਊਸ ਟੈਕਨੋਲੋਜੀ ਨਾਲ ਸਬੰਧਤ ਅਤਿ-ਆਧੁਨਿਕ ਲੈਬਾਂ ਬਣਾਈਆਂ ਜਾਣਗੀਆਂ, ਉੱਥੇ ਹੀ ਸਮੇਂ ਦੇ ਹਾਣ ਦੀ ਟੈਕਨੋਲੋਜੀ ਨਾਲ ਭਰਪੂਰ ਕਲਾਸ ਰੂਮਾਂ ਦੀ ਉਸਾਰੀ ਵੀ ਕੀਤੀ ਜਾਵੇਗੀ| ਉਨ੍ਹਾਂ ਕਿਹਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੌਰਾਨ ਆਡੀਟੋਰੀਅਮ ਦੀ ਘਾਟ ਹਮੇਸ਼ਾਂ ਮਹਿਸੂਸ ਕੀਤੀ ਜਾਂਦੀ ਸੀ| ਇਸ ਘਾਟ ਨੂੰ ਦੂਰ ਕਰਨ ਲਈ ਕਾਲਜ ਵਿੱਚ ਮਹਾਨ ਸਿੱਖ ਵਿਦਵਾਨ ਅਕਾਲੀ ਕੌਰ ਸਿੰਘ ਦੀ ਯਾਦ ਵਿੱਚ ਇਕ ਵੱਡੇ ਆਡੀਟੋਰੀਅਮ ਦੀ ਸਥਾਪਨਾ ਵੀ ਕੀਤੀ ਜਾਵੇਗੀ| ਇਨ੍ਹਾਂ ਦੋਹਾਂ ਦੀ ਉਸਾਰੀ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੇ ਉਪਰਾਲੇ ਕੀਤੇ ਜਾਣਗੇ|
ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਪ੍ਰਧਾਨ ਤੇ ਪਹੁੰਚੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੁੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ  ਇਸ ਵੇਲੇ ਦੇਸ਼ ਦੇ ਸਿਖ਼ਰਲੇ ਕਾਲਜਾਂ ਵਿੱਚ ਸ਼ਾਮਲ ਹੈ ਅਤੇ ਪ੍ਰੋ. ਬਡੂੰਗਰ ਦੀ ਸਰਪ੍ਰਸਤੀ ਹੇਠ ਇਹ ਸੰਸਥਾ ਆਉਣ ਵਾਲੇ ਸਮੇਂ ਵਿੱਚ ਨਵੇਂ ਮੀਲ-ਪੱਥਰ ਸਥਾਪਿਤ ਕਰੇਗੀ| ਉਨ੍ਹਾਂ ਕਿਹਾ ਕਿ ਕਾਲਜ ਦਾ ਢਾਂਚਾ ਉੱਚ ਪੱਧਰ ਦਾ ਹੈ ਅਤੇ ਇਸ ਵਿੱਚ ਨਿਰੰਤਰ ਵਾਧਾ ਕੀਤਾ ਜਾ ਰਿਹਾ ਹੈ| ਕਾਲਜ ਦੀ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ  ਇੰਦਰਮੋਹਨ ਸਿੰਘ ਬਜਾਜ ਨੇ ਪ੍ਰੋ. ਬਡੂੰਗਰ ਅਤੇ ਸਮਾਗਮ ਵਿੱਚ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ| ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਨਿਰਮਲ ਸਿੰਘ ਹਰਿਆਓ ਅਤੇ ਸਕੱਤਰ  ਡਾ. ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਇਲਾਕੇ ਦੀਆਂ ਕਈ ਹੋਰ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ|


Comments Off on ਬਡੂੰਗਰ ਵੱਲੋਂ ਖਾਲਸਾ ਕਾਲਜ ਵਿੱਚ ਨਵੇਂ ਬਲਾਕ ਤੇ ਆਡੀਟੋਰੀਅਮ ਦਾ ਨੀਂਹ ਪੱਥਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.