ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕ ਨਹੀਂ ਲੈਣਗੇ ਸੁਰੱਖਿਆ

Posted On March - 21 - 2017
ਮਹਿਲ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ‘ਆਪ’ ਵਿਧਾਇਕ ਤੇ ਹਾਜ਼ਰ ਵਰਕਰ। -ਫੋਟੋ: ਬੱਲੀ

ਮਹਿਲ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ‘ਆਪ’ ਵਿਧਾਇਕ ਤੇ ਹਾਜ਼ਰ ਵਰਕਰ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 20 ਮਾਰਚ
ਆਮ ਆਦਮੀ ਪਾਰਟੀ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਨੂੰ ਬਦਲਣ ਦੇ ਇਰਾਦੇ ਨਾਲ ਮੈਦਾਨ ਵਿੱਚ ਆਈ ਹੈ ਜਿਸ ਵਿੱਚ ਪਾਰਟੀ ਕਾਮਯਾਬ ਵੀ ਹੋਈ ਕਿਉਂਕਿ ਕਾਂਗਰਸ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਫੈਸਲਾ ‘ਆਪ’ ਦੀ ਸੋਚ ਦਾ ਨਤੀਜਾ ਹੈ। ਇਹ ਦਾਅਵਾ ਅੱਜ ਮਹਿਲ ਕਲਾਂ ਵਿਖੇ ਜ਼ਿਲਾ ਬਰਨਾਲਾ ਤੋਂ ਆਪ ਦੇ ਤਿੰਨੋਂ ਵਿਧਾਇਕਾਂ ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ ਅਤੇ ਪਿਰਮਲ ਸਿੰਘ ਖਾਲਸਾ ਨੇ ਮਹਿਲ ਕਲਾਂ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਾ ਹੀ ਲਾਲ ਬੱਤੀ ਅਤੇ ਨਾ ਹੀ ਕੋਈ ਗੰਨਮੈਨ ਲੈਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹੋਣ ਕਰਕੇ ਆਪ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ’ਤੇ ਤਿੱਖੀ ਨਜ਼ਰ ਹੈ, ਕਾਂਗਰਸ ਸਰਕਾਰ ਵੱਲੋਂ ਕੀਤੇ ਚੰਗੇ ਕੰਮਾਂ ਦਾ ਸਵਾਗਤ ਅਤੇ ਗਲਤ ਫੈਸਲਿਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਯੂਥ ਆਗੂ ਗਗਨ ਕੁਰੜ, ਸੀਨੀਅਰ ਆਗੂ ਨਛੱਤਰ ਸਿੰਘ ਕਲਕੱਤਾ, ਪਰਗਟ ਸਿੰਘ ਮਹਿਲ ਖੁਰਦ, ਸੁਖਵਿੰਦਰ ਦਾਸ ਕੁਰੜ, ਕੁਲਵਿੰਦਰ ਚੀਮਾ, ਦਰਸਨ ਸਿੰਘ ਹਰੀ, ਬਾਬੂ ਸੁਭਾਸ ਚੰਦ ਬਾਂਸਲ, ਸੋਨੀ ਕੁਰੜ, ਬਿੰਦਰ ਸਿੰਘ ਖਾਲਸਾ, ਧਾਮੀ ਦਿਉਲ, ਸਿਕੰਦਰ ਸਿੰਘ, ਨਿਰਮਲ ਸਿੰਘ ਫੌਜੀ ਅਤੇ ਸਤਪਾਲ ਮਹਿਲ ਖੁਰਦ ਹਾਜ਼ਰ ਸਨ।


Comments Off on ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕ ਨਹੀਂ ਲੈਣਗੇ ਸੁਰੱਖਿਆ
1 Star2 Stars3 Stars4 Stars5 Stars (1 votes, average: 1.00 out of 5)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.