ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਬਾਜਵਾ ਨੇ ਰਾਜ ਸਭਾ ਵਿੱਚ ਪੰਜਾਬ ਦੀ ਸਰਹੱਦ ਦਾ ਮੁੱਦਾ ਉਠਾਇਆ

Posted On March - 21 - 2017

Partap-Singh-Bajwa-bajਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ
ਰਾਜ ਸਭਾ ਮੈਂਬਰ ਤੇ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਬਹੁਤ ਸੰਵੇਦਨਸ਼ੀਲ ਹੈ ਅਤੇ ਅਤਿਵਾਦੀਆਂ ਦੀ ਘੁਸਪੈਠ ਪਾਕਿਸਤਾਨ ਤਰਫੋਂ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਉਨ੍ਹਾਂ ਅਤਿਵਾਦੀ ਹਮਲਿਆਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਦੀਨਾਨਗਰ ਪੁਲੀਸ ਸਟੇਸ਼ਨ ’ਤੇ ਹਮਲਾ ਅਤੇ ਪਠਾਨਕੋਟ ਏਅਰਬੇਸ ਦਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਪਾਕਿਸਤਾਨ ਤੋਂ ਅਤਿਵਾਦੀ ਹੁਣ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਲਈ ਇਸ ਖੇਤਰ ਦੀ ਸਰਹੱਦ ਵਿੱਚ ਸੰਨ੍ਹ ਲਗਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਹੱਦੀ ਖੇਤਰ ਜੋ ਜੰਮੂ-ਕਸ਼ਮੀਰ ਨਾਲ ਲੱਗਦਾ ਹੈ, ਵਿੱਚੋਂ ਕੁਝ ਰਸਤੇ ਕੱਢ ਕੇ ਘੁਸਪੈਠ ਕੀਤੀ ਜਾ ਰਹੀ ਹੈ। ਨੈਸ਼ਨਲ ਹਾਈਵੇ-44 ਜੋ ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਆਪਸ ਵਿੱਚ ਜੋੜਦਾ ਹੈ, ਅਤਿਵਾਦੀ ਗਤੀਵਿਧੀਆਂ ਕਾਰਨ ਅਤਿਵਾਦੀਆਂ ਦਾ ਹਾਈਵੇ ਦੇ ਨਾਮ ਤੋਂ ਮਸ਼ਹੂਰ ਹੋ ਚੁੱਕਾ ਹੈ।
ਉਨ੍ਹਾਂ ਸਰਕਾਰ ਨੂੰ ਸੁਝਾਅ ਦਿੱਤਾ ਕਿ ਕਿ ਪੰਜਾਬ ਖੇਤਰ ਦੀ ਸਰਹੱਦ ਵਿੱਚ ਵਿਲੇਜ ਵਾਲੰਟੀਅਰ ਫੋਰਸ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਜਿਸ ਵਿੱਚ ਲਗਭਗ 1 ਹਜ਼ਾਰ ਪਿੰਡ ਆਉਣਗੇ ਅਤੇ 18 ਤੋਂ 40 ਸਾਲ ਦੇ ਸਰਹੱਦੀ ਪਿੰਡਾਂ ਨੌਜਵਾਨਾਂ ਨੂੰ ਇਸ ਵਿੱਚ ਭਰਤੀ ਕਰਕੇ ਉਨ੍ਹਾਂ ਨੂੰ ਵਿਸ਼ਵ ਯੁੱਧ-2 ਦੇ ਹਥਿਆਰ, ਜੋ ਹੁਣ ਕਿਸੇ ਇਸਤੇਮਾਲ ਵਿੱਚ ਨਹੀਂ ਹੈ, ਨੂੰ ਚਲਾਉਣ ਦੀ ਟ੍ਰੇਨਿੰਗ ਦਿੱਤੀ ਜਾਵੇ। ਜੋ ਨੌਜਵਾਨ ਇਸ ਦੇ ਲਈ ਚੁਣੇ ਜਾਂਦੇ ਹਨ ਉਨ੍ਹਾਂ ਨੂੰ 5 ਤੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤੇ ਦੇ ਰੂਪ ਵਿੱਚ ਦਿੱਤਾ ਜਾਣਾ ਚਾਹੀਦਾ ਹੈ।
ਇਨ੍ਹਾਂ ਨੌਜਵਾਨਾਂ ਦੇ ਸਰਹੱਦੀ ਖੇਤਰ ਵਿੱਚ ਅਜਿਹੀ ਸੈਕੰਡ ਲਾਈਨ ਆਫ਼ ਡਿਫੈਂਸ ਬਣੇਗੀ ਜੋ ਆਰਮੀ ਤੇ ਬੀ.ਐਸ.ਐਫ. ਦੇ ਬਾਅਦ ਮੋਰਚਾ ਸੰਭਾਲ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਲਈ ਇੰਨੀ ਵੱਡੀ ਫੌਜ ਨਾ ਸਿਰਫ਼ ਲੜਨ ਦੀ ਸਥਿਤੀ ਵਿੱਚ ਹੋਵੇਗੀ ਉਸ ਦੇ ਨਾਲ-ਨਾਲ ਉਸ ਖੇਤਰ ਵਿੱਚ ਹੋਣ ਵਾਲੀ ਸਮਗਲਿੰਗ ਦੀਆਂ ਗਤੀਵਿਧੀਆਂ ਦੇ ਬਾਰੇ ਵਿੱਚ ਵੀ ਸੂਚਨਾ ਦੇਣ ਵਿੱਚ ਕਾਰਗਾਰ ਸਿੱਧ ਹੋਵੇਗੀ।


Comments Off on ਬਾਜਵਾ ਨੇ ਰਾਜ ਸਭਾ ਵਿੱਚ ਪੰਜਾਬ ਦੀ ਸਰਹੱਦ ਦਾ ਮੁੱਦਾ ਉਠਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.