ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਬਾਦਲ ਲਈ ‘ਮਨਪਸੰਦ’ ਸਰਕਾਰੀ ਰਿਹਾਇਸ਼

Posted On March - 18 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਸਰਕਾਰੀ ਰਿਹਾਇਸ਼ ਦੇਣ ਦਾ ਫ਼ੈਸਲਾ ਕੀਤਾ ਹੈ। ਬਾਦਲ ਵੱਲੋਂ ਆਪਣੇ ਲਈ ‘ਯੋਗ’ ਮਕਾਨ ਦੀ ਭਾਲ ਬਾਰੇ ਛਪੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਸਾਬਕਾ ਮੁੱਖ ਮੰਤਰੀ ਬਾਦਲ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਈ ਜਾਵੇਗੀ ਜਿੱਥੇ ਉਹ ਜਿੰਨਾ ਚਿਰ ਚਾਹੁਣ, ਰਹਿ ਸਕਦੇ ਹਨ। ਇਸ ਸਬੰਧੀ ਨੀਤੀ ਵਿੱਚ ਲੋੜੀਂਦੀ ਸੋਧ ਵੀ ਕੀਤੀ ਜਾ ਰਹੀ ਹੈ। ਮੌਜੂਦਾ ਨੀਤੀ ਮੁਤਾਬਕ ਸੂਬੇ ਵਿੱਚ ਸਾਬਕਾ ਮੁੱਖ ਮੰਤਰੀਆਂ ਦੀ ਸਰਕਾਰੀ ਰਿਹਾਇਸ਼ ਲਈ ਕੋਈ ਪ੍ਰਬੰਧ ਨਹੀਂ ਹੈ। ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਸੀ, ਜਿਸ ਨੂੰ ਅਕਾਲੀ ਸਰਕਾਰ ਨੇ ਖ਼ਤਮ ਕਰ ਦਿੱਤਾ ਸੀ। ਸਾਬਕਾ ਮੁੱਖ ਮੰਤਰੀ  ਨੂੰ ਦੋ ਸਟੈਨੋਗ੍ਰਾਫਰ, ਡਾਕਟਰ, ਸਰਕਾਰੀ ਵਾਹਨ ਅਤੇ ਸੁਰੱਖਿਆ ਵੀ ਦਿੱਤੀ ਜਾਵੇਗੀ।


Comments Off on ਬਾਦਲ ਲਈ ‘ਮਨਪਸੰਦ’ ਸਰਕਾਰੀ ਰਿਹਾਇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.