ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਬੱਚਿਆਂ ਦਾ ‘ਤਸਕਰ’ ਗ੍ਰਿਫ਼ਤਾਰ

Posted On March - 21 - 2017

ਸਰਬਜੀਤ ਸਿੰਘ ਭੱਟੀ
ਲਾਲੜੂ, 20 ਮਾਰਚ
ਪਿੰਡ ਦੱਪਰ ਦੇ 18 ਸਾਲਾ ਨੌਜਵਾਨ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਚੁੱਕ ਕੇ ਨਸ਼ੀਲੀ ਦਵਾਈ ਦੇਣ ਅਤੇ ਸਰੀਰਕ ਸ਼ੋਸ਼ਣ ਕਰਨ ਤੋਂ ਬਾਅਦ ਹੋਰਨਾਂ ਰਾਜਾਂ ਵਿੱਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਉਸ ਦਾ 22 ਮਾਰਚ ਤੱਕ ਪੁਲੀਸ ਰਿਮਾਂਡ ਦਿੱਤਾ ਗਿਆ ਹੈ।
ਪੁਲੀਸ ਨੇ ਉਸ ਦੇ ਕਬਜ਼ੇ ਵਿੱਚੋਂ ਪਿੰਡ ਦੱਪਰ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ’ਚ ਪੜ੍ਹਦੀ 9-10 ਸਾਲਾ ਬੱਚੀ ਦਾ ਬੈਗ ਬਰਾਮਦ ਕੀਤਾ ਹੈ। ਲੈਹਲੀ ਪੁਲੀਸ ਚੌਕੀ ਦੇ ਇੰਚਾਰਜ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੱਪਰ ਵਾਸੀ ਇੱਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀ ਚੌਥੀ ਜਮਾਤ ਵਿੱਚ ਪੜ੍ਹਦੀ ਦੋਹਤੀ ਨੂੰ 10 ਮਾਰਚ ਨੂੰ ਕਿਸੇ ਨੇ ਚੁੱਕ ਲਿਆ ਸੀ ਅਤੇ ਅਗਲੇ ਦਿਨ ਛੱਡਿਆ। ਬੱਚੀ ਨੇ ਉਦੋਂ ਪੂਰੀ ਗੱਲ ਨਹੀਂ ਦੱਸੀ। ਇਸੇ ਦੌਰਾਨ ਕਿਸੇ ਖਾਸ ਵਿਅਕਤੀ ਨੇ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਦੋਹਤੀ ਨੂੰ ਪਿੰਡ ਦੱਪਰ ਵਾਸੀ ਸਾਬਰ ਅਲੀ ਉਰਫ਼ ਸਿਮੂ (18) ਨੇ ਅਗਵਾ ਕਰ ਕੇ ਆਪਣੇ ਘਰ ਰੱਖਿਆ ਹੋਇਆ ਸੀ। ਉਸ ਦਾ ਸਕੂਲ ਬੈਗ ਵੀ ਸਾਬਰ ਅਲੀ ਦੇ ਘਰ ਪਿਆ ਸੀ, ਜਿਹੜਾ ਪੁਲੀਸ ਨੇ ਬਰਾਮਦ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਿਛਲੇ ਇੱਕ ਡੇਢ ਸਾਲ ਤੋਂ ਬੱਚਿਆਂ ਦੀ ਤਸਕਰੀ ਅਤੇ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਇਸ ਵਿੱਚ ਉਸ ਨਾਲ 2-3 ਅਣਪਛਾਤੇ ਲੜਕੇ ਅਤੇ 3-4 ਅਣਪਛਾਤੀਆਂ ਔਰਤਾਂ ਵੀ ਸ਼ਾਮਲ ਹਨ। ਪੁਲੀਸ ਨੇ ਸਾਬਰ ਅਲੀ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਾਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਮੁੱਢਲੀ ਪੁੱਛ-ਪੜਤਾਲ ਵਿੱਚ ਮੰਨੀਆ ਕਿ ਉਹ ਪਿਛਲੇ ਇੱਕ ਸਾਲ ਤੋਂ ਬੱਚਿਆਂ ਦੀ ਤਸਕਰੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਨਸ਼ੀਲੀ ਦਵਾਈ ਦੇ ਕੇ ਸਰੀਰਕ ਸ਼ੋਸ਼ਣ ਵੀ ਕਰਦਾ ਰਿਹਾ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਦਾ 22 ਮਾਰਚ ਤੱਕ ਪੁਲੀਸ ਰਿਮਾਂਡ ਦਿੱਤਾ ਹੈ।


Comments Off on ਬੱਚਿਆਂ ਦਾ ‘ਤਸਕਰ’ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.