ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਬੱਚਿਆਂ ਨੇ ‘’ਬੇਬੀ ਸ਼ੋਅ’’ ਰਾਹੀਂ ਦਿਖਾਈ ਆਪਣੀ ਪ੍ਰਤਿਭਾ

Posted On March - 19 - 2017
ਜਗਦੀਪ ਸਿੰਘ ਕਾਹਲੋਂ ਦਾ ਸਨਮਾਨ ਕੀਤੇ ਜਾਣ ਦਾ ਦਿ੍ਰਸ਼। -ਫੋਟੋ: ਕੁਲਦੀਪ ਸਿੰਘ।

ਜਗਦੀਪ ਸਿੰਘ ਕਾਹਲੋਂ ਦਾ ਸਨਮਾਨ ਕੀਤੇ ਜਾਣ ਦਾ ਦਿ੍ਰਸ਼। -ਫੋਟੋ: ਕੁਲਦੀਪ ਸਿੰਘ।

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਮਾਰਚ
ਪੱਛਮੀ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਨਰਸਰੀ ਗਰੈਜੂਏਸ਼ਨ ਅਤੇ ‘’ਬੇਬੀ ਸ਼ੋਅ’’ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਇਲਾਕੇ ਦੇ ਹੋਰ ਨਰਸਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਇਸ ‘ਬੇਬੀ ਸ਼ੋਅ’ ਮੁਕਾਬਲੇ ਵਿੱਚ ਹਿੱਸਾ ਲਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਕੂਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਸੀਨੀਅਰ ਵਾਈਸ ਚੇਅਰਮੈਨ ਸਤਿਪਾਲ ਸਿੰਘ ‘ਚੰਨ’, ਮਨਵਿੰਦਰ ਸਿੰਘ, ਬਲਦੇਵ ਸਿੰਘ ਅਤੇ ਰਮਨ ਬੇਸਿਲ ਨੇ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੁਲਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਦਲਜੀਤ ਕੌਰ ਖਾਲਸਾ ਵੀ ਹਾਜ਼ਰ ਸਨ। ਪ੍ਰੋਗਰਾਮ ਦਾ ਸੰਚਾਲਨ ਸਕੂਲ ਦੀ ਅਧਿਆਪਕਾ ਸਰਬਜੋਤ ਕੌਰ ਦੀ ਦੇਖ ਰੇਖ ਵਿੱਚ ਹੋਇਆ।


Comments Off on ਬੱਚਿਆਂ ਨੇ ‘’ਬੇਬੀ ਸ਼ੋਅ’’ ਰਾਹੀਂ ਦਿਖਾਈ ਆਪਣੀ ਪ੍ਰਤਿਭਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.