ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਬੱਚੀ ਸਿਹਤ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ

Posted On March - 20 - 2017

ਪੱਤਰ ਪ੍ਰੇਰਕ
ਬਾਜਾਖਾਨਾ, 20 ਮਾਰਚ
ਐਸ.ਐਮ.ਓ. ਸੀ.ਐਚ.ਸੀ ਬਾਜਾਖਾਨਾ ਡਾ. ਮੁਰਾਰੀ ਲਾਲ ਦੀ ਅਗਵਾਈ ਹੇਠ ਸਬ ਸੈਂਟਰ ਬਾਜਾਖਾਨਾ ਵਿੱਚ  ਬੱਚੀ ਸਿਹਤ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਬੱਚੀ ਦੀ ਮਾਂ ਨੂੰ 600 ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੀ ਬੱਚੀ ਦੀ ਮਾਂ ਨੂੰ 500 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀ ਬੱਚੀ ਮਾਂ ਨੂੰ 400 ਰੁਪਏ ਦੇ ਐਨ.ਐਸ.ਸੀ. ਇਨਾਮ ਵਜੋਂਂ ਦਿੱਤੇ ਗਏ।
ਇਸ ਮੌਕੇ ਸਿਹਤ ਸੁਪਰਵਾਈਜ਼ਰ ਛਿੰਦਰਪਾਲ ਸਿੰਘ, ਬੀ.ਈ.ਈ. ਸੁਧੀਰ ਧੀਰ ਅਤੇ  ਨਛੱਤਰ ਕੌਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਟੀਕਾਕਰਣ, ਮਾਂ ਦੇ ਦੁੱਧ ਦੀ ਮਹੱਤਤਾ, ਬੱਚੀਆਂ ਦੀ ਸਿਹਤ ਸੰਭਾਲ ਲਈ ਲੋਕਾਂ ਨੂੰ ਉਤਸ਼ਾਹਿਤ ਕਰਨਾ ਅਤੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ।
ਸਿਹਤ ਵਰਕਰ ਕੰਵਲਜੀਤ ਕੌਰ ਅਤੇ ਅਮਰਜੀਤ ਕੌਰ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਤੋਂ ਜਾਣੂ ਕਰਵਾਇਆ  ਗਿਆ ਅਤੇ ਦੱਸਿਆ ਕਿ ਉਹ ਆਪਣੇ ਬੱਚੇ ਨੂੰ ਸੰਤੁਲਿਤ ਖੁਰਾਕ ਦਿੰਦੇ ਰਹਿਣ ਤਾਂ ਜੋ ਬੱਚਾ ਤੰਦਰੁਸਤ ਰਹੇ।
ਉਨ੍ਹਾਂ ਨੇ ਟੀਕਾਕਰਣ ਦੀ ਮਹੱਤਤਾ ਦੱਸੀ ਅਤੇ ਅਤੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਿੱਜੀ ਅਤੇ ਘਰ ਦੀ ਸਫ਼ਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਘਰ ਅਤੇ ਆਲਾ-ਦੁਆਲਾ ਸਾਫ਼ ਸੁਥਰਾ ਰੱਖਿਆ  ਜਾਵੇ ਤਾਂ  ਕਈ ਰੋਗਾਂ ਤੋਂ ਬਚਿਆ ਜਾ ਸਕਦਾ ਹੈ।
ਅਖੀਰ ਵਿੱਚ ਉਨ੍ਹਾਂ ਵੱਲੋਂ ਆਏ ਲੋਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਆਸ਼ਾ ਵਰਕਰ       ਹਾਜ਼ਰ ਸਨ।


Comments Off on ਬੱਚੀ ਸਿਹਤ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.