ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਮੰਗੀ

Posted On March - 19 - 2017

ਸੁਰੱਖਿਆ ਬਾਰੇ ਪਟੀਸ਼ਨ ’ਤੇ ਲਾਹੌਰ ਹਾਈ ਕੋਰਟ ਅੱਜ ਕਰੇਗੀ ਸੁਣਵਾਈ

7 copyਲਾਹੌਰ, 19 ਮਾਰਚ
ਪਾਕਿਸਤਾਨ ਦੀ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਲਾਹੌਰ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ, ਜਿਸ ਵਿੱਚ ‘ਧਾਰਮਿਕ ਕੱਟੜਪੰਥੀਆਂ’ ਤੋਂ ਖ਼ਤਰੇ ਦਾ ਹਵਾਲਾ ਦੇ ਕੇ ਭਾਰਤੀ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਹਾੜੇ ਮੌਕੇ ਕਰਾਏ ਜਾਣ ਵਾਲੇ ਸਮਾਰੋਹ ਲਈ ਸੁਰੱਖਿਆ ਮੁਹੱਈਆ ਕਰਾਏ ਜਾਣ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦੇ ਚੇਅਰਮੈਨ ਐਡਵੋਕੇਟ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕੱਲ੍ਹ ਇਹ ਰਿੱਟ ਪਟੀਸ਼ਨ ਦਾਖ਼ਲ ਕਰਦਿਆਂ ਦਲੀਲ ਦਿੱਤੀ ਕਿ 23 ਮਾਰਚ ਨੂੰ ਕਰਾਏ ਜਾਣ ਵਾਲੇ ਇਸ ਸਮਾਰੋਹ ਦੇ ਪ੍ਰਬੰਧਕਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਜਸਟਿਸ ਆਬਿਦ ਅਜ਼ੀਜ਼ ਸ਼ੇਖ ਵੱਲੋਂ ਭਲਕੇ ਇਸ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ।
ਗ਼ੌਰਤਲਬ ਹੈ ਕਿ 23 ਮਾਰਚ, 1931 ਨੂੰ ਬ੍ਰਿਟਿਸ਼ ਸਾਮਰਾਜ ਵੱਲੋਂ ਭਗਤ ਸਿੰਘ ਤੋਂ ਇਲਾਵਾ ਉਸ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਕੀਤਾ ਗਿਆ ਸੀ। ਸ੍ਰੀ ਕੁਰੈਸ਼ੀ ਨੇ ਕਿਹਾ ਕਿ ਇਸ ਸਮਾਰੋਹ ਕਾਰਨ ‘ਧਾਰਮਿਕ ਕੱਟੜਪੰਥੀਆਂ’ ਕੋਲੋਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ, ‘ਅਸੀਂ ਸੂਬਾਈ ਸਰਕਾਰ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਇਸ ਸਮਾਰੋਹ ਲਈ ਸੁਰੱਖਿਆ ਦੇਣ ਵਾਸਤੇ ਬੇਨਤੀ ਕੀਤੀ ਸੀ ਪਰ ਉਨ੍ਹਾਂ ਨੇ ਹਾਂ-ਪੱਖੀ ਜਵਾਬ ਨਹੀਂ ਦਿੱਤਾ। ਪੰਜਾਬ ਦੇ ਮੁੱਖ ਸਕੱਤਰ, ਆਈਜੀਪੀ ਤੇ ਡੀਆਈਜੀ ਅਪਰੇਸ਼ਨਜ਼ ਲਾਹੌਰ ਵੱਲੋਂ ਜਨਤਕ ਥਾਂ ਉਤੇ ਸੁਰੱਖਿਆ ਮੁਹੱਈਆ ਕਰਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਦੇਸ਼ ਦੇ ਹਰੇਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ।’ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਸਬੰਧਤ ਅਧਿਕਾਰੀਆਂ ਨੂੰ ਇਸ ਸਮਾਰੋਹ ਲਈ ਸੁਰੱਖਿਆ ਮੁਹੱਈਆ ਕਰਾਏ ਜਾਣ ਲਈ ਹੁਕਮ ਦਿੱਤਾ ਜਾਵੇ ਤਾਂ ਜੋ ਇਸ ਵਿੱਚ ਸ਼ਾਮਲ ਹੋਣ ਵਾਲੇ ਵੱਡੀ ਗਿਣਤੀ ਲੋਕ ਸਲਾਮਤ ਰਹਿਣ।

-ਪੀਟੀਆਈ


Comments Off on ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.