ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ‘ਇਨਕਲਾਬ ਮਾਰਚ’ ਅੱਜ

Posted On March - 20 - 2017

ਨਿੱਜੀ ਪੱਤਰ ਪ੍ਰੇਰਕ
ਸਿਰਸਾ, 20 ਮਾਰਚ
ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਅਖਿਲ ਭਾਰਤੀ ਨੌਜਵਾਨ ਸਭਾ ਦੀ ਸਿਰਸਾ ਸ਼ਾਖਾ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ‘ਇਨਕਲਾਬ ਮਾਰਚ’ 21 ਮਾਰਚ ਨੂੰ ਕੱਢਿਆ ਜਾਵੇਗਾ। ਇਹ ਮਾਰਚ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਸਬੰਧੀ ਬਿੱਲ ਸੰਸਦ ਵਿੱਚ ਪਾਸ ਕਰਵਾਉਣ ਲਈ ਕੱਢਿਆ ਜਾਵੇਗਾ। ਮਾਰਚ ਦੀਆਂ ਤਿਆਰੀਆਂ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ ਵਿੱਚ ਏ.ਆਈ.ਐਸ.ਐਫ. ਤੇ ਏ.ਆਈ. ਵਾਈ.ਐਫ. ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ। ਇਸ ਸਬੰਧੀ ਏ.ਆਈ.ਐਸ.ਐਫ. ਦੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਰੋਸ਼ਨ ਸੁਚਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਨਕਲਾਬ ਮਾਰਚ ਕੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਜ਼ਾਦੀ ਤੋਂ ਬਾਅਦ ਜਿਸ ਤਰ੍ਹਾਂ ਦੇ ਭਾਰਤ ਦਾ ਸੁਪਨਾ ਲਿਆ ਸੀ, ਉਹ ਹਾਲੇ ਪੂਰਾ ਨਹੀਂ ਹੋਇਆ ਹੈ।  ਫੈਡਰੇਸ਼ਨ ਸ਼ਹੀਦਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪਿੰਡਾਂ ਤੇ ਸਿੱਖਿਆ ਅਦਾਰਿਆਂ ਦਾ ਦੌਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਇਨਕਲਾਬ ਮਾਰਚ ਵਿੱਚ ਸੈਂਕੜੇ ਵਿਦਿਆਰਥੀ ਤੇ ਨੌਜਵਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ‘ਭਗਤ ਸਿੰਘ ਰੁਜ਼ਗਾਰ ਗਾਰੰਟੀ ਐਕਟ’ ਸੰਸਦ ਵਿੱਚ ਪਾਸ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਹ ਇਨਕਲਾਬ ਮਾਰਚ ਕੱਲ੍ਹ ਦਸ ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗਾ ਜੋ ਸ਼ਹਿਰ ਤੇ ਮੁੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਸ਼ਹੀਦ ਭਗਤ ਸਿੰਘ ਪਾਰਕ ’ਚ ਸੰਪੰਨ ਹੋਵੇਗਾ। ਇਸ ਮੌਕੇ ਮਨਦੀਪ ਆਜ਼ਾਦ, ਸੌਰਵ ਵੈਦਵਾਲਾ, ਅਜੀਤ ਨੇਜਾਡੇਲਾ, ਗੁਰਦੇਵ ਕੰਬੋਜ, ਡਾ. ਮਦਨ ਵੈਦਵਾਲਾ, ਮਨਪ੍ਰੀਤ ਸਿਕੰਦਰਪੁਰ, ਹਰਮਨ ਬਾਠ, ਅਨਿਲ ਕੰਬੋਜ, ਜਗਜੀਤ ਸਿੰਘ, ਇਕਬਾਲ ਸਿੰਘ, ਹਰਸ਼, ਨਰਿੰਦਰ ਸਾਘੀ ਤੇ ਗੁਰਪ੍ਰੀਤ ਮੌਜੂਦ ਸਨ।


Comments Off on ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ‘ਇਨਕਲਾਬ ਮਾਰਚ’ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.