ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਭਾਜਪਾ ਤੇ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਕੋਈ ਮੇਲ ਨਹੀਂ: ਚਿਦੰਬਰਮ

Posted On March - 18 - 2017

ਕੋਲਕਾਤਾ, 18 ਮਾਰਚ
ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਜਥੇਬੰਦਕ ਢਾਂਚੇ ਦੇ ਆਧਾਰ ’ਤੇ ਕਾਂਗਰਸ ਤੇ ਭਾਪਜਾ-ਆਰਐਸਐਸ ਦਾ ਕੋਈ ਮੇਲ ਨਹੀਂ ਹੈ। ਇਹ ਗੱਲ ਉਨ੍ਹਾਂ ਨੇ ਇੱਥੇ ਆਪਣੀ ਕਿਤਾਬ ‘ਫੀਅਰਲੈੱਸ ਇਨ ਔਪੋਜ਼ੀਸਨ’ ਰਿਲੀਜ਼ ਕੀਤੇ ਜਾਣ ਮੌਕੇ ਆਖੀ। ਉਨ੍ਹਾਂ ਕਿਹਾ ਕਿ ਜਥੇਬੰਦਕ ਢਾਂਚਾ ਹੀ ਵੋਟਾਂ ਖਿੱਚਣ ਦੀ ਸਮਰੱਥਾ ਬਣਦਾ ਹੈ।
ਯੂਪੀਏ ਸਰਕਾਰ ਵਿੱਚ ਮੰਤਰੀ ਰਹੇ ਸ੍ਰੀ ਚਿਦੰਬਰਮ ਨੇ ਕਿਹਾ ਕਿ ਕਾਂਗਰਸ ਵਰਗੀ ਕੌਮੀ ਪਾਰਟੀ ਲਈ 29 ਸੂਬਿਆਂ ਵਾਸਤੇ 29 ਵੱਖ ਵੱਖ ਨੀਤੀਆਂ ਬਣਾਉਣ ਦੀ ਲੋੜ ਹੈ। ਜਿਹੜੀ ਨੀਤੀ ਗੁਜਰਾਤ ਲਈ ਸਹੀ ਹੈ, ਉਹੀ ਨੀਤੀ ਅਸਾਮ ਲਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਆਪਣੀ ਪਾਰਟੀ ਦੀ ਲੀਡਰਸ਼ਿਪ ਨੂੰ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 29 ਨੀਤੀਆਂ ਘੜਨ ਲਈ ਕਿਹਾ ਹੈ।
ਨੋਟਬੰਦੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੀਡੀਪੀ 7.83 ਫ਼ੀਸਦ ਤੋਂ 6.61 ਫ਼ੀਸਦ ’ਤੇ ਆ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿੱਤੀ ਹਾਲਤ ਹੋਰ ਮਾੜੀ ਹੋਵੇਗੀ। ਕਸ਼ਮੀਰ ਬਾਰੇ ਉਨ੍ਹਾਂ ਕਿਹਾ ਕਿ ਧਾਰਾ 370 ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।-ਪੀਟੀਆਈ


Comments Off on ਭਾਜਪਾ ਤੇ ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਕੋਈ ਮੇਲ ਨਹੀਂ: ਚਿਦੰਬਰਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.