ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਭਾਜਪਾ 2019 ਲਈ ਕਰ ਰਹੀ ਹੈ ਧਰੁਵੀਕਰਨ: ਮਾਇਆਵਤੀ

Posted On March - 19 - 2017

12808CD _MAYAWATI_1ਪੱਛੜੀਆਂ ਜਾਤੀਆਂ ਤੇ ਬ੍ਰਾਹਮਣਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼

ਲਖਨਊ, 19 ਮਾਰਚ
ਯੋਗੀ ਅਦਿਤਿਆਨਾਥ ਦੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੇ ਮੱਦੇਨਜ਼ਰ ਬਸਪਾ ਸੁਪਰੀਮੋ ਮਾਇਆਵਤੀ ਨੇ ਦੋਸ਼ ਲਾਇਆ ਕਿ ਭਾਜਪਾ 2019 ਦੀਆਂ ਲੋਕ ਸਭ ਚੋਣਾਂ ਵਿਕਾਸ ਦੇ ਮੁੱਦੇ ਦੀ ਥਾਂ ਵੋਟਾਂ ਦਾ ਧਰੁਵੀਕਰਨ ਕਰਕੇ ਲੜਨਾ ਚਾਹੁੰਦੀ ਹੈ। ਇਸ ਲਈ ਭਾਜਪਾ ਨੇ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸਵੈਮ ਸੇਵਕ ਸੰਘ ਦੇ ਵਿਅਕਤੀ ਨੂੰ ਬਣਾਇਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦਾ ਸੱਦਾ ਪੱਤਰ ਮਿਲਿਆ ਸੀ ਪਰ ਉਨ੍ਹਾਂ ਨੇ ਭਾਜਪਾ ਵੱਲੋਂ ਪੱਛੜੀਆਂ ਜਾਤੀਆਂ ਅਤੇ ਬ੍ਰਾਹਮਣਾਂ ਨਾਲ ਵਿਸ਼ਵਾਸਘਾਤ ਕਰਕੇ ਆਰਐਸਐਸ ਦੇ ਏਜੰਡੇ ਤਹਿਤ ਅਦਿਤਿਆਨਾਥ ਨੂੰ ਸੂਬੇ ਦਾ ਮੁਖੀ ਬਣਾਉਣ ਦੇ ਵਿਰੋਧ ਵਿੱਚ ਇਸ ਦਾ ਬਾਈਕਾਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ 2014 ਦੀਆਂ ਲੋਕ ਸਭਾ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਹ ਸਿਰਫ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਾਂ ਦਾ ਧਰੁਵੀਕਰਨ ਕਰ ਰਹੀ ਹੈ।
ਕੇਸ਼ਵ ਪ੍ਰਸਾਦ ਮੌਰਿਆ ਨੂੰ ਮੁੱਖ ਮੰਤਰੀ ਨਾ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਾਂ ਸਿਰਫ ਓਬੀਸੀ ਵੋਟਾਂ ਦੀ ਹਮਾਇਤ ਲੈਣ ਲਈ ਸਾਹਮਣੇ ਲਿਆਂਦਾ ਗਿਆ ਸੀ। ਮੁੱਖ ਮੰਤਰੀ ਨਾ ਬਣਾਏ ਜਾਣ ਕਾਰਨ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਵੀ ਮੁੱਖ ਮੰਤਰੀ ਰਹੇ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਉਪ ਮੁੱਖ ਮੰਤਰੀ ਦੀ ਕੋਈ ਭੂਮਿਕਾ ਨਹੀਂ ਹੁੰਦੀ। ਜੇਕਰ ਸ੍ਰੀ ਮੌਰਿਆ ਅਤੇ ਦਿਨੇਸ਼ ਸ਼ਰਮਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਂਦਾ ਤੇ ਕੁਝ ਵਿਭਾਗ ਦਿੱਤੇ ਜਾਂਦੇ ਤਾਂ ਚੰਗਾ ਹੁੰਦਾ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਭਾਜਪਾ ਦੇ ਕਲਿਆਣ ਸਿੰਘ (ਓਬੀਸੀ) ਨੂੰ ਯੂ.ਪੀ. ਦਾ ਮੁੱਖ ਮੰਤਰੀ ਬਣਾਇਆ ਗਿਆ ਤਾਂ ਭਗਵਾ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਸਾਜਿਸ਼ ਕੀਤੀ ਤਾਂ ਜੋ ਉਹ ਲੰਮੇ ਸਮੇਂ ਤਕ ਉੱਚ ਅਹੁਦੇ ’ਤੇ ਨਾ ਰਹਿ ਸਕਣ। ਉਨ੍ਹਾਂ ਕਿਹਾ ਕਿ ਈਵੀਐਮ ਮਸ਼ੀਨਾਂ ਵਿੱਚ ਗੜਬੜੀ ਤੋਂ ਬਿਨਾਂ ਇਮਾਨਦਾਰੀ ਨਾਲ ਸੂਬਾ ਸਰਕਾਰ ਨਹੀਂ ਬਣ ਸਕਦੀ ਸੀ।

–  ਪੀਟੀਆਈ


Comments Off on ਭਾਜਪਾ 2019 ਲਈ ਕਰ ਰਹੀ ਹੈ ਧਰੁਵੀਕਰਨ: ਮਾਇਆਵਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.