ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਭਾਰਤੀ ਕਿਸਾਨ ਯੂਨੀਅਨ ਵੱੱਲੋਂ ਵਿਛੜੇ ਸਾਥੀ ਨੂੰ ਸ਼ਰਧਾਂਜਲੀ

Posted On March - 21 - 2017

ਪੱਤਰ ਪ੍ਰੇਰਕ
ਕਾਦੀਆਂ, 20 ਮਾਰਚ
ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਰ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਰਘਬੀਰ ਸਿੰਘ ਭਰਥ ਦੀ ਮੌਤ ਹੋ ਗਈ ਸੀ। ਅੱਜ ਪਿੰਡ ਭਰਥ ਦੇ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮੈਂਬਰਾਂ ਵੱਲੋਂ ਰਘਬੀਰ ਸਿੰਘ ਭਰਥ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਸੰਬੋਧਨ ਕਰਦਿਆਂ ਡਾ ਅਸ਼ੋਕ ਭਾਰਤੀ ਨੇ ਕਿਹਾ ਕਿ ਸਾਮਰਾਜੀ ਮੁਲਕਾਂ ਵੱਲੋਂ ਤੈਅ ਕੀਤੀਆਂ ਨੀਤੀਆਂ ਹਿੰਦੁਸਤਾਨੀ ਹਾਕਮ ਬੇ-ਕਿਰਕੀ ਨਾਲ ਲਾਗੂ ਕਰ ਕੇ ਰੁਜ਼ਗਾਰ ਦੇ ਸਭ ਸਾਧਨ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰ ਰਹੇ ਹਨ।
ਅਜਿਹੇ ਸਮੇਂ ਵਿੱਚ ਸਾਥੀ ਰਘਬੀਰ ਸਿੰਘ ਭਰਥ ਵਰਗੇ ਸਾਥੀਆਂ ਦੀ ਸਭ ਤੋ ਵੱਧ ਜ਼ਰੂਰਤ ਹੈ ਤਾਂ ਕਿ ਪਿੰਡਾ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਮਜ਼ਬੂਤ ਕੀਤੀ ਜਾ ਸਕੇ। ਇਸ ਮੌਕੇ ਬਲਾਕ ਪ੍ਰਧਾਨ ਹਰਦਿਆਲ ਸਿੰਘ ਮਠੋਲਾ ਮਜ਼ਦੂਰ ਆਗੂ ਕਾਮਰੇਡ ਕਰਮ ਸਿੰਘ, ਖ਼ਜ਼ਾਨਚੀ ਅਜੀਤ ਸਿੰਘ ਭਰਥ ਅਤੇ ਬਲਾਕ ਆਗੂ ਬਲਵਿੰਦਰ ਸਿੰਘ ਢਪੱਈ ਨੇ ਰਘਬੀਰ ਸਿੰਘ ਭਰਥ ਵੱਲੋਂ ਮਜ਼ਦੂਰ ਕਿਸਾਨਾਂ ਦੇ ਸਾਂਝੇ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਰਘਬੀਰ ਸਿੰਘ ਭਰਥ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।


Comments Off on ਭਾਰਤੀ ਕਿਸਾਨ ਯੂਨੀਅਨ ਵੱੱਲੋਂ ਵਿਛੜੇ ਸਾਥੀ ਨੂੰ ਸ਼ਰਧਾਂਜਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.