ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਭਾਰਤੀ ਹੁਨਰ ਨੂੰ ਖਿੱਚਣ ਲਈ ਕੈਨੇਡਾ ਵੱਲੋਂ ਤਿਆਰੀ

Posted On March - 19 - 2017

57 copyਨਿਊਯਾਰਕ, 19 ਮਾਰਚ
ਕੈਨੇਡਾ ਨੂੰ ਉਮੀਦ ਹੈ ਕਿ ਉਸ ਦੀ ਆਲਮੀ ਹੁਨਰ ਨੂੰ ਲੁਭਾਉਣ ਵਾਲੀ ਨਵੀਂ ਰਣਨੀਤੀ ਭਾਰਤ ਤੇ ਹੋਰ ਮੁਲਕਾਂ ਤੋਂ ਉੱਚ ਮੁਹਾਰਤ ਵਾਲੇ ਪੇਸ਼ੇਵਰਾਂ ਨੂੰ ਖਿੱਚੇਗੀ, ਜੋ ਕੈਨੇਡੀਆਈ ਕੰਪਨੀਆਂ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ।
ਕੈਨੇਡਾ ਦੀ ਰੁਜ਼ਗਾਰ ਤੇ ਕਿਰਤ ਵਿਕਾਸ ਮੰਤਰੀ ਪੈਟੀ ਹਜਦੂ ਨੇ ਦੱਸਿਆ ਕਿ ਕੈਨੇਡਾ ਵਿੱਚ ਵਧਦੇ-ਫੁੱਲਦੇ ਭਾਰਤੀ ਭਾਈਚਾਰੇ ਉਤੇ ਸਾਨੂੰ ਮਾਣ ਹੈ। ਭਾਰਤੀ ਦੇਸ਼ ਦੇ ਸਾਰੇ ਸੂਬਿਆਂ ਵਿੱਚ ਫੈਲੇ ਹੋਏ ਹਨ ਅਤੇ ਵੱਖ ਵੱਖ ਤਰੀਕਿਆਂ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕੈਨੇਡੀਆਈ ਕੰਪਨੀਆਂ ਨੂੰ ਭਾਰਤ ਵਿੱਚੋਂ ਕੋਈ ਮੁਲਾਜ਼ਮ ਲੱਭਦਾ ਹੈ, ਜੋ ਉਨ੍ਹਾਂ ਦੀਆਂ ਲੋੜਾਂ ਦੇ ਅਨੁਕੂਲ ਹੈ ਤਾਂ ਉਹ ਯਕੀਨਨ ਉਸ ਨੂੰ ਲਿਆ ਸਕਣਗੀਆਂ। ਇੱਥੇ ਸੰਯੁਕਤ ਰਾਸ਼ਟਰ ਦੇ ਔਰਤਾਂ ਦੀ ਸਥਿਤੀ ਬਾਰੇ ਕਮਿਸ਼ਨ ਦੇ ਸੈਸ਼ਨ ਵਿੱਚ ਭਾਗ ਲੈਣ ਪੁੱਜੀ ਕੈਨੇਡੀਆਈ ਮੰਤਰੀ ਨੇ ਕਿਹਾ ਕਿ ‘ਆਲਮੀ ਹੁਨਰ ਸਰੋਤ’ ਰਣਨੀਤੀ ਕੈਨੇਡੀਆਈ ਕੰਪਨੀਆਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਤੇ ਹੋਰ ਖੇਤਰਾਂ ਵਿੱਚ ਜੇ ਕੰਪਨੀਆਂ ਵਿਸ਼ੇਸ਼ ਹੁਨਰ ਵਾਲੇ ਪੇਸ਼ੇਵਰਾਂ ਨੂੰ ਲਿਆਉਣ ਦੇ ਯੋਗ ਹੋਣਗੀਆਂ ਤਾਂ ਇਸ ਨਾਲ ਕੈਨੇਡਾ ਵਿੱਚ ਨੌਕਰੀਆਂ ਦੇ ਮੌਕੇ ਵਧਣਗੇ।
ਹਜਦੂ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ 10 ਦਿਨਾਂ ਵਿੱਚ ਵਰਕ ਪਰਮਿਟ ਦੇਣਾ ਯਕੀਨੀ ਬਣਾਏਗਾ, ਜਦੋਂ ਕਿ ਪਹਿਲਾਂ ਅਜਿਹੇ ਹਾਲਾਤ ਵਿੱਚ ਸੱਤ ਤੋਂ ਦਸ ਮਹੀਨੇ ਲਗਦੇ ਸਨ।

-ਪੀਟੀਆਈ


Comments Off on ਭਾਰਤੀ ਹੁਨਰ ਨੂੰ ਖਿੱਚਣ ਲਈ ਕੈਨੇਡਾ ਵੱਲੋਂ ਤਿਆਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.