ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਮਾਤਾ ਗੁਜਰੀ ਕਾਲਜ ਵਿੱਚ ‘ਕਲੇਅ ਮਾਡਲਿੰਗ’ ਬਾਰੇ ਵਰਕਸ਼ਾਪ

Posted On March - 21 - 2017

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 20 ਮਾਰਚ

ਜਗਵਿੰਦਰ ਸਿੰਘ ਵਿਦਿਆਰਥੀਆਂ ਨੂੰ ਕਲੇਅ ਮਾਡਲਿੰਗ ਬਾਰੇ ਦੱਸਦੇ ਹੋਏ। -ਫੋਟੋ: ਮਿੱਠਾ

ਜਗਵਿੰਦਰ ਸਿੰਘ ਵਿਦਿਆਰਥੀਆਂ ਨੂੰ ਕਲੇਅ ਮਾਡਲਿੰਗ ਬਾਰੇ ਦੱਸਦੇ ਹੋਏ। -ਫੋਟੋ: ਮਿੱਠਾ

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਫਾਈਨ ਆਰਟਸ ਵਿਭਾਗ ਵੱਲੋਂ ਕਲੇਅ ਮਾਡਲਿੰਗ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਚੰਡੀਗੜ੍ਹ ਤੋਂ ਕਲੇਅ ਮਾਡਲਿੰਗ ਦੇ ਮਾਹਿਰ ਜਗਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਲੇਅ ਮਾਡਲਿੰਗ ਕਰਕੇ ਵਿਖਾਈ। ਇਸ ਦੇ ਨਾਲ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਲੇਅ ਮਾਡਲਿੰਗ ਨਾਲ ਜੁੜੀਆਂ ਬਰੀਕੀਆਂ ਬਾਰੇ ਦੱਸਦਿਆਂ ਕਿਹਾ ਕਿ ਅਸਲੀ ਕਲਾ ਉਹ ਹੈ, ਜਿਹੜੀ ਮਨੁੱਖੀ ਭਾਵਨਾਵਾਂ ਅਤੇ ਸਮਾਜ ਵਿੱਚ ਵਾਪਰ ਰਹੇ ਵਰਤਾਰਿਆਂ ਨੂੰ ਭਾਵਪੂਰਤ ਢੰਗ ਨਾਲ ਪੇਸ਼ ਕਰਕੇ ਸਮਾਜ ਨੂੰ ਸਹੀ ਸੇਧ ਦੇ ਸਕੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਸਿੱਧੂ ਨੇ ਫਾਈਨ ਆਰਟਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਕਾਰਜਸ਼ਾਲਾਵਾਂ ਕਲਾ ਦੇ ਖੇਤਰ ਨਾਲ ਜੁੜੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਨ ਅਤੇ ਨਿਖਾਰਨ ਵਿੱਚ ਬਹੁਤ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੁੜਨ ਅਤੇ ਆਪਣੀ ਕਲਾ ਨੂੰ ਨਿਖਾਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮਗਰੋਂ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਮਨਵੀਰ ਕੌਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼  ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਹੈ ਅਤੇ ਫਾਈਨ ਆਰਟਸ ਦੇ ਖੇਤਰ ਵਿਚ ਆ ਰਹੇ ਨਵੇਂ ਰੁਝਾਨਾਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਹੈ। ਇਸ ਮੌਕੇ ਪ੍ਰੋ. ਵਿਨੋਦ ਕੁਮਾਰ ਅਤੇ ਵਿਭਾਗ ਦੇ ਸਮੂਹ ਵਿਦਿਆਰਥੀ ਸ਼ਾਮਲ ਸਨ।


Comments Off on ਮਾਤਾ ਗੁਜਰੀ ਕਾਲਜ ਵਿੱਚ ‘ਕਲੇਅ ਮਾਡਲਿੰਗ’ ਬਾਰੇ ਵਰਕਸ਼ਾਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.