ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਮਾਸੂਮ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ ਤਾਂਤਰਿਕ ਗ੍ਰਿਫ਼ਤਾਰ

Posted On March - 21 - 2017

ਪੁਲੀਸ ਦਾ ਦਬਾਅ ਵਧਣ ਕਾਰਨ ਤਾਂਤਰਿਕ ਨੇ ਕੀਤਾ ਆਤਮ ਸਮਰਪਣ

ਖੇਤਰੀ ਪ੍ਰਤੀਨਿਧ
ਬਠਿੰਡਾ, 20 ਮਾਰਚ
ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਫੱਤਾ ਵਿੱਚ ਬੀਤੀ 8 ਮਾਰਚ ਨੂੰ ਦੋ ਮਾਸੂਮ ਬੱਚਿਆਂ ਦੇ ਕਤਲ ਦੇ ਮਾਮਲੇ ਵਿੱਚ ਲੋਕਾਂ ਦੀ ਮੰਗ ’ਤੇ ਤਾਂਤਰਿਕ ਲਖਵਿੰਦਰ ਉਰਫ ਲੱਖੀ ਬਾਬਾ ਨੂੰ ਵੀ ਅੱਜ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਤਾਂਤਰਿਕ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕੱਲ੍ਹ ਸੰਘਰਸ਼ ਕਮੇਟੀ ਵਰਕਰਾਂ ਨੇ ਬਠਿੰਡਾ-ਮਾਨਸਾ ਸੜਕ ‘ਤੇ ਜਾਮ ਲਗਾਇਆ ਸੀ ਜਿਸ ਦੇ ਬਾਅਦ ਐਸ.ਪੀ ਵਿਨੋਦ ਕੁਮਾਰ ਨੇ ਮੌਕੇ ’ਤੇ ਜਾ ਕੇ ਕਮੇਟੀ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਤਾਂਤਰਿਕ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਾਂਚ ਅਧਿਕਾਰੀ ਥਾਣਾ ਕੋਟਫੱਤਾ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਦਾ ਦਬਾਅ ਵੱਧਣ ’ਤੇ ਅੱਜ ਤਾਂਤਰਿਕ ਲਖਵਿੰਦਰ ਉਰਫ ਲੱਖੀ ਨੇ ਖੁਦ ਕੋਟਫੱਤਾ ਪੁਲੀਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿੱਤ ਦੋਸ਼ੀ ਨੂੰ ਤਲਵੰਡੀ ਸਾਬੋ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਉਥੇ ਅਦਾਲਤ ਨੇ ਦੋਸ਼ੀ ਨੂੰ ਇੱਕ ਦਿਨ ਦੀ ਪੁਲੀਸ ਹਿਰਾਸਤ ਵਿੱਚ ਰੱਖਣ ਦਾ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਦੋਸ਼ੀ ਨੂੰ ਧਾਰਾ 120ਬੀ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਾਲਾਂਕਿ ਦੋਸ਼ੀ ਬੱਚਿਆਂ ਦੇ ਕਤਲ ਕਰਨ ਮੌਕੇ ਉਥੇ ਮੌਜੂਦ ਨਹੀਂ ਸੀ ਪਰ ਘਟਨਾ ਦੇ ਦਿਨ ਤੋਂ ਕੁਝ ਦਿਨ ਪਹਿਲਾਂ ਬੱਚਿਆਂ ਦੀ ਦਾਦੀ ਅਤੇ ਨਿਰਮਲਜੀਤ ਕੌਰ ਅਤੇ ਪਿਤਾ ਕੁਲਵਿੰਦਰ ਸਿੰਘ ਕਾਲਾਂਵਾਲੀ ਤਾਂਤਰਿਕ ਦੇ ਕੋਲ ਗਏ ਸਨ ਜਿਸ ਨੇ ਉਨ੍ਹਾਂ ਨੂੰ ਕੁਝ ਪ੍ਰਸ਼ਾਦ ਦਿੱਤਾ ਸੀ ਜਿਸ ਦੇ ਬਾਅਦ ਕਥਿਤ ਦੋਸ਼ੀਆਂ ਨੇ ਕੋਟਫੱਤਾ ਆ ਕੇ ਉਕਤ ਘਟਨਾ ਨੂੰ ਅੰਜਾਮ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਤਾਂਤਰਿਕ ਤੋਂ ਇਹ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਕੀ ਉਸ ਨੇ ਬੱਚਿਆਂ ਦੇ ਕਤਲ ਕਰਨ ਲਈ ਉਨ੍ਹਾਂ ਦੇ ਪਿਤਾ ਤੇ ਦਾਦੀ ਨੂੰ ਉਕਸਾਇਆ ਸੀ।  ਇੱਥੇ ਦੱਸਣਯੋਗ ਹੈ ਕਿ ਪਿਛਲੀ 8 ਮਾਰਚ ਨੂੰ ਪਿੰਡ ਕੋਟਫੱਤਾ ਵਿੱਚ ਕੁਲਵਿੰਦਰ ਸਿੰਘ ਨੇ ਆਪਣੀ ਮਾਤਾ ਨਿਰਲਮਜੀਤ ਕੌਰ ਨਾਲ ਮਿਲ ਕੇ ਆਪਣੇ 5 ਸਾਲਾ ਪੁੱਤਰ ਰਣਜੋਤ ਅਤੇ 3 ਸਾਲਾ ਬੇਟੀ ਅਨਾਮਿਕਾ ਦਾ ਕਤਲ ਕਰ ਦਿੱਤਾ ਸੀ ਜਿਸ ਦੇ ਬਾਅਦ ਪੁਲੀਸ ਨੇ ਕੁਲਵਿੰਦਰ ਸਿੰਘ ਦੇ ਪਿਤਾ ਦੇ ਭਰਾ ਲਾਭ ਸਿੰਘ ਪੁੱਤਰ ਮੱਲ ਸਿੰਘ ਦੇ ਬਿਆਨ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਮ੍ਰਿਤਕ ਬੱਚਿਆਂ ਦੇ ਪਿਉ ਕੁਲਵਿੰਦਰ ਸਿੰਘ ਅਤੇ ਦਾਦੀ ਨਿਰਮਲਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਸੀ। ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜੂਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਸੀ।


Comments Off on ਮਾਸੂਮ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ ਤਾਂਤਰਿਕ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.