ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਮੈਲਬਰਨ ਵਿੱਚ ਭਾਰਤੀ ਮੂਲ ਦੇ ਪਾਦਰੀ ’ਤੇ ਹਮਲਾ

Posted On March - 20 - 2017

ਤੇਜਸ਼ਦੀਪ ਸਿੰਘ ਅਜਨੌਦਾ
ਮੈਲਬਰਨ, 20 ਮਾਰਚ

ਪਾਦਰੀ ਟੌਮੀ ਮੈਥਿਊ।

ਪਾਦਰੀ ਟੌਮੀ ਮੈਥਿਊ।

ਇੱਥੋਂ ਦੇ ਉੱਤਰੀ ਖੇਤਰ ਦੇ ਇੱਕ ਗਿਰਜਾਘਰ ਵਿੱਚ 72 ਸਾਲ ਦੇ ਇੱਕ ਵਿਅਕਤੀ ਨੇ ਭਾਰਤੀ ਮੂਲ ਦੇ ਪਾਦਰੀ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜ਼ਮਾਨਤ ’ਤੇ ਛੱਡ ਦਿੱਤਾ ਗਿਆ ਹੈ।
ਫ਼ੌਕਨਰ ਇਲਾਕੇ ਵਿੱਚ ਪੈਂਦੀ ਚਰਚ ਵਿੱਚ ਲੋਕ ਐਤਵਾਰ ਦੀ ਸਭਾ ਲਈ ਜੁੜੇ ਸਨ, ਜਦੋਂ ਹਮਲਾਵਰ ਨੇ ਕੇਰਲਾ ਨਾਲ ਸਬੰਧਿਤ ਪਾਦਰੀ ਟੌਮੀ ਮੈਥਿਊ (48) ਦੀ ਗਰਦਨ ਉੱਤੇ ਚਾਕੂ ਨਾਲ ਵਾਰ ਕਰ ਦਿੱਤਾ। ਮੌਕੇ ਉੱਤੇ ਪੁੱਜੀ ਐਂਬੂਲੈਂਸ ਤੇ ਸਿਹਤ ਕਰਮੀਆਂ ਨੇ ਪੀੜਤ ਨੂੰ ਹਸਪਤਾਲ ਪਹੁੰਚਾਇਆ। ਉਹ ਹੁਣ ਉੱਤਰੀ ਹਸਪਤਾਲ ਵਿੱਚ ਦਾਖ਼ਲ ਹੈ ਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਕੇਰਲਾ ਦੇ ਕੋਜ਼ੀਕੋੜ ਜ਼ਿਲ੍ਹੇ ਨਾਲ ਸਬੰਧਿਤ ਇਹ ਪਾਦਰੀ 2014 ਤੋਂ ਮੈਲਬਰਨ ਵਿੱਚ ਧਰਮ ਪ੍ਰਚਾਰ ਦੌਰੇ ਉੱਤੇ ਹੈ। ਹਮਲਾਵਰ ਨੇ ਇਸ ਤੋਂ ਪਹਿਲਾਂ ਵੀ ਪਾਦਰੀ ਨੂੰ ਹਿੰਦੂ ਸਮਝਦਿਆਂ ਉਸ ਦਾ ਵਿਰੋਧ ਕੀਤਾ ਸੀ।
ਉਸ ਮੁਤਾਬਿਕ ਇਹ ਪ੍ਰਚਾਰਕ ਇਸਾਈ ਮੱਤ ਦੇ ਪ੍ਰਚਾਰ ਲਈ ਮਿਆਰ ਪੂਰੇ ਕਰਨ ਦੇ ਸਮਰੱਥ ਨਹੀਂ ਸੀ। ਪੁਲੀਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲੀਸ ਨੇ ਲੋਕਾਂ ਨੂੰ ਇਸ ਘਟਨਾ ਨਾਲ ਜੁੜੀ ਹਰ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।


Comments Off on ਮੈਲਬਰਨ ਵਿੱਚ ਭਾਰਤੀ ਮੂਲ ਦੇ ਪਾਦਰੀ ’ਤੇ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.