ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਮੋਟਰਸਾਈਕਲ ਸਵਾਰਾਂ ਨੇ ਠੇਕੇ ਦੇ ਕਾਰਿੰਦੇ ਨੂੰ ਮਾਰੀ ਗੋਲੀ

Posted On March - 20 - 2017
ਪਿੰਡ ਰੱਤੋਂ ਵਿੱਚ ਸ਼ਰਾਬ ਦੇ ਠੇਕੇ ’ਤੇ ਵਾਪਰੀ ਘਟਨਾ ਸਮੇਂ ਨਰਿੰਦਰ ਕੁਮਾਰ ਦਾ ਡੁੱਲ੍ਹਿਆ ਖੂਨ ਵਿਖਾਉਂਦਾ ਹੋਇਆ ਸਾਥੀ ਕਰਿੰਦਾ।

ਪਿੰਡ ਰੱਤੋਂ ਵਿੱਚ ਸ਼ਰਾਬ ਦੇ ਠੇਕੇ ’ਤੇ ਵਾਪਰੀ ਘਟਨਾ ਸਮੇਂ ਨਰਿੰਦਰ ਕੁਮਾਰ ਦਾ ਡੁੱਲ੍ਹਿਆ ਖੂਨ ਵਿਖਾਉਂਦਾ ਹੋਇਆ ਸਾਥੀ ਕਰਿੰਦਾ।

ਸੰਜੀਵ ਬੱਬੀ
ਚਮਕੌਰ ਸਾਹਿਬ, 20 ਮਾਰਚ
ਚਮਕੌਰ ਸਾਹਿਬ ਥਾਣੇ ਦੀ ਹੱਦ ਨੇੜੇ ਪੈਂਦੇ ਪਿੰਡ ਰੱਤੋਂ ਵਿਚ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦੇ ਇੱਕ ਕਾਰਿੰਦੇ ਦੀ ਲੱਤ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਗੋਲੀ ਮਾਰ ਕੇ ਫਰਾਰ ਹੋ ਗਏ। ਇਹ ਪਿੰਡ ਥਾਣਾ ਖਮਾਣੋਂ ਅਧੀਨ ਪੈਣ ਕਾਰਨ ਉੱਥੋਂ ਦੀ ਪੁਲੀਸ ਨੇ ਮੌਕੇ ‘ਤੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਰੱਤੋਂ ਵਿਚ ਸ਼ਰਾਬ ਦੇ ਠੇਕੇ ’ਤੇ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਠੇਕੇ ਦੇ ਆਰਿੰਦੇ ਨਰਿੰਦਰ ਕੁਮਾਰ ਨੂੰ 12 ਬੋਰ ਦੀ ਪਿਸਟਲ ਵਿਖਾ ਕੇ ਨਗਦੀ ਦੀ ਮੰਗ ਕਰਨ ਲੱਗੇ, ਜਦੋਂ ਉਸ ਨੇ ਉਨ੍ਹਾਂ ਨੂੰ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਅਣਪਛਾਤੇ ਵਿਅਕਤੀਆਂ ਨੇ ਕਾਫੀ ਚਿਰ ਬਹਿਸ ਕਰਨ ਤੋਂ ਬਾਅਦ ਨਰਿੰਦਰ ਕੁਮਾਰ ਦੇ ਸੱਜੀ ਲੱਤ ਵਿੱਚ ਗੋਲੀ ਮਾਰ ਦਿੱਤੀ ਤੇ ਆਪ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਜ਼ਖ਼ਮੀ ਹੋਏ ਨਰਿੰਦਰ ਕੁਮਾਰ ਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਨਰਿੰਦਰ ਕੁਮਾਰ ਦੀ ਲੱਤ ਦੀ ਹੱਡੀ ਵਿੱਚ ਗੋਲੀ ਵੱਜਣ ਕਾਰਨ ਉਸ ਦੀ ਲੱਤ ਕੱਟਣੀ ਪਈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਵਾਂ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਪਿੰਡ ਸੰਧੂਆਂ ਮਾਰਗ ‘ਤੇ ਖੇਤਾਂ ਵਿੱਚ ਖੋਲ੍ਹੇ ਗਏ ਸ਼ਰਾਬ ਦੇ ਠੇਕੇ ‘ਤੇ ਦੋ ਕਰਿੰਦਿਆਂ ਦਾ ਕਤਲ ਕਰ ਦਿੱਤਾ ਸੀ ਪਰ ਚਮਕੌਰ ਸਾਹਿਬ ਪੁਲੀਸ ਵੱਲੋਂ ਕਾਤਲਾਂ ਨੂੰ ਹਫ਼ਤੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਸੀ।


Comments Off on ਮੋਟਰਸਾਈਕਲ ਸਵਾਰਾਂ ਨੇ ਠੇਕੇ ਦੇ ਕਾਰਿੰਦੇ ਨੂੰ ਮਾਰੀ ਗੋਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.