ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਮੰਡੀਆਂ ’ਚੋਂ ਕਣਕ ਬਿਨਾਂ ਦੇਰੀ ਖ਼ਰੀਦਣ ਦੀ ਹਦਾਇਤ

Posted On March - 20 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਪੰਜਾਬ ਸਰਕਾਰ ਨੇ ਕਣਕ ਦੀ ਖ਼ਰੀਦ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਲੇਬਰ ਤੇ ਢੋਆ-ਢੋਆਈ ਸਬੰਧੀ ਜਾਰੀ ਸਾਰੇ ਟੈਂਡਰ ਰੱਦ ਕਰਦਿਆਂ ਨਵੇਂ ਟੈਂਡਰਾਂ ਦੇਣ ਦਾ ਫੈਸਲਾ ਕੀਤਾ ਹੈ।  ਡੀਸੀਜ਼ ਨੂੰ ਪਹਿਲੀ ਅਪਰੈਲ ਤੋਂ ਕਣਕ ਦੀ ਖ਼ਰੀਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵੀ ਕਿਹਾ ਗਿਆ ਹੈ।
ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡੀਸੀਜ਼ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਟੈਂਡਰ 24 ਮਾਰਚ ਨੂੰ ਸ਼ਾਮ ਪੰਜ ਵਜੇ ਪੇਸ਼ ਕੀਤੇ ਜਾ ਸਕਦੇ ਹਨ, ਜੋ ਅਗਲੇ ਦਿਨ ਸਬੰਧਤ ਜ਼ਿਲ੍ਹਿਆਂ ਦੇ ਡੀਸੀਜ਼ ਦੀ ਅਗਵਾਈ ਵਿੱਚ ਸਬੰਧਤ ਕਮੇਟੀਆਂ ਵੱਲੋਂ ਖੋਲ੍ਹੇ ਜਾਣਗੇ। ਸਮੁੱਚੀ ਟੈਂਡਰ ਪ੍ਰਕਿਰਿਆ 31 ਮਾਰਚ ਤੱਕ ਮੁਕੰਮਲ ਕਰ ਲਈ ਜਾਵੇਗੀ ਅਤੇ ਦੋ ਮਹੀਨੇ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਬੁਲਾਰੇ ਅਨੁਸਾਰ ਜੇ ਕਿਸੇ ਕਾਰਨ ਕਿਸੇ ਮਾਮਲੇ ਵਿੱਚ ਮੁੜ ਟੈਂਡਰ ਦੀ ਜ਼ਰੂਰਤ ਹੋਈ ਤਾਂ ਇਸ ਦੀ ਸਮੁੱਚੀ ਪ੍ਰਕਿਰਿਆ ਨੂੰ ਡੀਸੀਜ਼ ਦੀ ਅਗਵਾਈ ਵਾਲੀ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਵੱਲੋਂ 31 ਮਾਰਚ ਤੱਕ ਅੰਤਮ ਰੂਪ ਦੇ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸਾਰੇ ਡੀਸੀਜ਼ ਨੂੰ ਢੁਕਵਾਂ ਵਿਧੀ-ਵਿਧਾਨ ਅਪਣਾਉਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਸਮੁੱਚੀ ਪ੍ਰਕਿਰਿਆ ’ਤੇ ਨਿੱਜੀ ਤੌਰ ਉਤੇ ਨਿਗਰਾਨੀ ਰੱਖਣ ਵਾਸਤੇ ਆਖਿਆ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਬਿਨਾਂ ਕਿਸੇ ਅੜਚਣ ਤੋਂ ਕਣਕ ਦੀ ਖ਼ਰੀਦ ਯਕੀਨੀ ਬਣਾਈ ਜਾ ਸਕੇ। ਕੈਪਟਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਹਿਲੀ ਅਪਰੈਲ ਤੋਂ 31 ਮਈ ਤੱਕ ਹੋਣ ਵਾਲੀ ਖ਼ਰੀਦ ਦੇ ਸਬੰਧ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ। ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ।
ਕਣਕ ਦੀ ਨਿਰਵਿਘਨ ਖ਼ਰੀਦ ਲਈ ਮੰਡੀ ਬੋਰਡ ਵੱਲੋਂ ਸੂਬੇ ਭਰ ਵਿੱਚ 1828 ਖ਼ਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ। ਖ਼ਰੀਦ ਏਜੰਸੀਆਂ ਵੱਲੋਂ ਲਗਪਗ 122 ਲੱਖ ਮੀਟਰਕ ਟਨ ਕਣਕ ਖ਼ਰੀਦੀ ਜਾਵੇਗੀ। ਕੇਂਦਰ ਨੇ ਚਾਲੂ ਕਣਕ ਦਾ ਘੱਟੋ-ਘੱਟ ਭਾਅ 1625 ਰੁਪਏ ਪ੍ਰਤੀ ਕੁਇੰਟਲ ਮਿਥਿਆ ਹੈ।
ਡੀਸੀਜ਼ ਵੱਲੋਂ ਸ਼ਿਕਾਇਤ ਨਿਵਾਰਨ ਕਮੇਟੀਆਂ ਦੇ ਗਠਨ ਦੇ ਨਾਲ ਰਾਤ ਸਮੇਂ ਦੌਰਾਨ ਕਣਕ ਦੀ ਵਾਢੀ ਰੋਕਣ ਲਈ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣਗੇ। ਆੜ੍ਹਤੀਆਂ ਨੂੰ ਸਮੇਂ ਸਿਰ ਆਨਲਾਈਨ ਅਦਾਇਗੀ ਯਕੀਨੀ ਬਣਾਉਣ ਲਈ ਬੈਂਕਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਸਵਾਈਪ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਹ ਮਸ਼ੀਨਾਂ 27 ਮਾਰਚ ਤੱਕ ਸਥਾਪਤ ਹੋਣਗੀਆਂ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ  ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ (ਵਿੱਤ) ਸਤੀਸ਼ ਚੰਦਰਾ, ਸੂਬਾ ਪੁਲੀਸ ਮੁਖੀ  ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ (ਸਿਹਤ) ਵਿੰਨੀ ਮਹਾਜਨ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਤੇ ਉਪ ਪ੍ਰਮੁੱਖ ਸਕੱਤਰ ਅੰਮ੍ਰਿਤ ਗਿੱਲ ਹਾਜ਼ਰ ਸਨ।


Comments Off on ਮੰਡੀਆਂ ’ਚੋਂ ਕਣਕ ਬਿਨਾਂ ਦੇਰੀ ਖ਼ਰੀਦਣ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.