ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਯਾਤਰੀਆਂ ਨੂੰ ਲੁੱਟਣ ਵਾਲਾ ਗਰੋਹ ਸਰਗਰਮ

Posted On March - 21 - 2017

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਾਰਚ
ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਯਾਤਰੂਆਂ ਨੂੰ ਲੁੱਟਣ ਅਤੇ ਉਨ੍ਹਾਂ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਚੋਰੀ ਕੀਤੇ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਵਿਕਰਮਜੀਤ ਸਿੰਘ ਨਾਂ ਦੇ ਵਿਅਕਤੀ ਨੇ  ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਇਆ ਸੀ ਅਤੇ ਜਦੋਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਗਿਆ ਤਾਂ ਉਥੇ ਅੰਦਰ ਜਾਣ ਲਈ ਕਤਾਰ ਵਿੱਚ ਖੜਾ ਹੋ ਗਿਆ। ਇਸ ਦੌਰਾਨ ਕੋਈ ਉਸ ਦਾ ਬਟੂਆ ਕੱਢ ਕੇ ਲੈ ਗਿਆ। ਪੁਲੀਸ ਨੇ ਇਸ ਸਬੰਧੀ ਨਵਦੀਪ ਸਿੰਘ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਬਟੂਆ ਅਤੇ 500 ਰੁਪਏ ਨਕਦ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਸਬੰਧ ਵਿੱਚ ਧਾਰਾ 379, 411 ਆਈਪੀਸੀ ਹੇਠ ਕੇਸ ਦਰਜ ਕੀਤਾ ਹੈ। ਗਲਿਆਰਾ ਚੌਕੀ ਦੇ ਏਐਸਆਈ ਹਰਮੁਖ ਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੰਗਲ ਸਿੰਘ ਉਰਫ਼ ਮੰਗਾ ਅਤੇ ਰਾਹੁਲ ਸਿੰਘ ਉਰਫ਼ ਛੋਟੂ ਨਾਂ ਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਵਿਦੇਸ਼ ਤੋਂ ਆਏ ਯਾਤਰੀ ਜੋਹਨ ਗੋਬਰਿਲ ਨੇ ਕੋਤਵਾਲੀ ਪੁਲੀਸ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਅਤੇ ਉਸ ਦੀ ਸਾਥਣ ਹਰਿਮੰਦਰ ਸਾਹਿਬ ਨੇੜੇ ਚੌਕ ਵਿੱਚ ਖੜੇ ਸਨ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦਾ ਫੋਨ ਚੋਰੀ ਕਰਕੇ ਲੈ ਗਿਆ। ਪੁਲੀਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 379 ਹੇਠ ਕੇਸ ਦਰਜ ਕੀਤਾ ਹੈ।


Comments Off on ਯਾਤਰੀਆਂ ਨੂੰ ਲੁੱਟਣ ਵਾਲਾ ਗਰੋਹ ਸਰਗਰਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.