ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਰਾਣਾ ਕੰਵਰਪਾਲ ਸਿੰਘ ਬਣੇ ਪੰਜਾਬ ਦੇ ਆਰਜ਼ੀ ਸਪੀਕਰ

Posted On March - 21 - 2017

ਰਾਜਪਾਲ ਨੇ ਰਾਣਾ ਕੰਵਰਪਾਲ ਸਿੰਘ ਨੂੰ ਚੁਕਾਈ ਆਰਜ਼ੀ ਸਪੀਕਰ ਵਜੋਂ ਸਹੁੰ

ਰਾਜ ਭਵਨ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਰਾਣਾ ਕੰਵਰਪਾਲ ਸਿੰਘ ਨੂੰ ਆਰਜ਼ੀ ਸਪੀਕਰ ਵਜੋਂ ਸਹੁੰ ਚੁਕਾ ਰਹੇ ਰਾਜਪਾਲ ਵੀ.ਪੀ. ਸਿੰਘ ਬਦਨੌਰ।   -ਫੋਟੋ: ਪ੍ਰਦੀਪ ਤਿਵਾੜੀ

ਰਾਜ ਭਵਨ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਰਾਣਾ ਕੰਵਰਪਾਲ ਸਿੰਘ ਨੂੰ ਆਰਜ਼ੀ ਸਪੀਕਰ ਵਜੋਂ ਸਹੁੰ ਚੁਕਾ ਰਹੇ ਰਾਜਪਾਲ ਵੀ.ਪੀ. ਸਿੰਘ ਬਦਨੌਰ। -ਫੋਟੋ: ਪ੍ਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਸੀਨੀਅਰ ਵਿਧਾਇਕ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣ ਪਿੱਛੋਂ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ।
ਕੰਵਰਪਾਲ ਸਿੰਘ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸਹੁੰ ਚੁਕਾਈ ਗਈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਰਸਮ ਦੀ ਕਾਰਵਾਈ ਚਲਾਈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 188 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਣਾ ਕੰਵਰਪਾਲ ਸਿੰਘ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ, ਜੋ ਪੰਜਾਬ ਵਿਧਾਨ ਸਭਾ ਦੇ ਚੁਣੇ ਗਏ ਹੋਰਨਾਂ ਮੈਂਬਰਾਂ ਨੂੰ ਸਹੁੰ ਚਕਾਉਣਗੇ। ਉਹ ਨਵੇਂ ਵਿਧਾਇਕਾਂ ਨੂੰ 24 ਮਾਰਚ ਤੋਂ ਸੱਦੇ ਗਏ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੌਰਾਨ ਸਹੁੰ ਚੁਕਾਉਣਗੇ। ਸਮਾਗਮ ਵਿੱਚ ਰਾਣਾ ਦੇ ਕਰੀਬੀ ਰਿਸ਼ਤੇਦਾਰ ਵੀ ਹਾਜ਼ਰ ਸਨ।


Comments Off on ਰਾਣਾ ਕੰਵਰਪਾਲ ਸਿੰਘ ਬਣੇ ਪੰਜਾਬ ਦੇ ਆਰਜ਼ੀ ਸਪੀਕਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.